ਲਖੀਮਪੁਰ ਖੀਰੀ ਦੀ ਘਟਨਾ ਦੇ ਇਨਸਾਫ਼ ਲਈ ਅਤੇ ਪੀੜਤ ਪਰਿਵਾਰਾਂ ਨੂੰ ਮਿਲਣ ਲਈ ਵੱਖ-ਵੱਖ ਕਿਸਾਨ ਜੱਥੇਬੰਦੀਆਂ ਅੱਜ ਲਖੀਮਪੁਰ ਲਈ ਹੋਈਆਂ ਰਵਾਨਾ ਹੋਈਆਂ।
ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਨੇ ਐਲਾਨ ਕੀਤਾ ਸੀ ਕਿ ਚੰਡੀਗੜ੍ਹ ਤੇ 3 ਹੋਰ ਸੂਬਿਆਂ ਦੇ ਕਿਸਾਨ 24 ਅਪ੍ਰੈਲ ਨੂੰ ਲਖੀਮਪੁਰ ਖੀਰੀ ਪਹੁੰਚ ਕੇ ਤਾਕਤ ਦਿਖਾਉਣਗੇ। ਇਸ ਲਈ ਸਾਰੀਆਂ ਜਥੇਬੰਦੀਆਂ ਨੂੰ ਸੱਦਾ ਦਿੱਤਾ ਗਿਆ ਸੀ।
ਬੀਤੇ ਦਿਨ ਵੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਲਖੀਮਪੁਰ ਖੀਰੀ ਮਾਮਲੇ ਨੂੰ ਲੈ ਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਸੂਬੇ ਭਰ ‘ਚ ਜ਼ਿਲ੍ਹਾ ਹੈਡਕੁਆਟਰਾਂ ਤੇ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਬਾਹਰ ਕੇਂਦਰ ਦੀ ਮੋਦੀ ਅਤੇ ਯੂ.ਪੀ. ਦੀ ਯੋਗੀ ਸਰਕਾਰ ਖ਼ਿਲਾਫ਼ ਰੋਸ ਧਰਨੇ ਦਿੱਤੇ ਗਏ। ਇਸ ਦੌਰਾਨ ਕਿਸਾਨਾਂ ਵਲੋਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਪੁਤਲਾ ਫੂਕ ਪ੍ਰਦਰਸ਼ਨ ਵੀ ਕੀਤਾ ਗਿਆ ।
ਕਿਸਾਨਾਂ ਦਾ ਕਹਿਣਾ ਹੈ ਕਿ ਲਖੀਮਪੁਰ ਖੀਰੀ ਘਟਨਾ ਵਿਚ ਨਿਰਦੋਸ਼ ਕਿਸਾਨਾਂ ‘ਤੇ ਗੱਡੀਆਂ ਚੜ੍ਹਾ ਦਿੱਤੀਆਂ ਗਈਆਂ ਹਨ। ਕਿਸਾਨਾਂ ਨੂੰ ਸ਼ਹੀਦ ਕਰ ਦਿੱਤਾ ਗਿਆ। ਉਨ੍ਹਾਂ ਨੂੰ ਇਨਸਾਫ ਦਿਵਾਉਣਾ ਹੈ। ਦੋਸ਼ੀਆਂ ਨੂੰ ਸਜ਼ਾ ਦਿਵਾਉਣੀ ਹੈ। ਗਵਾਹਾਂ ਨੂੰ ਧਮਕਾਇਆ ਜਾ ਰਿਹਾ ਹੈ। ਇਸ ਲਈ ਗਵਾਹਾਂ ਨੂੰ ਮਿਲਣ ਲਈ ਕਿਸਾਨਾਂ ਦਾ ਪ੍ਰਤੀਨਿਧੀ ਮੰਡਲ ਲਖੀਮਪੁਰ ਖੀਰੀ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵਿਚ ਪੰਜਾਬ, ਹਰਿਆਣਾ, ਰਾਜਸਥਾਨ ਤੇ ਚੰਡੀਗੜ੍ਹ ਦੇ ਨੇਤਾ ਸ਼ਾਮਲ ਹੋਣਗੇ।
ਗੌਰਤਲਬ ਹੈ ਕਿ ਲਖੀਮਪੁਰ ਖੀਰੀ ਮਾਮਲੇ ਵਿਚ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਮੁੱਖ ਦੋਸ਼ੀ ਬਣਾਇਆ ਗਿਆ ਹੈ। ਉਨ੍ਹਾਂ ਨੂੰ ਹੁਣੇ ਜਿਹੇ ਇਲਾਹਾਬਾਦ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ ਜਿਸ ਦਾ ਕਿਸਾਨ ਸੰਗਠਨਾਂ ਨੇ ਵਿਰੋਧ ਕੀਤਾ ਹੈ। ਉੁਨ੍ਹਾਂ ਨੇ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਜ਼ਮੀਨਤ ਰੱਦ ਕਰਨ ਦੀ ਮੰਗ ਕੀਤੀ। ਇਸ ਮਾਮਲੇ ਵਿਚ ਬੀਤੇ ਸੋਮਵਾਰ ਨੂੰ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ ਸੀ, ਜਿਥੇ ਅਦਾਲਤ ਨੇ ਮਿਸ਼ਰਾ ਦੀ ਜ਼ਮਾਨਤ ਰੱਦ ਕਰ ਦਿੱਤੀ ਸੀ।
ਵੀਡੀਓ ਲਈ ਕਲਿੱਕ ਕਰੋ -: