ਪੰਜਾਬ ਸਰਕਾਰ ਵੱਲੋਂ PAU ਦੇ ਸਹਿਯੋਗ ਦੇ ਨਾਲ ਕੱਲ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਲੁਧਿਆਣਾ ਦੇ ਮੁੱਖ ਖੇਤੀਬਾੜੀ ਅਫ਼ਸਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕੱਲ ਵਿਧਾਨ ਸਭ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਅਤੇ PAU ਦੇ VC ਵੱਲੋਂ ਅਜਿਹੇ ਕਿਸਾਨਾਂ ਨੂੰ ਸਨਮਾਨਿਤ ਕੀਤਾ ਜਾਵੇਗਾ,ਜਿਨ੍ਹਾਂ ਨੇ ਕਈ ਸਾਲਾਂ ਤੋਂ ਪਰਾਲੀ ਨੂੰ ਅੱਗ ਨਹੀਂ ਲਾਈ ਹੈ।
ਲੁਧਿਆਣਾ ਜ਼ਿਲ੍ਹੇ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਇਸ ਵਾਰ ਲੁਧਿਆਣਾ ਜ਼ਿਲ੍ਹਾ ਝੋਨੇ ਨੂੰ ਅੱਗ ਲਾਉਣ ਦੇ ਮਾਮਲਿਆਂ ‘ਚ 12ਵੇਂ ਨੰਬਰ ‘ਤੇ ਰਿਹਾ ਹੈ ਜਦੋਂਕਿ ਪਿਛਲੇ ਸਾਲ ਲੁਧਿਆਣਾ ਜ਼ਿਲ੍ਹਾ ਚੌਥੇ ਨੰਬਰ ‘ਤੇ ਰਿਹਾ ਸੀ। ਉਨ੍ਹਾਂ ਕਿਹਾ ਕਿ ਇਸ ਵਾਰ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਕਾਫੀ ਘੱਟ ਰਹੇ ਹਨ। ਉਨ੍ਹਾਂ ਦੱਸਿਆ ਕਿ 23 ਜ਼ਿਲ੍ਹਿਆਂ ‘ਚ ਇਸ ਵਾਰ ਲੁਧਿਆਣਾ ਨੇ ਰਿਕਾਰਡ ਤੋੜਿਆ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ਪੁਲਿਸ ਵਲੋਂ ਹਥਿਆਰਾਂ ਦੀ ਵੱਡੀ ਖੇਪ ਬਰਾਮਦ, ਅਸਲੇ ਸਣੇ ਕਾਬੂ ਕੀਤੇ 6 ਬਦਮਾਸ਼ !
ਲੁਧਿਆਣਾ ‘ਚ ਇਸ ਵਾਰ ਪਿਛਲੇ ਸਾਲ ਨਾਲੋਂ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ‘ਚ 56 ਫੀਸਦੀ ਕਟੌਤੀ ਹੋਈ ਹੈ ਅਤੇ ਲੁਧਿਆਣਾ ਇਸ ਵਿਚ ਅਵੱਲ ਰਿਹਾ ਹੈ। ਕਿਸਾਨਾਂ ਨੇ ਵੱਖ -ਵੱਖ ਢੰਗ ਆਪਣਾ ਕੇ ਇਸ ਵਾਰ ਪਰਾਲੀ ਦਾ ਨਬੇੜਾ ਕੀਤਾ ਹੈ। ਇਸ ਲਈ ਪੰਜਾਬ ਭਰ ਤੋਂ ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਕਰਨ ਲਈ ਕੱਲ ਲੁਧਿਆਣਾ ਦੇ PAU ‘ਚ ਬੁਲਾਇਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: