Farmers will not be present : ਚੰਡੀਗੜ੍ਹ : ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਨੇ ਅੱਜ ਬੁੱਧਵਾਰ ਨੂੰ ਖੇਤੀਬਾੜੀ ਕਾਨੂੰਨਾਂ ਬਾਰੇ ਦਿੱਲੀ ਵਿੱਚ ਕੇਂਦਰ ਸਰਕਾਰ ਦੇ ਉੱਚ ਅਧਿਕਾਰੀਆਂ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੀਆਂ। ਕਿਸਾਨ ਯੂਨੀਅਨ ਦੇ ਆਗੂ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ 7 ਅਕਤੂਬਰ ਨੂੰ ਚੰਡੀਗੜ੍ਹ ਵਿੱਚ ਹੋਣ ਵਾਲੀ ਸੰਗਠਨਾਂ ਦੀ ਸਾਂਝੀ ਮੀਟਿੰਗ ਵਿੱਚ ਅੱਗੇ ਸੰਘਰਸ਼ ਸੰਬੰਧੀ ਰਣਨੀਤੀ ’ਤੇ ਵਿਚਾਰ ਕੀਤਾ ਜਾਏਗਾ। ਇਸ ਗੱਲ ‘ਤੇ ਵੀ ਵਿਚਾਰ ਕੀਤਾ ਜਾਵੇਗਾ ਕਿ ਕੀ ਦਿੱਲੀ ਵਿਚ ਕੇਂਦਰ ਸਰਕਾਰ ਦੇ ਉੱਚ ਅਧਿਕਾਰੀਆਂ ਦੀ ਅਗਲੀ ਬੈਠਕ ਵਿਚ ਸ਼ਿਰਕਤ ਕਰਨੀ ਹੈ ਜਾਂ ਨਹੀਂ।
ਰੇਲ ਰੋਕੋ ਅੰਦੋਲਨ ਲਈ ਅਗਲੀ ਰਣਨੀਤੀ ਤੈਅ ਕਰਨ ਲਈ ਸਾਰੀਆਂ 30 ਕਿਸਾਨ ਸੰਗਠਨਾਂ ਦੀ ਸਾਂਝੀ ਮੀਟਿੰਗ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਕੀਤੀ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਕਿਸਾਨ ਜੱਥੇਬੰਦੀਆਂ ਦੇ ਫੈਸਲੇ ਤੋਂ ਬਾਅਦ ਕੇਂਦਰ ਸਰਕਾਰ ਨੇ ਵੀ ਇਸ ਦੀ ਪ੍ਰਸਤਾਵਿਤ ਬੈਠਕ ਰੱਦ ਕਰਨ ਦਾ ਫੈਸਲਾ ਲਿਆ ਹੈ। ਅਗਲੀ ਮੀਟਿੰਗ ਅੱਜ ਆਯੋਜਿਤ ਕੀਤੀ ਗਈ ਕਿਸਾਨ ਜੱਥੇਬੰਦੀਆਂ ਦੀ ਮੀਟਿੰਗ ਦੇ ਅਧਾਰ ‘ਤੇ ਲਈ ਜਾਵੇਗੀ।