ਚੰਡੀਗੜ੍ਹ : ਦੀਵਾਨ ਟੋਡਰ ਮੱਲ ਦੀ ਵਿਰਾਸਤ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਨੇ ਫ਼ਤਹਿਗੜ੍ਹ ਸਾਹਿਬ ਵਿਚ ਦੀਵਾਨ ਟੋਡਰ ਮੱਲ ਮਾਰਗ ਦੇ ਨਾਮ ਨਾਲ ਜਹਾਜ਼ ਹਵੇਲੀ ਨੂੰ ਮੁੱਖ ਸੜਕ ਨਾਲ ਜੋੜਨ ਵਾਲੀ ਸੜਕ ਦਾ ਨਾਮ ਦੇਣ ਦਾ ਫੈਸਲਾ ਕੀਤਾ ਹੈ। ਦੱਸਣਯੋਗ ਹੈ ਕਿ ਦੀਵਾਨ ਟੋਡਰ ਮੱਲ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਦੋ ਛੋਟੇ ਸਾਹਿਬਜ਼ਾਦਿਆਂ ਦਾ ਸੰਸਕਾਰ ਕਰਨ ਲਈ ਜ਼ਮੀਨ ਖਰੀਦੀ ਸੀ।
ਲੋਕ ਨਿਰਮਾਣ ਵਿਭਾਗ ਅਤੇ ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਦੀਵਾਨ ਟੋਡਰ ਮੱਲ ਦੇ ਯੋਗਦਾਨ ਨੂੰ ਦਰਸਾਉਣ ਲਈ ਉਨ੍ਹਾਂ ਦੇ ਨਿਵਾਸ ਜਹਾਜ਼ ਹਵੇਲੀ ਨਾਲ ਜੋੜਨ ਵਾਲੀ ਸੜਕ ਦਾ ਨਾਂ ਦੀਵਾਨ ਜੀ ਦੇ ਨਾਂ ‘ਤੇ ਰੱਖਣਾ ਰਾਜ ਸਰਕਾਰ ਲਈ ਬਹੁਤ ਮਾਣ ਦੀ ਗੱਲ ਹੈ।
ਇਹ ਵੀ ਪੜ੍ਹੋ : ਕਬੀਰ ਜਯੰਤੀ ‘ਤੇ ਪੰਜਾਬ ਸਰਕਾਰ ਦਾ ਤੋਹਫਾ : ਕੈਪਟਨ ਵੱਲੋਂ ਭਗਤ ਕਬੀਰ ਚੇਅਰ ਤੇ ਭਗਤ ਕਬੀਰ ਭਵਨ ਲਈ 10 ਕਰੋੜ ਰੁਪਏ ਦਾ ਐਲਾਨ
ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਅਸਧਾਰਨ ਦਲੇਰ ਕਾਰਜ ਪ੍ਰਤੀ ਸ਼ੁਕਰਗੁਜ਼ਾਰ ਹੋਣਾ ਇਕ ਛੋਟਾ ਜਿਹਾ ਕਦਮ ਸੀ ਜਦੋਂ ਛੋਟਾ ਸਾਹਿਬਜ਼ਾਦਿਆਂ ਨੂੰ ਮੁਗਲਾਂ ਵੱਲੋਂ ਉਨ੍ਹਾਂ ਦਾ ਧਰਮ ਛੱਡਣ ਤੋਂ ਇਨਕਾਰ ਕਰਨ ‘ਤੇ ਜ਼ਿੰਦਾ ਨੀਹਾਂ ਵਿੱਚ ਚਿਣਵਾ ਦਿੱਤਾ ਗਿਆ ਅਤੇ ਕੋਈ ਵੀ ਉਨ੍ਹਾਂ ਦੇ ਸਸਕਾਰ ਲਈ ਜ਼ਮੀਨ ਦੇਣ ਨੂੰ ਰਾਜ਼ੀ ਨਹੀਂ ਹੋਇਆ ਸੀ ਤਾਂ ਦੀਵਾਨ ਟੋਡਰ ਮੱਲ ਨੇ ਇਕ ਛੋਟਾ ਜਿਹਾ ਟੁਕੜਾ ਖਰੀਦਿਆ, ਜਿਸ ਨੂੰ ਨੂੰ ਸੋਨੇ ਦੇ ਸਿੱਕਿਆਂ ਨਾਲ ਢੱਕ ਦਿੱਤਾ। ਦੀਵਾਨ ਟੋਡਰ ਮੱਲ ਨੇ ਮੁਗਲਾਂ ਕੋਲੋਂ ਲਾਸ਼ਾਂ ਮਿਲਣ ਤੋਂ ਬਾਅਦ ਸਸਕਾਰ ਵੀ ਕੀਤਾ।