ਪਟਿਆਲਾ ਦੇ ਥਾਣਾ ਤ੍ਰਿਪੜੀ ਅਧੀਨ ਆਉਂਦੇ ਹੋਏ ਸਰਹਿੰਦ ਰੋਡ ‘ਤੇ ਹੇਮਕੁੰਟ ਪੈਟਰੋਲ ਪੰਪ ਨੇੜੇ ਤੇਜ਼ ਰਫਤਾਰ ਕਾਰ ਨੇ ਬਾਈਕ ਸਵਾਰ ਪਿਓ-ਪੁੱਤਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਦੋਵਾਂ ਦੀ ਮੌਤ ਹੋ ਗਈ।
ਪਿਤਾ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਪੁੱਤਰ ਨੇ ਹਸਪਤਾਲ ਪਹੁੰਚਦਿਆਂ ਆਖਰੀ ਸਾਹ ਲਿਆ। ਮ੍ਰਿਤਕਾਂ ਦੀ ਪਛਾਣ ਮਨਜੀਤ ਸਿੰਘ ਉਮਰ ਕਰੀਬ 45 ਸਾਲ ਅਤੇ ਉਸਦਾ ਪੁੱਤਰ ਜਸਮੀਤ ਸਿੰਘ ਉਮਰ 15 ਸਾਲ, ਸ਼ੇਰ-ਏ-ਪੰਜਾਬ ਮਾਰਕੀਟ ਪਟਿਆਲਾ ਵਜੋਂ ਹੋਈ ਹੈ।
ਇਹ ਹਾਦਸਾ ਐਤਵਾਰ ਸਵੇਰੇ ਕਰੀਬ 7 ਵਜੇ ਵਾਪਰਿਆ। ਘਟਨਾ ਦੇ ਸਮੇਂ ਮਨਜੀਤ ਸਿੰਘ ਦੀ ਪਤਨੀ ਅਮਰਜੀਤ ਕੌਰ ਕਿਸੇ ਰਿਸ਼ਤੇਦਾਰ ਨਾਲ ਹੋਰ ਬਾਈਕ ‘ਤੇ ਸੀ, ਜਿਨ੍ਹਾਂ ਨੇ ਤੁਰੰਤ ਇਨ੍ਹਾਂ ਲੋਕਾਂ ਨੂੰ ਹਸਪਤਾਲ ਪਹੁੰਚਾਇਆ। ਪੁਲਿਸ ਨੇ ਇਸ ਮਾਮਲੇ ਵਿੱਚ ਅਮਰਜੀਤ ਕੌਰ ਦੇ ਬਿਆਨਾਂ ’ਤੇ ਕਾਰ ਚਾਲਕ ਕਰਨ ਵਿਰੁੱਧ ਕੇਸ ਦਰਜ ਕਰ ਲਿਆ ਹੈ। ਹਾਦਸੇ ਤੋਂ ਬਾਅਦ ਕਾਰ ਚਾਲਕ ਵੀ ਜ਼ਖਮੀ ਹੋ ਗਿਆ, ਜਿਸ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਮਨਜੀਤ ਸਿੰਘ ਦੇ ਚਚੇਰੇ ਭਰਾ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਦਵਾਈਆਂ ਦੀਆਂ ਦੁਕਾਨਾਂ ‘ਤੇ ਸਪਲਾਇਰ ਦਾ ਕੰਮ ਕਰਦਾ ਸੀ। ਇਕ ਦਿਨ ਪਹਿਲਾਂ ਉਹ ਅਤੇ ਉਸਦਾ ਬੇਟਾ ਜਸਮੀਤ ਸਿੰਘ ਰਾੜਾ ਸਾਹਿਬ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਗਏ ਹੋਏ ਸਨ ਅਤੇ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਠਹਿਰੇ ਸਨ।
ਇਹ ਵੀ ਪੜ੍ਹੋ : ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ- ਸਤਲੁਜ ਦਰਿਆ ਦੇ ਟਾਪੂ ਤੋਂ ਫੜੀ 64 ਹਜ਼ਾਰ ਲੀਟਰ ਕੱਚੀ ਸ਼ਰਾਬ ਤੇ 1250 ਬੋਤਲਾਂ
ਐਤਵਾਰ ਸਵੇਰੇ ਸਰਹਿੰਦ ਰੋਡ ਇਕ ਸੇਵਾਦਾਰ ਨੂੰ ਛੱਡਣ ਜਾ ਰਹੀ ਸੀ। ਜਦੋਂ ਪਿਓ-ਪੁੱਤਰ ਇਕ ਬਾਈਕ ‘ਤੇ ਸਵਾਰ ਸਨ, ਮਨਜੀਤ ਸਿੰਘ ਦੀ ਪਤਨੀ ਦੂਸਰੀ ਬਾਈਕ ‘ਤੇ ਹੋਰ ਰਿਸ਼ਤੇਦਾਰਾਂ ਨਾਲ ਆ ਰਹੀ ਸੀ। ਜਿਵੇਂ ਹੀ ਉਹ ਪੈਟਰੋਲ ਪੰਪ ਦੇ ਨਜ਼ਦੀਕ ਪਹੁੰਚੇ ਤਾਂ ਪਿੱਛਿਓਂ ਆ ਰਹੀ ਇੱਕ ਤੇਜ਼ ਰਫਤਾਰ ਕਾਰ ਨੇ ਉਸ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਉਸ ਦੇ ਭਰਾ ਮਨਜੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਉਸ ਦੇ ਭਤੀਜੇ ਜਸਮੀਤ ਸਿੰਘ ਦੀ ਹਸਪਤਾਲ ਪਹੁੰਚਣ ‘ਤੇ ਮੌਤ ਹੋ ਗਈ। ਅਮਰਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਘਰ ਵਿਚ ਇਕੱਲਾ ਕਮਾਉਣ ਵਾਲਾ ਸੀ। ਦੂਜੇ ਪਾਸੇ ਹਾਦਸੇ ਤੋਂ ਬਾਅਦ ਬੇਕਾਬੂ ਹੋਈ ਕਾਰ ਇਕ ਬਿਜਲੀ ਦੇ ਖੰਭੇ ਨਾਲ ਟਕਰਾ ਗਈ, ਜਿਸ ਕਾਰਨ ਕਾਰ ਦਾ ਡਰਾਈਵਰ ਵੀ ਜ਼ਖਮੀ ਹੋ ਗਿਆ।