Father was killed when the : ਬਠਿੰਡਾ ਜ਼ਿਲ੍ਹੇ ਵਿਚ ਇਕ ਬਹੁਤ ਹੀ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ, ਜਿਥੇ ਬੀਤੇ ਮੰਗਲਵਾਰ ਦੇਰ ਰਾਤ ਪਿੰਡ ਬਲਾਹੜ ਮਹਿਮਾ ਵਿਚ ਪੇਕੇ ਆਈ ਇਕ ਵਿਆਹੁਤਾ ਨੂੰ ਪਿੰਡ ਦੇ ਨੌਜਵਾਨਾਂ ਵੱਲੋਂ ਲਿਜਾਣ ਦੀ ਕੋਸ਼ਿਸ਼ ਕੀਤੀ ਗਈ, ਜਦੋਂ ਲੜਕੀ ਦੇ ਪਿਤਾ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਦੋਸ਼ੀਆਂ ਨੇ ਤੇਜ਼ਧਾਰ ਹਥਿਆਰ ਨਾਲ ਉਸ ਦਾ ਕਤਲ ਕਰ ਦਿੱਤਾ। ਦੋਸ਼ੀਆਂ ਨੇ ਲੜਕੀ ਦੇ ਭਰਾ ਨਾਲ ਮਾਰਕੁੱਟ ਕੀਤੀ ਅਤੇ ਫਰਾਰ ਹੋ ਗਏ। ਮ੍ਰਿਤਕ ਦੀ ਪਛਾਣ 55 ਸਾਲਾ ਬੋਲਾ ਸਿੰਘ ਵਜੋਂ ਹੋਈ ਹੈ। ਥਾਣਾ ਨੋਹੀਆਂਵਾਲਾ ਪੁਲਿਸ ਵੱਲੋਂ ਮ੍ਰਿਤਕ ਦੇ ਪੁੱਤਰ ਜਗਮੀਤ ਸਿੰਘ ਦੇ ਬਿਆਨਾਂ ’ਤੇ ਦੋਸ਼ੀਆਂ ਖਿਲਾਫ ਮਾਮਲਾ ਦਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।
ਪੁਲਿਸ ਨੂੰ ਦਿੱਤੇ ਬਿਆਨ ਵਿਚ ਮ੍ਰਿਤਕ ਦੇ ਪੁੱਤਰ ਨੇ ਦੱਸਿਆ ਕਿ ਉਸ ਦੀ ਭੈਣ ਬੇਅੰਤ ਕੌਰ ਵਿਆਹੀ ਹੋਈ ਹੈ ਅਤੇ ਪੇਕੇ ਰਹਿ ਰਹੀ ਹੈ. 11 ਅਗਸਤ ਨੂੰ ਦੇਰ ਰਾਤ ਹਰਪ੍ਰੀਤ ਸਿੰਘ ਅਤੇ ਸੁਰਜੀਤ ਸਿੰਘ ਉਨ੍ਹਾਂ ਦੇ ਗਰ ਵਿਚ ਜ਼ਬਰਦਸਤੀ ਵੜ੍ਹ ਆਏ ਅਤੇ ਬੇਅੰਤ ਕੌਰ ਨੂੰ ਆਪਣੇ ਨਾਲ ਲਿਜਾਣ ਲੱਗੇ। ਉਸ ਨੇ ਅਤੇ ਉਸ ਦੇ ਪਿਤਾ ਨੇ ਜਦੋਂ ਦੋਸ਼ੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਹਰਪ੍ਰੀਤ ਸਿੰਘ ਨੇ ਤੇਜ਼ਧਾਰ ਹਥਿਆਰ ਨਾਲ ਉਸ ਦੇ ਪਿਤਾ ਦਾ ਕਤਲ ਕਰ ਦਿੱਤਾ ਅਤੇ ਉਸ ਦੇ ਨਾਲ ਮਾਰਕੁੱਟ ਕੀਤੀ। ਜਦੋਂ ਉਸ ਨੇ ਰੌਲਾ ਪਾਇਆ ਤਾਂ ਉਹ ਦੋਵੇਂ ਮੌਕੇ ਤੋਂ ਫਰਾਰ ਹੋ ਗਏ।
ਪੀੜਤ ਨੇ ਦੱਸਿਆ ਕਿ ਉਸ ਦੀ ਭੈਣ ਬੇਅੰਤ ਕੌਰ ’ਤੇ ਵਿਆਹ ਤੋਂ ਪਹਿਲਾਂ ਦੋਸ਼ੀ ਹਰਪ੍ਰੀਤ ਸਿੰਘ ਮਾੜੀ ਨਜ਼ਰ ਰਖਦਾ ਸੀ। ਥਾਣਾ ਨੋਹੀਆਂਵਾਲਾ ਦੇ ਐਸਆਈ ਕਸ਼ਮੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਭੋਲਾ ਸਿੰਘ ਦੇ ਪੁੱਤਰ ਜਗਮੀਤ ਸਿੰਘ ਦੇ ਬਿਆਨਾਂ ’ਤੇ ਦੋਸ਼ੀਆਂ ਖਿਲਾਫ ਕਤਲ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।