ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਦੇ ‘ਆਪ’ ਵਿਧਾਇਕ ਨਰਿੰਦਰ ਪਾਲ ਸਿੰਘ ਸਵਾਨਾ ਦੀ ਦਰਿਆਦਿਲੀ ਦੀ ਚਰਚਾ ਅੱਜ ਪੂਰੇ ਸ਼ਹਿਰ ਵਿੱਚ ਹੋ ਰਹੀ ਹੈ। ਦਰਅਸਲ, ਉਹ ਹਾਦਸੇ ਦਾ ਸ਼ਿਕਾਰ ਹੋਈਆਂ ਦੋ ਔਰਤਾਂ ਅਤੇ ਇੱਕ ਬੱਚੇ ਨੂੰ ਆਪਣੀ ਕਾਰ ਵਿੱਚ ਹਸਪਤਾਲ ਲੈ ਗਏ ਸੀ ਅਤੇ ਨੇੜੇ ਖੜ੍ਹੇ ਹੋ ਕੇ ਉਨ੍ਹਾਂ ਦਾ ਇਲਾਜ ਕਰਵਾਇਆ। ਇਸ ਹਾਦਸੇ ‘ਚ ਜ਼ਖਮੀ ਹੋਈ ਇਕ ਔਰਤ ਨੂੰ ਮੈਡੀਕਲ ਕਾਲਜ ਫ਼ਰੀਦਕੋਟ ਰੈਫਰ ਕਰ ਦਿੱਤਾ ਗਿਆ। ਦੂਜੀ ਔਰਤ ਅਤੇ ਬੱਚਾ ਸਰਕਾਰੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।
ਜਾਣਕਾਰੀ ਅਨੁਸਾਰ ਸੋਮਵਾਰ ਸ਼ਾਮ ਵਿਧਾਇਕ ਲਾਧੂਕਾ ਤੋਂ ਫਾਜ਼ਿਲਕਾ ਆ ਰਹੇ ਸਨ। ਫਾਜ਼ਿਲਕਾ-ਫ਼ਿਰੋਜ਼ਪੁਰ ਰੋਡ ‘ਤੇ ਪਿੰਡ ਥੇਹ ਕਲੰਦਰ ਨੇੜੇ ਦੋ ਔਰਤਾਂ ਦੀਆਂ ਸਕੂਟੀ ਆਪਸ ‘ਚ ਟਕਰਾ ਗਈਆਂ। ਇੱਕ ਔਰਤ ਆਪਣੇ ਬੱਚੇ ਨੂੰ ਲੈ ਕੇ ਫਾਜ਼ਿਲਕਾ ਵੱਲ ਆ ਰਹੀ ਸੀ। ਉਸ ਦੀ ਐਕਟਿਵਾ ਇਕ ਹੋਰ ਸਕੂਟੀ ਨਾਲ ਟਕਰਾ ਗਈ। ਔਰਤ ਅਤੇ ਬੱਚਾ ਦੋਵੇਂ ਜ਼ਖਮੀ ਹਾਲਤ ‘ਚ ਸੜਕ ‘ਤੇ ਪਏ ਸਨ।
ਇਹ ਦੇਖ ਕੇ ਵਿਧਾਇਕ ਨਰਿੰਦਰ ਪਾਲ ਸਿੰਘ ਨੇ ਤੁਰੰਤ ਆਪਣੀ ਕਾਰ ਰੋਕ ਲਈ ਅਤੇ ਸਟਾਫ ਦੀ ਮਦਦ ਨਾਲ ਔਰਤਾਂ ਅਤੇ ਬੱਚਿਆਂ ਨੂੰ ਸੰਭਾਲਿਆ। ਵਿਧਾਇਕ ਤਿੰਨਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਲੈ ਗਏ, ਜਿੱਥੇ ਵਿਧਾਇਕ ਨੇ ਖੁਦ ਖੜ੍ਹੇ ਹੋ ਕੇ ਉਨ੍ਹਾਂ ਦਾ ਇਲਾਜ ਕਰਵਾਇਆ ਪਰ ਔਰਤ ਦੀ ਹਾਲਤ ਨਾਜ਼ੁਕ ਹੋਣ ‘ਤੇ ਉਸ ਨੂੰ ਫ਼ਰੀਦਕੋਟ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਜਦਕਿ ਦੂਜੀ ਔਰਤ ਅਤੇ ਬੱਚਾ ਖਤਰੇ ਤੋਂ ਬਾਹਰ ਹਨ।
ਇਹ ਵੀ ਪੜ੍ਹੋ : ਜੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦਾ ਮਾਮਲਾ: HC ਦੇ ਸਖ਼ਤ ਰੁਖ਼ ਮਗਰੋਂ ਪੰਜਾਬ ਸਰਕਾਰ ਨੇ ਵਾਪਸ ਲਿਆ ਫੈਸਲਾ
ਇਸ ਦੌਰਾਨ ਵਿਧਾਇਕ ਨਰਿੰਦਰ ਪਾਲ ਨੇ ਕਿਹਾ ਕਿ ਹਰ ਵਿਅਕਤੀ ਨੂੰ ਇਨਸਾਨੀਅਤ ਦਿਖਾਉਣੀ ਚਾਹੀਦੀ ਹੈ ਅਤੇ ਸੜਕ ਹਾਦਸਿਆਂ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ ਪਹੁੰਚਾਉਣਾ ਚਾਹੀਦਾ ਹੈ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਵਾਲਿਆਂ ਨੂੰ ਫਰਿਸ਼ਤੇ ਸਕੀਮ ਤਹਿਤ ਇਨਾਮ ਦਿੱਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: