ਪੰਜਾਬ ਪੁਲਿਸ ਦੀ ਮਹਿਲਾ ਮੁਲਾਜ਼ਮ ਦੇ ਨਾਲ ਵੱਡਾ ਹਾਦਸਾ ਵਾਪਰਿਆ ਹੈ। ਬਠਿੰਡਾ ਦੇ ਰਾਮਪੁਰਾ ਵਿਖੇ ਡਿਊਟੀ ‘ਤੇ ਜਾ ਮਹਿਲਾ ਪੁਲਿਸ ਮੁਲਾਜ਼ਮ ਦੀ ਅਚਾਨਕ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਮ੍ਰਿਤਕ ਮਹਿਲਾ ਪੁਲਿਸ ਮੁਲਾਜ਼ਮ ਦੀ ਪਛਾਣ ਰਮਨਦੀਪ ਕੌਰ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ ਅਣਪਛਾਤੇ ਵਾਹਨ ਵੱਲੋਂ ਰਮਨਦੀਪ ਕੌਰ ਦੀ ਸਕੂਟੀ ਨੂੰ ਟੱਕਰ ਮਾਰੀ ਜਾਂਦੀ ਹੈ ਤੇ ਪੰਜਾਬ ਪੁਲਿਸ ਦੀ ਮਹਿਲਾ ਮੁਲਾਜ਼ਮ ਦੀ ਮੌਤ ਹੋ ਜਾਣ ਦੀ ਖਬਰ ਹੈ। ਇਹ ਖਬਰ ਹੈ ਕਿ ਰਮਨਦੀਪ ਰਾਮਪੁਰਾ ਦੇ ਪਿੰਡ ਜਿਊਂਦ ਕਿਸੇ ਵਿਵਾਦ ਨੂੰ ਸੁਲਝਾਉਣ ਲਈ ਡਿਊਟੀ ‘ਤੇ ਜਾ ਰਹੀ ਸੀ ਪਰ ਡਿਊਟੀ ਤੋਂ ਪਹਿਲਾਂ ਹੀ ਮੌਤ ਨੇ ਉਸ ਨੂੰ ਘੇਰਾ ਪਾ ਲਿਆ।
ਇਹ ਵੀ ਪੜ੍ਹੋ : 12ਵੀਂ ‘ਚੋਂ ਨੰਬਰ ਘੱਟ ਆਉਣ ‘ਤੇ ਵਿਦਿਆਰਥੀ ਨੇ ਮੁ/ਕਾਈ ਜੀ/ਵਨ ਲੀ/ਲਾ, ਪਰਿਵਾਰ ਦਾ ਰੋ-ਰੋ ਬੁਰਾ ਹਾਲ
ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਕਿਸ ਵਾਹਨ ਵੱਲੋਂ ਰਮਨਦੀਪ ਕੌਰ ਦੀ ਸਕੂਟੀ ਨੂੰ ਟੱਕਰ ਮਾਰੀ ਗਈ ਹੈ। ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਤੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























