ਪੰਜਾਬ ਦੇ ਫਿਰੋਜ਼ਪੁਰ ਤੇ ਮੋਗਾ ਵਿਚ ਜ਼ਿਲ੍ਹਾ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਲਈ ਉਥੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਸੂਤਰਾਂ ਮੁਤਾਬਕ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਮੇਲ ‘ਤੇ ਇਹ ਧਮਕੀ ਆਈ ਹੈ। ਜਿਸ ਦੇ ਬਾਅਦ ਕੋਰਟ ਕੰਪਲੈਕਸ ਨੂੰ ਖਾਲੀ ਕਰਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ‘ਮੇਰੀ ਪੇਸ਼ੀ ਦਾ ਹੋਵੇ Live ਟੈਲੀਕਾਸਟ’-ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ੀ ਤੋਂ ਪਹਿਲਾਂ CM ਮਾਨ ਦੀ ਜਥੇ. ਗੜਗੱਜ ਨੂੰ ਅਪੀਲ
ਹਾਲਾਂਕਿ ਇਹ ਮੇਲ ਕਿਥੋਂ ਆਈ ਤੇ ਕਿਸੇ ਨੇ ਭੇਜੀ, ਇਸ ਬਾਰੇ ਅਧਿਕਾਰਕ ਜਾਣਕਾਰੀ ਹਾਸਲ ਨਹੀਂ ਹੋਈ ਹੈ। ਹਾਲਾਂਕਿ ਸੁਰੱਖਿਆ ਦੇ ਮੱਦੇਨਜ਼ਰ ਕੋਰਟ ਕੰਪਲੈਕਸ ਨੂੰ ਖਾਲੀ ਕਰਵਾਇਆ ਗਿਆ ਹੈ। ਪੁਲਿਸ ਟੀਮ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਅੰਮ੍ਰਿਤਸਰ, ਜਲੰਧਰ ਤੇ ਪਟਿਆਲਾ ਦੇ ਸਕੂਲਾਂ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲ ਚੁੱਕੀ ਹੈ।
ਵੀਡੀਓ ਲਈ ਕਲਿੱਕ ਕਰੋ -:
























