ਕੋਰੋਨਾ ਮਹਾਮਾਰੀ ਕਾਰਨ ਯਾਤਰੀਆਂ ਦੀ ਘੱਟ ਗਿਣਤੀ ਕਰਕੇ ਰੇਲਵੇ ਨੇ ਕਈ ਟ੍ਰੇਨਾਂ ਨੂੰ ਬੰਦ ਕਰ ਦਿੱਤਾ ਸੀ ਪਰ ਹੁਣ ਹਾਲਾਤ ਆਮ ਹੋਣ ਲੱਗੇ ਹਨ, ਜਿਸ ਦੇ ਚੱਲਦਿਆਂ ਉੱਤਰ ਰੇਲਵੇ ਨੇ ਵੀ ਰੋਕੀਆਂ ਗਈਆਂ ਟ੍ਰੇ੍ਨਾਂ ਬਹਾਲ ਕਰਨ ਦਾ ਫੈਸਲਾ ਲਿਆ ਹੈ।
ਮੰਡਲ ਰੇਲਵੇ ਮੈਨੇਜਰ ਰਾਜੇਸ਼ ਅਗਰਵਾਲ ਨੇ ਦੱਸਿਆ ਕਿ ਯਾਤਰੀਆਂ ਅਤੇ ਸਥਾਨਕ ਪ੍ਰਸ਼ਾਸਨ ਦੀਆਂ ਮੰਗਾਂ ਨੂੰ ਵੇਖਦੇ ਹੋਏ ਰੇਲਵੇ ਮੰਤਰਾਲੇ ਨੇ ਯਾਤਰੀਆਂ ਦੀ ਸਹੂਲਤ ਲਈ ਉੱਤਰੀ ਰੇਲਵੇ ਦੇ ਵੱਖ-ਵੱਖ ਵਿਭਾਗਾਂ ਵਿੱਚ 21 ਜੋੜੀ ਵਿਸ਼ੇਸ਼ ਰੇਲ ਗੱਡੀਆਂ ਬਹਾਲ ਕਰਨ ਦਾ ਫੈਸਲਾ ਕੀਤਾ ਹੈ। ਇਸ ਤਰ੍ਹਾਂ ਫਿਰੋਜ਼ਪੁਰ ਡਵੀਜ਼ਨ ਤੋਂ ਚੱਲਣ ਵਾਲੀਆਂ 6 ਜੋੜੀ ਟ੍ਰੇਨਾਂ ਨੂੰ ਮੁੜ ਬਹਾਲ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਦੇ ਸਫਾਈ ਕਰਮਚਾਰੀ ਹੋਣਗੇ ਪੱਕੇ- ਮੁੱਖ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਰਾਜ ਕੁਮਾਰ ਵੇਰਕਾ ਦਾ ਵੱਡਾ ਬਿਆਨ