ਫ਼ਿਰੋਜ਼ਪੁਰ ਦੀ ਗੁਰੂਹਰਸਹਾਏ ਪੁਲਿਸ ਨੇ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ 5 ਕਿਲੋ ਚੂਰਾ ਪੋਸਤ ਬਰਾਮਦ ਹੋਇਆ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈl ਥਾਣਾ ਗੁਰੂਹਰਸਹਾਏ ਦੀ ਸਹਾਇਕ ਇੰਸਪੈਕਟਰ ਗੁਰਦੀਪ ਕੌਰ ਨੇ ਦੱਸਿਆ ਕਿ ਉਹ ਬੀਤੇ ਦਿਨ ਪੁਲਿਸ ਪਾਰਟੀ ਨਾਲ ਗਸ਼ਤ ਅਤੇ ਚੈਕਿੰਗ ਦੌਰਾਨ ਅਗਰਸੈਨ ਚੌਕ ਵਿੱਚ ਮੌਜੂਦ ਸੀ।
ਇਸੇ ਦੌਰਾਨ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਮੁਲਜ਼ਮ ਗੁਰਨਾਮ ਸਿੰਘ ਵਾਸੀ ਮੋਹਣਕੇ ਭੁੱਕੀ ਵੇਚਣ ਦਾ ਆਦੀ ਹੈ। ਅੱਜ ਵੀ ਉਹ ਪਿੰਡ ਮੋਹਣਕੇ ਉਤਾੜ ਤੋਂ ਪੈਦਲ ਹੀ ਗੁਰੂਹਰਸਹਾਏ ਆ ਰਹੇ ਹਨ, ਜੇਕਰ ਨਾਕਾਬੰਦੀ ਕੀਤੀ ਜਾਵੇ ਤਾਂ ਕਾਬੂ ਕੀਤਾ ਜਾ ਸਕਦਾ ਹੈ। ਜਿਸ ‘ਤੇ ਪੁਲਸ ਨੇ ਇਲਾਕੇ ਦੀ ਨਾਕਾਬੰਦੀ ਕਰ ਕੇ ਦੋਸ਼ੀ ਗੁਰਨਾਮ ਸਿੰਘ ਨੂੰ ਗ੍ਰਿਫਤਾਰ ਕਰ ਕੇ ਉਸ ਦੇ ਕਬਜ਼ੇ ‘ਚੋਂ 5 ਕਿਲੋ ਚੂਰਾ ਪੋਸਤ ਬਰਾਮਦ ਕੀਤਾ।
ਇਹ ਵੀ ਪੜ੍ਹੋ : ਫਗਵਾੜਾ ਦੇ ਗੁਰਦੁਆਰਾ ਸਾਹਿਬ ‘ਚ ਕ.ਤਲ ਮਾਮਲਾ, ਪੁਲਿਸ ਨੇ ਨਿਹੰਗ ਸਿੰਘ ਦਾ 7 ਦਿਨ ਦਾ ਰਿਮਾਂਡ ਕੀਤਾ ਹਾਸਲ
ਮਾਮਲੇ ਦੀ ਜਾਂਚ ਕਰ ਰਹੀ ਗੁਰਦੀਪ ਕੌਰ ਨੇ ਦੱਸਿਆ ਕਿ ਪੁਲਿਸ ਨੇ ਉਕਤ ਮਾਮਲੇ ‘ਚ ਕਥਿਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਸ ਨੇ ਦੱਸਿਆ ਕਿ ਦੋਸ਼ੀ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਨਸ਼ੀਲਾ ਪਦਾਰਥ ਕਿੱਥੋਂ ਲਿਆਉਂਦਾ ਸੀ ਅਤੇ ਅੱਗੇ ਕਿੱਥੇ ਸਪਲਾਈ ਕਰਦਾ ਸੀ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁੱਛਗਿੱਛ ਲਈ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”