ਫਿਰੋਜ਼ਪੁਰ ਪੁਲਿਸ ਨੇ ਸਰਹੱਦ ਪਾਰੋਂ ਹਥਿਆਰ ਤਸਕਰੀ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ ਤੇ ਦੋ ਮੁਲਜ਼ਮ ਨੂੰ ਹਥਿਆਰਾਂ ਸਣੇ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਗੋਰੀ ਤੇ ਵਿਕਰਮਜੀਤ ਸਿੰਘ ਉਰਫ ਵਿੱਕੀ ਵਜੋਂ ਹੋਈ ਹੈ।
ਮੁਲਜ਼ਮਾਂ ਕੋਲੋਂ 6 ਗਲਾਕ 9 ਮਿਮੀ ਪਿਸਤੌਲ, 4 ਮੈਗਜ਼ੀਨ ਤੇ 4 ਕਾਰਤੂਸ ਬਰਾਮਦ ਕੀਤੇ ਗਏ ਹਨ। ਸ਼ੁਰੂਆਤੀ ਜਾਂਚ ਵਿਚ ਪਤਾ ਲੱਗਾ ਹੈ ਕਿ ਮੁਲਜ਼ਮ ਵਿਕਰਮਜੀਤ ਸਿੰਘ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਚ ਸ਼ਾਮਲ ਇਕ ਪਾਕਿਸਤਾਨੀ ਤਸਕਰ ਦੇ ਨਾਲ ਸਬੰਧ ਰੱਖਦਾ ਸੀ। ਉਸ ਦੇ ਖੁਲਾਸੇ ‘ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਦੋ ਹੋਰ ਗਲਾਕ ਪਿਸਤੌਲ ਬਰਾਮਦ ਕੀਤੀਆਂ।
ਇਹ ਵੀ ਪੜ੍ਹੋ : ਦਿੱਲੀ ‘ਚ ਹੋਏ ਧ.ਮਾ/ਕੇ ’ਤੇ PM ਮੋਦੀ ਤੇ CM ਮਾਨ ਨੇ ਜਤਾਇਆ ਦੁੱਖ, ਪੰਜਾਬ ‘ਚ ਰੈੱਡ ਅਲਰਟ ਜਾਰੀ
ਉਸ ਨੇ ਆਪਣੇ ਪਾਕਿਸਤਾਨ-ਅਧਾਰਤ ਸਮੱਗਲਰ ਦੇ ਸੰਪਰਕ ਦੀ ਗੱਲ ਕਬੂਲੀ। ਉਸ ਦੀ ਗ੍ਰਿਫਤਾਰੀ ਨਾਲ ਸਰਹੱਦ ਪਾਰੋਂ ਨੈਟਵਰਕ ਨਾਲ ਏਕੇ-47 ਰਾਈਫਲ ਦੀ ਖਰੀਦ ਨਾਲ ਜੁਖੇ ਇਕ ਪੁਰਾਣੇ ਮਾਮਲੇ ਦਾ ਵੀ ਪਤਾ ਲਗਾਉਣ ਵਿਚ ਮਦਦ ਮਿਲੀ।
ਵੀਡੀਓ ਲਈ ਕਲਿੱਕ ਕਰੋ -:
























