ਫਿਰੋਜ਼ਪੁਰ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 8 ਕਿਲੋ ਹੈਰੋਇਨ ਸਣੇ 6 ਮੁਲਜ਼ਮ ਕਾਬੂ ਕੀਤੇ ਹਨ। ਮੁਲਜ਼ਮਾਂ ਤੋਂ 15700 ਰੁਪਏ ਦੀ ਡਰੱਗਸ ਮਨੀ, ਕਾਰ, ਮੋਬਾਈਲ, ਦੋ ਪਿਸਤੌਲਾਂ ਤੇ 9 ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਐੱਸਐੱਸਪੀ ਭੁਪਿੰਦਰ ਸਿੰਘ ਨੇ ਕਿਹਾ ਕਿ ਸਾਰੇ ਮੁਲਜ਼ਮਾਂ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ। ਇਨ੍ਹਾਂ ਤੋਂ ਅਹਿਮ ਜਾਣਕਾਰੀ ਮਿਲਣ ਦੀ ਉਮੀਦ ਹੈ। ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿਚ ਮੁਲਜ਼ਮਾਂ ਦੀ ਗ੍ਰਿਫਤਾਰੀ ਕੀਤੀ ਹੈ।
ਐੱਸਐੱਸਪੀ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਆਕਾਸ਼ (29) ਵਾਸੀ ਗਵਾਲ ਮੰਡੀ ਜ਼ਿਲ੍ਹਾ ਅੰਮ੍ਰਿਤਸਰ ਹੈਰੋਇਨ ਸਪਲਾਈ ਕਰਨ ਦਾ ਕਾਰੋਬਾਰ ਕਰਦਾ ਹੈ। ਇਸ ਸਮੇਂ ਉਹ ਅੰਮ੍ਰਿਤਸਰ ਤੋਂ ਫਿਰੋਜ਼ਪੁਰ ਹੈਰੋਇਨ ਦੀ ਸਪਲਾਈ ਕਰਨ ਆਇਆ ਹੋਇਆ ਹੈ। ਪੁਲਿਸ ਨੇ ਦੱਸੀ ਹੋਈ ਥਾਂ ਤੋਂ ਉਸ ਨੂੰ 8 ਕਿਲੋ ਹੈਰੋਇਨ ਤੇ 700 ਰੁਪਏ ਨਾਲ ਕਾਬੂ ਕੀਤਾ ਹੈ।
ਇਹ ਵੀ ਪੜ੍ਹੋ : ਚਾਰਜ ਸੰਭਾਲਦੇ ਹੀ CP ਸਵਪਨ ਸ਼ਰਮਾ ਨੇ ਅਪਰਾਧੀਆਂ ਨੂੰ ਦਿੱਤੀ ਚੇਤਾਵਨੀ-“ਜ਼ੁਰਮ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ”
ਪੁਲਿਸ ਨੇ ਮੁਲਜ਼ਮ ਸੁਖਪ੍ਰੀਤ ਸਿੰਘ ਵਾਸੀ ਪਿੰਡ ਨੂਰਪੁਰ ਸੇਠਾਂ ਜ਼ਿਲ੍ਹਾ ਫਿਰੋਜ਼ਪੁਰ ਤੇ ਬਲਜਿੰਦਰ ਸਿੰਘ ਵਾਸੀ ਪਿੰਡ ਰੁਕਣਾ ਮੁੰਗਲਾ ਜ਼ਿਲ੍ਹਾ ਫਿਰੋਜ਼ਪੁਰ ਨੂੰ ਕਾਬੂ ਕੀਤਾ ਹੈ। ਤਲਾਸ਼ੀ ਲੈਣ ‘ਤੇ ਇਨ੍ਹਾਂ ਕੋਲੋਂ ਇਕ ਪਿਸਤੌਲ 32 ਬੋਰ ਤੇ ਤਿੰਨ ਕਾਰਤੂਸ ਬਰਾਮਦ ਹੋਏ ਹਨ। ਇਸ ਤਰ੍ਹਾਂ ਪੁਲਿਸ ਨੇ ਮੁਲਜ਼ਮ ਲਵਜੋਤ ਸਿੰਘ ਵਾਸੀ ਜੀਰਾ ਤੇ ਆਕਾਸ਼ਦੀਪ ਸਿੰਘ ਵਾਸੀ ਬੰਡਾਲਾ ਨੌ ਬੰਬ ਜੀਰਾ ਨੂੰ ਕਾਬੂ ਕੀਤਾ ਹੈ। ਇਨ੍ਹਾਂ ਦੀ ਤਲਾਸ਼ੀ ਲੈਣ ‘ਤੇ ਇਕ ਪਿਸਤੌਲ 315 ਬੋਰ ਤੇ 7 ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਨੇ ਸਾਰੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:
