Fifty Four corona Cases : ਕੋਰੋਨਾ ਦਾ ਕਹਿਰ ਪੰਜਾਬ ਵਿਚ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਇਸ ਦੇ ਵੱਡੀ ਗਿਣਤੀ ਵਿਚ ਲਗਾਤਾਰ ਮਾਮਲੇ ਸਾਹਮਣੇ ਆ ਰਹੇ ਹਨ। ਤਾਜ਼ਾ ਸਾਹਮਣੇ ਆਏ ਮਾਮਲਿਆਂ ਵਿਚ ਅੱਜ ਜਿਥੇ ਅੰਮ੍ਰਿਤਸਰ ਜ਼ਿਲੇ ਤੋਂ ਕੋਰੋਨਾ ਦੇ 26 ਮਾਮਲੇ ਸਾਹਮਣੇ ਆਏ ਹਨ, ਉਥੇ ਹੀ ਫਰੀਦਕੋਟ ਤੋਂ 28 ਮਰੀਜ਼ ਮਿਲੇ ਹਨ। ਦੱਸਣਯੋਗ ਹੈ ਕਿ ਅੰਮ੍ਰਿਤਸਰ ਜ਼ਿਲੇ ਵਿਚ ਸਾਹਮਣੇ ਆਏ ਮਾਮਲਿਆਂ ਵਿਚ ਦੋ ਪੁਲਿਸ ਮੁਲਾਜ਼ਮ ਅਤੇ ਬੀਐਸਐਫ ਅਧਿਕਾਰ ਵੀ ਸ਼ਾਮਲ ਹੈ। ਜ਼ਿਲੇ ਵਿਚ ਇਹ 26 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਹੁਣ ਜ਼ਿਲੇ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ ਵਧ ਕੇ 1360 ਹੋ ਚੁੱਕੀ ਹੈ, ਜਿਨ੍ਹਾਂ ਵਿਚੋਂ ਹੁਣ ਤੱਕ 64 ਲੋਕ ਇਸ ਮਹਾਮਾਰੀ ਨਾਲ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ। ਦੱਸ ਦੇਈਏ ਕਿ ਹੁਣ ਤੱਕ 1023 ਲੋਕ ਇਸ ਬੀਮਾਰੀ ਤੋਂ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਸਮੇਂ ਜ਼ਿਲੇ ਵਿਚ ਕੁਲ 64 ਮਾਮਲੇ ਐਕਟਿਵ ਹਨ, ਜਿਨ੍ਹਾਂ ਦਾ ਹਸਪਤਾਲਾ ਵਿਚ ਇਲਾਜ ਚੱਲ ਰਿਹਾ ਹੈ।
ਮਿਲੀ ਜਾਣਕਾਰੀ ਮੁਤਾਬਕ ਫਰੀਦਕੋਟ ਜ਼ਿਲੇ ਵਿਚ ਸਾਹਮਣੇ ਆਏ ਮਾਮਲਿਆਂ ਵਿਚੋਂ 7 ਮਾਮਲੇ ਕੋਟਕਪੂਰਾ ਸਿਵਲ ਹਸਪਤਾਲ ਨਾਲ ਸਬੰਧਤ ਹਨ, ਜਦਕਿ 4 ਮਰੀਜ਼ ਜੈਤੋਂ ਤੋਂ ਮਿਲੇ ਹਨ, ਜੋ ਕਿ ਪਹਿਲਾਂ ਤੋਂ ਹੀ ਪਾਜ਼ੀਟਿਵ ਪਾਏ ਗਏ ਮਰੀਜ਼ਾਂ ਦੇ ਸੰਪਰਕ ਵਾਲੇ ਹਨ। ਇਸ ਤੋਂ ਇਵਾਲਾ ਇਨ੍ਹਾਂ ਵਿਚੋਂ ਕੁਝ ਮਰੀਜ਼ ਦੂਸਰੇ ਸੂਬਿਆਂ ਨਾਲ ਸਬੰਧਤ ਹਨ ਅਤੇ ਕੁਝ ਵਿਦੇਸ਼ੋਂ ਪੰਜਾਬ ਪਰਤੇ ਹਨ, ਜਿਨ੍ਹਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਉਥੇ ਹੀ ਅੱਜ ਮਿਲੇ ਮਾਮਲਿਆਂ ਵਿਚ ਇਕ ਗਰਭਵਤੀ ਔਰਤ ਵੀ ਸ਼ਾਮਲ ਹੈ। ਇਹ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਜ਼ਿਲੇ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ ਵਧ ਕੇ 240 ਹੋ ਗਈ ਹੈ, ਜਿਨ੍ਹਾਂ ਵਿਚੋਂ 151 ਮਰੀਜ਼ ਇਸ ਮਹਾਮਾਰੀ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ। ਅਜੇ ਵੀ ਜ਼ਿਲੇ ਵਿਚ ਇਸ ਦੇ 89 ਮਾਮਲੇ ਐਕਟਿਵ ਹਨ।
ਦੱਸਣਯੋਗ ਹੈ ਕਿ ਪੰਜਾਬ ਵਿਚ ਹੁਣ ਤੱਕ ਕੋਰੋਨਾ ਪੀੜਤਾਂ ਦੀ ਗਿਣਤੀ 11008 ਤੋਂ ਵੀ ਵੱਧ ਹੋ ਚੁੱਕੀ ਹੈ, ਉਥੇ ਹੀ ਹੁਣ ਤੱਕ 265 ਲੋਕ ਇਸ ਨਾਲ ਆਪਣੀ ਜਾਨ ਗੁਆ ਚੁੱਕੇ ਹਨ। ਦੱਸਣਯੋਗ ਹੈ ਕਿ ਹੁਣ ਤੱਕ 7453 ਲੋਕ ਠੀਕ ਹੋ ਚੁੱਕੇ ਹਨ। ਪਰ ਅਜੇ ਵੀ ਸੂਬੇ ਵਿਚ ਇਸ ਦੇ 3250 ਤੋਂ ਵੱਧ ਮਾਮਲੇ ਸਰਗਰਮ ਹਨ।