ਫਿਰੋਜ਼ਪੁਰ ਦੀ ਕੇਂਦਰੀ ਜੇਲ ਦੇ ਹਾਈ ਸਕਿਓਰਿਟੀ ਜ਼ੋਨ ‘ਚ ਬੀਤੀ ਸ਼ਾਮ ਬਦਮਾਸ਼ਾਂ ਵਿਚਾਲੇ ਲੜਾਈ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਇਸ ਝਗੜੇ ਦੌਰਾਨ ਦੋਨੋਂ ਦੋਸ਼ੀ ਅਮਿਤ ਚੰਬੀ ਅਤੇ ਹਰਪ੍ਰੀਤ ਸਿੰਘ ਜ਼ਖ਼ਮੀ ਹੋ ਗਏ। ਦੋਵੇਂ ਜ਼ਖ਼ਮੀ ਕੈਦੀ ਅੰਮ੍ਰਿਤਸਰ ਦੇ ਵਸਨੀਕ ਹਨ। ਥਾਣਾ ਸਿਟੀ ਪੁਲਿਸ ਨੇ ਦੋਵੇਂ ਜ਼ਖ਼ਮੀ ਕੈਦੀਆਂ ਨੂੰ ਕੇਂਦਰੀ ਜੇਲ੍ਹ ਫਿਰੋਜ਼ਪੁਰ ਦੇ ਸਿਵਲ ਹਸਪਤਾਲ ‘ਚ ਇਲਾਜ ਲਈ ਭਰਤੀ ਕਰਵਾਇਆ ਗਿਆ।
ਜਾਣਕਰੀ ਅਨੁਸਾਰ ਜ਼ਖਮੀ ਗੈਂਗਸਟਰ ਖ਼ਿਲਾਫ਼ ਕਤਲ ਸਮੇਤ ਕਈ ਹੋਰ ਮਾਮਲੇ ਦਰਜ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ SHO ਮੋਹਿਤ ਧਵਨ ਨੇ ਦੱਸਿਆ ਕਿ ਕੈਦੀ ਹਰਪ੍ਰੀਤ ਸਿੰਘ ਅਤੇ ਦੋਸ਼ੀ ਅਮਿਤ ਚੰਬੀ ਜੇਲ੍ਹ ਦੇ ਉੱਚ ਸੁਰੱਖਿਆ ਖੇਤਰ ਵਿੱਚ ਬੰਦ ਸਨ। ਉਨ੍ਹਾਂ ਦੱਸਿਆ ਕਿ ਹਾਈ ਸਕਿਓਰਿਟੀ ਜ਼ੋਨ ‘ਚ ਦੋਵਾਂ ਦੀ ਦੂਜੇ ਕੈਦੀਆਂ ਨਾਲ ਲੜਾਈ ਹੋ ਗਈ। ਇਸ ਦੌਰਾਨ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ। ਇਸ ਦੇ ਨਾਲ ਹੀ SHO ਨੇ ਦੱਸਿਆ ਕਿ ਦੁਸ਼ਮਣੀ ਕਾਰਨ ਸਾਰੇ ਆਪਸ ਵਿੱਚ ਟਕਰਾ ਗਏ ਸਨ।
ਇਹ ਵੀ ਪੜ੍ਹੋ : ਆਸਟ੍ਰੇਲੀਆ ਸੀਰੀਜ ਤੋਂ ਰਿਸ਼ਭ ਪੰਤ ਦਾ ਬਾਹਰ ਹੋਣਾ ਤੈਅ, ਇਹ 3 ਖਿਡਾਰੀ ਲੈ ਸਕਦੇ ਨੇ ਜਗ੍ਹਾ
ਇਸ ਦੇ ਨਾਲ ਹੀ SHO ਮੋਹਿਤ ਧਵਨ ਦੱਸਿਆ ਕਿ ਇਹ ਦੋਵੇਂ ਅੰਮ੍ਰਿਤਸਰ ਦੇ ਵਸਨੀਕ ਹਨ ਅਤੇ ਇਨ੍ਹਾਂ ਖ਼ਿਲਾਫ਼ ਛੇ ਕੇਸ ਦਰਜ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਇਸ ਮਾਮਲੇ ਦੀ ਜਾਂਚ ਰਹੀ ਹੈ। ਦੱਸ ਦੇਈਏ ਕਿ ਦੋਵੇਂ ਜ਼ਖਮੀਆਂ ਨੂੰ ਸਿਰ ਅਤੇ ਨੱਕ ‘ਤੇ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਸੀ। ਫਿਲਹਾਲ ਦੋਵੇ ਖਤਰੇ ਤੋਂ ਬਾਹਰ ਹਨ।
ਵੀਡੀਓ ਲਈ ਕਲਿੱਕ ਕਰੋ -: