ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਬੁੱਧਵਾਰ ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਵਿੱਚ ਦੋ ਹੋਰ ਸੈਨਿਕ ਸਕੂਲ ਸਥਾਪਤ ਕਰਨ ਲਈ ਪ੍ਰਵਾਨਗੀ ਦੀ ਅਪੀਲ ਕੀਤੀ।
ਮਨਪ੍ਰੀਤ ਬਾਦਲ ਨੇ ਕਿਹਾ ਕਿ ਫੌਜੀ ਸਨਮਾਨਾਂ ਅਤੇ ਬਹਾਦਰੀ ਪੁਰਸਕਾਰਾਂ ਲਈ ਪੰਜਾਬ ਭਾਰਤ ਦਾ ਸਭ ਤੋਂ ਪ੍ਰਮੁੱਖ ਰਾਜ ਰਿਹਾ ਹੈ। ਪੰਜਾਬ ਦਾ ਇੱਕੋ-ਇੱਕ ਸੈਨਿਕ ਸਕੂਲ ਕਪੂਰਥਲਾ ਵਿੱਚ ਹੈ ਅਤੇ ਹੁਣ ਰਾਜ ਵੱਲੋਂ ਮੰਗ ਕੀਤੀ ਗਈ ਹੈ ਕਿ ਗੁਰਦਾਸਪੁਰ ਅਤੇ ਬਠਿੰਡਾ ਵਿਖੇ ਦੋ ਹੋਰ ਸੈਨਿਕ ਸਕੂਲ ਸਥਾਪਤ ਕੀਤੇ ਜਾਣ।
ਵਿੱਤ ਮੰਤਰੀ ਨੇ ਕਿਹਾ ਕਿ ਦੂਜੇ ਰਾਜਾਂ ਜਿਵੇਂ ਕਿ ਹਰਿਆਣਾ, ਬਿਹਾਰ ਅਤੇ ਮਹਾਰਾਸ਼ਟਰ ਵਿੱਚ ਦੋ ਸੈਨਿਕ ਸਕੂਲ ਹਨ, ਜਦੋਂ ਕਿ ਉੱਤਰ ਪ੍ਰਦੇਸ਼ ਵਿੱਚ ਤਿੰਨ ਸੈਨਿਕ ਸਕੂਲ ਹਨ। ਕੇਂਦਰੀ ਰੱਖਿਆ ਮੰਤਰੀ ਨੇ ਕਿਹਾ ਕਿ ਉਹ ਭਾਰਤ ਦੀ ਕੌਮੀ ਸੁਰੱਖਿਆ ਅਤੇ ਸਮਾਜਿਕ ਅਤੇ ਸਭਿਆਚਾਰਕ ਨੈਤਿਕ ਕਦਰਾਂ ਕੀਮਤਾਂ ਦੀ ਰਾਖੀ ਲਈ ਸਿੱਖ ਅਤੇ ਪੰਜਾਬੀਆਂ ਦੁਆਰਾ ਨਿਭਾਈ ਭੂਮਿਕਾ ਦੀ ਨਿੱਜੀ ਤੌਰ ‘ਤੇ ਪ੍ਰਸੰਸਾ ਕਰਦੇ ਹਨ।
ਵਿੱਤ ਮੰਤਰੀ ਨੇ ਰੱਖਿਆ ਮੰਤਰੀ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੱਤਰ ਵੀ ਸੌਂਪਿਆ ਜਿਸ ਵਿੱਚ ਦੱਸਿਆ ਗਿਆ ਕਿ ਸੈਨਿਕ ਸਕੂਲ ਸਥਾਪਤ ਕਰਨ ਲਈ ਰਾਜ ਸਰਕਾਰ ਵੱਲੋਂ ਗੁਰਦਾਸਪੁਰ ਦੇ ਡੱਲਾ ਗੋਰੀਅਨ ਵਿਖੇ 40 ਏਕੜ ਜ਼ਮੀਨ ਅਲਾਟ ਕੀਤੀ ਗਈ ਹੈ।
ਇਸਦੇ ਨਾਲ ਹੀ ਇਹ ਬਠਿੰਡਾ ਵਿੱਚ ਇੱਕ ਹੋਰ ਸੈਨਿਕ ਸਕੂਲ ਸਥਾਪਤ ਕਰਨ ਦਾ ਇਰਾਦਾ ਰੱਖਦਾ ਹੈ, ਜਿਸ ਨਾਲ ਪੰਜਾਬ ਦੇ ਤਿੰਨ ਖੇਤਰਾਂ ਦੋਆਬਾ, ਮਾਝੇ ਅਤੇ ਮਾਲਵਾ ਵਿੱਚ ਇੱਕ-ਇੱਕ ਸੈਨਿਕ ਸਕੂਲ ਬਣੇਗਾ।
ਦੇਖੋ ਵੀਡੀਓ : ਮੋਬਾਈਲ, ਟੀਵੀ ‘ਚ ਬੱਚਿਆਂ ਨੂੰ ਲਾ ਕੇ ਮਸਤ ਰਹਿਣ ਵਾਲੀਆਂ ਮਾਵਾਂ ਲਈ ਸਬਕ 2 ਸਾਲ ਦੀ ਬੱਚੀ…