ਜਲੰਧਰ ਦੀ ਬਸਤੀ ਬਾਵਾ ਖੇਲ ਨਹਿਰ ਵਿੱਚ ਥਾਰ ਨੂੰ ਸੁੱਟਣ ਵਾਲੇ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਫੈਨ ਐਡਵੋਕੇਟ ‘ਤੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਐਡਵੋਕੇਟ ‘ਤੇ ਡਰੇਨ ਐਕਟ ਦੀ ਦਾਰਾ ਧਾਰਾ 283 ਅਤੇ 287 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਕੱਲ੍ਹ ਯਾਨੀ ਸੋਮਵਾਰ ਨੂੰ ਐਡਵੋਕੇਟ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਇਨਸਾਫ ਨਾ ਮਿਲਣ ਕਾਰਨ ਗੁੱਸੇ ਵਿੱਚ ਆ ਕੇ ਥਾਰ ਦੀ ਗੱਡੀ ਨੂੰ ਨਹਿਰ ਵਿੱਚ ਸੁੱਟ ਦਿੱਤਾ ਸੀ।
ਇਸ ਘਟਨਾ ਸਮੇਂ ਨਹਿਰ ਵਿੱਚ ਨਹਾ ਰਹੇ ਬੱਚੇ ਵਾਲ-ਵਾਲ ਬਚ ਗਏ। ਥਾਰ ਗੱਡੀ ਨੂੰ ਆਪਣੇ ਵੱਲ ਆਉਂਦਾ ਦੇਖ ਕੇ ਬੱਚੇ ਭੱਜ ਕੇ ਬਾਹਰ ਆ ਗਏ। ਇਸ ਤੋਂ ਬਾਅਦ ਦੋਸ਼ੀ ਨੇ ਕਾਰ ਨੂੰ ਨਹਿਰ ਵਿੱਚ ਬਣੀਆਂ ਪੌੜੀਆਂ ਦੀ ਢਲਾਨ ਤੋਂ ਨਹਿਰ ਵਿੱਚ ਸੁੱਟ ਦਿੱਤਾ ਸੀ। ਮੌਕੇ ‘ਤੇ ਲੋਕ ਇਕੱਠੇ ਹੋ ਗਏ ਅਤੇ ਹੰਗਾਮਾ ਹੋ ਗਿਆ। ਲੋਕਾਂ ਨੇ ਤੁਰੰਤ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਰੇਨ ਦੀ ਮਦਦ ਨਾਲ ਥਾਰ ਗੱਡੀ ਨੂੰ ਨਹਿਰ ‘ਚੋਂ ਬਾਹਰ ਕੱਢਿਆ।
ਇਸ ਤੋਂ ਬਾਅਦ ਪੁਲਿਸ ਨੇ ਥਾਰ ਨੂੰ ਨਹਿਰ ਵਿੱਚੋਂ ਕੱਢ ਕੇ ਆਪਣੇ ਕਬਜ਼ੇ ਵਿੱਚ ਲੈ ਲਿਆ। ਫਿਰ ਗੱਡੀ ਚਲਾ ਰਹੇ ਵਕੀਲ ਅਤੇ ਉਸ ਵਿੱਚ ਸਵਾਰ ਹੋਰ ਨੌਜਵਾਨਾਂ ਨੂੰ ਥਾਣਾ ਬਾਵਾ ਬਸਤੀ ਖੇਲ ਵਿੱਚ ਲਿਜਾਇਆ ਗਿਆ। ਇਸ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ ਗਈ। ਇਸ ਸਬੰਧੀ ਥਾਣਾ ਸਦਰ ਦੇ ਉੱਚ ਅਧਿਕਾਰੀਆਂ ਨੂੰ ਵੀ ਸੂਚਿਤ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਸਲੀਪਰ ਬੱਸਾਂ ‘ਚ ਹੁਣ ਸਫ਼ਰ ਹੋਵੇਗਾ ਸੇਫ਼, ਯਾਤਰੀਆਂ ਦੀ ਸੁਰੱਖਿਆ ਲਈ ਮੋਦੀ ਸਰਕਾਰ ਨੇ ਚੁੱਕਿਆ ਵੱਡਾ ਕਦਮ
ਥਾਰ ਨੂੰ ਨਹਿਰ ਵਿੱਚ ਸੁੱਟਣ ਵਾਲੇ ਐਡਵੋਕੇਟ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਨਹੀਂ ਮਿਲ ਰਿਹਾ। ਉਸ ਦੇ ਮਾਪੇ ਕਾਤਲਾਂ ਬਾਰੇ ਦੱਸ ਰਹੇ ਹਨ, ਪਰ ਫੜੇ ਨਹੀਂ ਜਾ ਰਹੇ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਉਨ੍ਹਾਂ ਨੇ ਥਾਰ ਦੀ ਗੱਡੀ ਨੂੰ ਨਹਿਰ ਵਿੱਚ ਸੁੱਟ ਦਿੱਤਾ ਅਤੇ ਕਿਹਾ ਕਿ ਇਸ ਰਾਹੀਂ ਕੋਈ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਹੈ। ਕਿਸੇ ਦਾ ਨੁਕਸਾਨ ਹੋਣ ਦੇ ਸਵਾਲ ‘ਤੇ ਦੋਸ਼ੀਆਂ ਨੇ ਕਿਹਾ ਕਿ ਸਾਰੇ ਸੁਰੱਖਿਅਤ ਹਨ।
ਦੱਸ ਦੇਈਏ ਕਿ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ 29 ਮਈ 2022 ਨੂੰ ਕਾਰ ਸਵਾਰ ਕਾਤਲਾਂ ਨੇ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਘਟਨਾ ਦੇ ਸਮੇਂ ਸਿੱਧੂ ਆਪਣੀ ਥਾਰ ਗੱਡੀ ਵਿੱਚ ਸਫਰ ਕਰ ਰਿਹਾ ਸੀ।
ਵੀਡੀਓ ਲਈ ਕਲਿੱਕ ਕਰੋ -: