ਬਟਾਲਾ ਵਿਚ ਬਦਮਾਸ਼ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਤੇ ਭਰਾ ਕਰਨਵੀਰ ਸਿੰਘ ਦਾ ਕਤਲ ਹੋਏ 16 ਘੰਟੇ ਤੋਂ ਉਪਰ ਦਾ ਸਮਾਂ ਹੋ ਗਿਆ ਹੈ। ਦੋਵਾਂ ਦੀਆਂ ਮ੍ਰਿਤਕ ਦੇਹਾਂ ਨੂੰ ਬਟਾਲਾ ਦੇ ਮੋਰਚਰੀ ਘਰ ਵਿਚ ਰਖਵਾਇਆ ਗਿਆ ਹੈ। ਹਾਲਾਂਕਿ ਇਸ ਮਾਮਲੇ ਵਿਚ ਅਜੇ ਤੱਕ ਪੁਲਿਸ ਦੇ ਹੱਥ 6 ਲੋਕਾਂ ਨੂੰ ਇਸ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਹੈ ਤੇ ਉਨ੍ਹਾਂ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਜੱਗੂ ਭਗਵਾਨਪੁਰੀਆ ਦਾ ਸਾਰਾ ਕੰਮਕਾਜ ਕਰਨਵੀਰ ਸਿੰਘ ਵੱਲੋਂ ਹੀ ਸਾਂਭਿਆ ਜਾ ਰਿਹਾ ਸੀ। ਜਿਸ ਕਰਕੇ ਉਹ ਕਾਫੀ ਲੰਬੇ ਸਮੇਂ ਤੋਂ ਜੱਗੂ ਦੀ ਮਾਂ ਹਰਜੀਤ ਕੌਰ ਨਾਲ ਰਹਿ ਰਿਹਾ ਸੀ। ਜਿਸ ਜਗ੍ਹਾ ‘ਤੇ ਇਹ ਵਾਰਦਾਤ ਹੋਈ, ਉਸ ਨੂੰ ਵੀ ਉਨ੍ਹਾਂ ਵੱਲੋਂ ਪਿਛਲੇ 5 ਸਾਲਾਂ ਤੋਂ ਕਿਰਾਏ ‘ਤੇ ਲਿਆ ਗਿਆ ਸੀ। ਬੀਤੇ ਦਿਨੀਂ ਪਹਿਲਾਂ ਦੋਵੇਂ ਤਰਨਤਾਰਨ ਗਏ ਹੋਏ ਸਨ ਇਸ ਤੋਂ ਬਾਅਦ ਭਗਵਾਨਪੁਰ ਪਿੰਡ ਗਏ। ਇਸ ਮਗਰੋਂ ਉਹ ਬਟਾਲੇ ਪਹੁੰਚੇ ਜਿਥੇ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।
ਇਹ ਵੀ ਪੜ੍ਹੋ : ‘ਆਪ’ ਦੇ ਮੌਜੂਦਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਦਿਹਾਂਤ, CM ਮਾਨ ਨੇ ਪ੍ਰਗਟਾਇਆ ਦੁੱਖ
ਹੁਣ ਮਾਮਲੇ ਵਿਚ ਡੀਐੱਸਪੀ ਪਰਮਜੀਤ ਸਿੰਘ ਨੇ ਕਿਹਾ ਕਿ ਕਤਲ ਸਬੰਧੀ ਪੁਲਿਸ ਵੱਲੋਂ 2 ਅਣਪਛਾਤੇ ਵਿਅਕਤੀਆਂ ਖਿਲਾਫ ਐੱਫਆਈਆਰ ਦਰਜ ਕੀਤੀ ਗਈ ਹੈ ਤੇ ਮਾਮਲੇ ਦੀ ਜਾਂਚ ਹਾਲੇ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























