Fire at State Bank of : ਸ਼ੁੱਕਰਵਾਰ ਰਾਤ ਨੂੰ ਜਿਲ੍ਹਾ ਫਾਜ਼ਿਲਕਾ ਦੀ ਸਟੇਟ ਬੈਂਕ ਆਫ ਇੰਡੀਆ ਦੀ ਬ੍ਰਾਂਚ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਅੱਗ ਲਗਭਗ 2 ਵਜੇ ਲੱਗੀ ਜਿਸ ਨਾਲ ਬੈਂਕ ਦਾ ਕਾਫੀ ਨੁਕਸਾਨ ਹੋ ਗਿਆ। ਬਹੁਤ ਸਾਰਾ ਫਰਨੀਚਰ ਅਤੇ ਤਾਰਾਂ ਆਦਿ ਸੜ ਕੇ ਸੁਆਹ ਹੋ ਗਈਆਂ। ਅੱਗ ਲੱਗਣ ਦੇ ਕਾਰਨ ਅਜੇ ਸਪੱਸ਼ਟ ਨਹੀਂ ਹੋਏ ਹਨ।
ਅੱਗ ਕਾਫੀ ਭਿਆਨਕ ਸੀ ਜਿਸ ਨੂੰ ਬੁਝਾਉਣ ਵਿਚ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਕਾਫੀ ਮਿਹਨਤ ਕਰਨੀ ਪਈ। ਜਿਵੇਂ ਹੀ ਫਾਇਰ ਬ੍ਰਿਗੇਡ ਕਰਮਚਾਰੀਆਂ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਤਾਂ ਉਹ ਮੌਕੇ ‘ਤੇ ਪਹੁੰਚੀਆਂ। ਫਾਜ਼ਿਲਕਾ ਤੋਂ ਇਲਾਵਾ ਅਬੋਹਰ ਤੋਂ ਵੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਆ ਕੇ ਅੱਗ ‘ਤੇ ਕਾਬੂ ਪਾਇਆ। ਅੱਗ ਨੂੰ ਬੁਝਾਉਣ ਵਿਚ ਲਗਭਗ 3 ਘੰਟੇ ਦਾ ਸਮਾਂ ਲੱਗਾ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਬ੍ਰਾਂਚ ਦੇ ਸਾਮਾਨ ਦਾ ਬਹੁਤ ਸਾਰਾ ਨੁਕਸਾਨ ਹੋ ਗਿਆ। ਪੰਜਾਬ ਸਰਕਾਰ ਵਲੋਂ ਅਜੇ 18 ਮਈ ਨੂੰ ਹੀ ਕਰਫਿਊ ਖਤਮ ਕੀਤਾ ਗਿਆ ਸੀ ਤੇ ਦਫਤਰਾਂ ਨੂੰ ਖੋਲ੍ਹਣ ਦੀ ਇਜਾਜ਼ਤ ਮਿਲੀ ਸੀ।