ਗੁਜਰਾਤ ਦੇ ਸੂਰਤ ਦੇ ਪਰਵਤ ਪਾਟੀਆਂ ਇਲਾਕੇ ਵਿੱਚ ਅੱਜ ਇੱਕ ਟੈਕਸਟਾਈਲ ਮਾਰਕੀਟ ਵਿੱਚ ਭਿਆਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਅੱਗ ਲੱਗਣ ਕਾਰਨ 8ਵੀਂ ਮੰਜ਼ਿਲ ਤੱਕ ਦੀਆਂ ਕਈ ਦੁਕਾਨ ਸੜਕ ਕੇ ਸੁਆਹ ਹੋ ਗਈਆਂ ਹਨ। ਘਟਨਾ ਵਾਲੀ ਥਾਂ ‘ਤੇ 100 ਤੋਂ 125 ਫਾਇਰ ਫਾਈਟਰਸ ਪਹੁੰਚ ਗਏ ਹਨ ਅਤੇ ਉਨ੍ਹਾਂ ਵੱਲੋਂ ਬਚਾਅ ਕਾਰਜ ਜਾਰੀ ਹੈ।
ਸਵੇਰੇ 7 ਵਜੇ ਦੇ ਕਰੀਬ ਰਾਜ ਟੈਕਸਟਾਈਲ ਮਾਰਕੀਟ ਦੀ ਉਪਰਲੀ ਮੰਜ਼ਿਲ ‘ਤੇ ਅੱਗ ਲੱਗਣ ਦੀਆਂ ਰਿਪੋਰਟਾਂ ਮਿਲੀਆਂ। ਭਿਆਨਕ ਅੱਗ ਲੱਗਣ ਕਾਰਨ ਪੂਰੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਫਾਈਟਰਾਂ ਨੂੰ ਘਟਨਾ ਸਥਾਨ ‘ਤੇ ਭੇਜਿਆ ਗਿਆ। ਫਿਲ੍ਹਾ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਪਰ ਅੱਗ ਨੇ ਕਈ ਦੁਕਾਨਾਂ ਨੂੰ ਆਪਣੇ ਲਪੇਟੇ ਵਿੱਚ ਲੈ ਲਿਆ ਹੈ।
ਇਹ ਵੀ ਪੜ੍ਹੋ : ਵਾਇਰਲ ਕਥਿਤ ਆਡੀਓ ਕਲਿੱਪ ਦੀ ਚੰਡੀਗੜ੍ਹ ਲੈਬ ‘ਚ ਹੋਵੇਗੀ ਜਾਂਚ, ਹਾਈਕੋਰਟ ਨੇ ਦਿੱਤੇ ਆਦੇਸ਼
ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਫਾਇਰ ਬ੍ਰਿਗੇਡ ਉੱਪਰਲੀਆਂ ਮੰਜ਼ਿਲਾਂ ਤੱਕ ਪਹੁੰਚਣ ਅਤੇ ਅੱਗ ਬੁਝਾਉਣ ਲਈ ਹਾਈਡ੍ਰੌਲਿਕ ਐਸਕੇਲੇਟਰਾਂ ਦੀ ਵਰਤੋਂ ਕਰ ਰਹੇ ਹਨ। ਸ਼ੁਰੂਆਤੀ ਜਾਂਚ ਵਿੱਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਅੱਗ ਲੱਗਣ ਦੇ ਸਹੀ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























