ਲੁਧਿਆਣਾ ਦੇ ਤਾਜਪੁਰ ਰੋਡ ‘ਤੇ ਇੱਕ ਡਾਇੰਗ ਯੂਨਿਟ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਸਭ ਤੋਂ ਪਹਿਲਾਂ ਪੰਮੀ ਡਾਇੰਗ ਯੂਨਿਟ ਦੀ ਪਹਿਲੀ ਮੰਜ਼ਿਲ ‘ਤੇ ਲੱਗੀ। ਫੈਕਟਰੀ ਕਰਮਚਾਰੀਆਂ ਨੇ ਆਪਣੇ ਪੱਧਰ ‘ਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਇਹ ਕਾਬੂ ਤੋਂ ਬਾਹਰ ਹੋ ਗਈ ਅਤੇ ਫੈਕਟਰੀ ਦੀ ਦੂਜੀ ਮੰਜ਼ਿਲ ਤੱਕ ਫੈਲ ਗਈ। ਮੌਕੇ ‘ਤੇ ਫਾਇਰ ਬ੍ਰਿਗੇਡ ਨੂੰ ਬੁਲਾਇਆ ਗਿਆ ਹੈ।
ਫਾਇਰ ਬ੍ਰਿਗੇਡ ਦੇ ਕਰਮਚਾਰੀ ਅੱਗ ‘ਤੇ ਕਾਬੂ ਪਾਉਣ ‘ਚ ਲੱਗੇ ਹੋਏ ਹਨ ਪਰ ਅਜੇ ਤੱਕ ਅੱਗ ‘ਤੇ ਕਾਬੂ ਨਹੀਂ ਪਾਇਆ ਗਿਆ। ਸਾਰੇ ਮਜ਼ਦੂਰਾਂ ਨੂੰ ਫੈਕਟਰੀ ਤੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਅੱਗ ਲੱਗਣ ਦੀ ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਟਿੱਬਾ ਦੀ ਪੁਲਿਸ ਵੀ ਮੌਕੇ ’ਤੇ ਪੁੱਜ ਗਈ ਹੈ। ਅੱਗ ਇੰਨੀ ਭਿਆਨਕ ਸੀ ਕਿ ਧੂੰਏਂ ਦਾ ਗੁਬਾਰ ਦੂਰ-ਦੂਰ ਤੱਕ ਦੇਖਿਆ ਜਾ ਸਕਦਾ ਸੀ।
ਜਿਸ ਫੈਕਟਰੀ ‘ਚ ਅੱਗ ਲੱਗੀ ਉਹ ਇਕ ਡਾਇੰਗ ਯੂਨਿਟ ਹੈ। ਇਸ ਵਿੱਚ ਕੱਪੜਿਆਂ ਨੂੰ ਰੰਗਣ ਦਾ ਕੰਮ ਕੀਤਾ ਜਾਂਦਾ ਹੈ। ਦੱਸਿਆ ਜਾ ਰਿਹਾ ਹੈ ਕਿ ਕੱਪੜਿਆਂ ਨੂੰ ਰੰਗਣ ਲਈ ਵਰਤਿਆ ਜਾਣ ਵਾਲਾ ਕੈਮੀਕਲ ਦੂਜੀ ਮੰਜ਼ਿਲ ‘ਤੇ ਪਿਆ ਸੀ। ਇਸ ਦੇ ਨਾਲ ਹੀ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ‘ਜਿਸ ਵਿਸ਼ੇ ‘ਤੇ ਪਤਾ ਨਾ ਹੋਵੇ ਉਸ ‘ਤੇ ਨਾ ਹੀ ਬੋਲੋ’- ਸੁਖਬੀਰ ਬਾਦਲ ਦੀ ਰਾਹੁਲ ਗਾਂਧੀ ਨੂੰ ਨਸੀਹਤ
ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਸ਼ਾਰਟ ਸਰਕਟ ਕਾਰਨ ਕੈਮੀਕਲ ਨੂੰ ਅੱਗ ਲੱਗੀ ਤਾਂ ਫਿਰ ਇਹ ਕਾਬੂ ‘ਚ ਨਹੀਂ ਆ ਗਈ। ਪੰਮੀ ਡਾਇੰਗ ਯੂਨਿਟ ਵਿੱਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਕੱਪੜਾ, ਰੰਗਾਈ ਦਾ ਸਾਮਾਨ ਅਤੇ ਮਸ਼ੀਨਰੀ ਸੜ ਕੇ ਸੁਆਹ ਹੋ ਗਈ।
ਵੀਡੀਓ ਲਈ ਕਲਿੱਕ ਕਰੋ -: