ਨਵਾਂਸ਼ਹਿਰ ਦੇ ਪਿੰਡ ਬੇਗ਼ਮਪੁਰਾ ਵਿੱਚ ਸ੍ਰੀ ਗੁਰੂ ਰਵਿਦਾਸ ਗੁਰੂਦੁਆਰੇ ਵਿੱਚ ਬੁੱਧਵਾਰ ਨੂੰ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 3 ਪਾਵਨ ਸਰੂਪ ਅਗਨ ਭੇਟ ਹੋ ਗਏ। ਇਹ ਘਟਨਾ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਵਾਪਰੀ ਹੈ। ਇਸ ਬਾਰੇ ਪਹਿਲਾਂ ਮੱਥਾ ਟੇਕਣ ਆਏ ਵਿਅਕਤੀ ਨੂੰ ਪਤਾ ਲੱਗਾ। ਘਟਨਾ ਵਿੱਚ ਕੋਈ ਜਾਨੀ ਮਾਲੀ ਨੁਕਸਾਨ ਨਹੀਂ ਹੋਇਆ।
ਪਾਠੀ ਸਿੰਘ ਅਨੁਸਾਰ ਰੋਜ਼ ਦੀ ਤਰ੍ਹਾਂ ਉਹ ਪਾਠ ਕਰਕੇ ਚਲਾ ਗਿਆ ਸੀ। ਸਵੇਰੇ ਜਦੋਂ ਇੱਕ ਸ਼ਰਧਾਲੂ ਮੱਥਾ ਟੇਕਣ ਲਈ ਦਰਬਾਰ ਵਿੱਚ ਪਹੁੰਚਿਆ ਤਾਂ ਉਸ ਨੇ ਸੁਖਆਸਨ ਵਾਲੇ ਕਮਰੇ ਵਿੱਚੋਂ ਧੂੰਆਂ ਨਿਕਲਦਾ ਦੇਖਿਆ। ਮੌਕੇ ‘ਤੇ ਲੋਕਾਂ ਨੇ ਆ ਕੇ ਸ਼ੀਸ਼ੇ ਤੋੜ ਕੇ ਪਾਣੀ ਨਾਲ ਅੱਗ ਬੁਝਾਉਣੀ ਸ਼ੁਰੂ ਕਰ ਦਿੱਤੀ ਅਤੇ ਅੰਦਰ ਜਾ ਕੇ ਦੇਖਿਆ ਕਿ ਸੁਖਾਸਨ, ਪਰਦੇ ਅਤੇ ਗੁਰੂ ਗ੍ਰੰਥ ਸਾਹਿਬ ਦੇ ਤਿੰਨ ਪਾਵਨ ਸਰੂਪ ਅਗਨੀ ਭੇਟ ਹੋ ਚੁਕੇ ਸਨ।
ਇਹ ਵੀ ਪੜ੍ਹੋ : 55 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਬਣਾਇਆ ਅਨੋਖਾ ਵਿਸ਼ਵ ਰਿਕਾਰਡ,15 ਮਿੰਟ ਤੱਕ ਸੰਵਿਧਾਨ ਦੇ ਉਦੇਸ਼ ਤੇ ਬੁਨਿਆਦੀ ਫਰਜ਼ਾਂ ਨੂੰ ਪੜ੍ਹਿਆ
ਮੌਕੇ ਤੇ ਮੌਜੂਦ ਲੋਕਾਂ ਨੇ ਘਟਨਾ ਦੀ ਸੂਚਨਾ ਸ੍ਰੀ ਦਰਬਾਰ ਸਾਹਿਬ (ਅੰਮ੍ਰਿਤਸਰ) ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚੇ ਸਿੰਘ ਸਾਹਿਬਾਨ ਨੇ ਪਾਵਨ ਸਰੂਪਾਂ ਨੂੰ ਆਪਣੇ ਕਬਜ਼ੇ ‘ਚ ਲੈ ਕੇ ਸ੍ਰੀ ਗੋਵਿੰਦਵਾਲ ਸਾਹਿਬ ਵਿਖੇ ਰਵਾਨਾ ਕੀਤਾ। ਘਟਨਾ ਦੀ ਸੂਚਨਾ ਮਿਲਦੇ ਹੀ ਨਵਾਂਸ਼ਹਿਰ ਦੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ।
ਵੀਡੀਓ ਲਈ ਕਲਿੱਕ ਕਰੋ -: