ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤਰਾਲ ਕਸਬੇ ਦੀ ਜਾਮੀਆ ਮਸਜਿਦ ਨੂਰੁਲ ਇਸਲਾਮ ਦਾਰੁਲ ਉਲੂਮ ‘ਚ ਬੁੱਧਵਾਰ ਸਵੇਰੇ ਭਿਆਨਕ ਅੱਗ ਲੱਗ ਗਈ। ਕੁੱਝ ਹੀ ਦੇਰ ਵਿੱਚ ਅੱਗ ਨੇ ਮਸਜਿਦ ਦੇ ਇੱਕ ਹਿੱਸੇ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਸਥਾਨਕ ਲੋਕ, ਪੁਲਿਸ, ਫੌਜ ਅਤੇ ਫਾਇਰ ਟੈਂਡਰ ਮੌਕੇ ‘ਤੇ ਪਹੁੰਚੇ ਅਤੇ ਅੱਗ ਨੂੰ ਫੈਲਣ ਤੋਂ ਰੋਕਿਆ।ਅੱਗ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ, ਪਰ ਮਸਜਿਦ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ। ਮੁੱਢਲੀ ਰਿਪੋਰਟ ਵਿੱਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਹਾਲਾਂਕਿ ਜਾਂਚ ਅਜੇ ਜਾਰੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਤਰਾਲ ਦੀ ਜਾਮੀਆ ਮਸਜਿਦ ਦੇ ਉਪਰਲੇ ਹਿੱਸੇ ਵਿੱਚ ਅੱਜ ਸਵੇਰੇ ਅੱਠ ਵਜੇ ਦੇ ਕਰੀਬ ਅਚਾਨਕ ਅੱਗ ਲੱਗ ਗਈ। ਮਸਜਿਦ ਦੇ ਨਾਲ ਹੀ ਇੱਕ ਮਦਰੱਸਾ ਦਾਰੁਲ-ਉਲ-ਉਲੂਮ ਵੀ ਹੈ ਅਤੇ ਉਸ ਸਮੇਂ ਉੱਥੇ 300 ਤੋਂ ਵੱਧ ਵਿਦਿਆਰਥੀ ਸਨ। ਮਸਜਿਦ ਵਿਚ ਅੱਗ ਦੀਆਂ ਲਪਟਾਂ ਦੇਖ ਕੇ ਸਥਾਨਕ ਲੋਕਾਂ ਨੇ ਮਦਰੱਸੇ ‘ਚ ਮੌਜੂਦ ਸਾਰੇ ਵਿਦਿਆਰਥੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ।
ਇਹ ਵੀ ਪੜ੍ਹੋ : NCLT ਨੇ Go First ਦੀ ਅਪੀਲ ਕੀਤੀ ਸਵੀਕਾਰ, ਹੁਣ 19 ਮਈ ਤੱਕ ਰੱਦ ਰਹਿਣਗੀਆਂ ਸਾਰੀਆਂ ਉਡਾਣਾਂ
ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਫਾਇਰ ਬ੍ਰਿਗੇਡ ਵੀ ਮੌਕੇ ‘ਤੇ ਪਹੁੰਚੀ ਅਤੇ ਅੱਗ ਬੁਝਾਉਣ ‘ਚ ਜੁੱਟ ਗਈ। ਮਸਜਿਦ ਦੇ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਨਾਲ ਮਸਜਿਦ ਦੀ ਛੱਤ ਅਤੇ ਉਪਰਲੀ ਮੰਜ਼ਿਲ ਪੂਰੀ ਤਰ੍ਹਾਂ ਨੁਕਸਾਨੀ ਗਈ। ਇਸ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਪਰ ਮਸਜਿਦ ਦੇ ਉਪਰਲੇ ਹਿੱਸੇ ਵਿੱਚ ਬਣੀ ਲਾਇਬ੍ਰੇਰੀ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਕਾਰਵਾਈ ਨਾ ਕੀਤੀ ਜਾਂਦੀ ਤਾਂ ਨਾਲ ਲੱਗਦੀ ਮਦਰੱਸੇ ਦੀ ਇਮਾਰਤ ਵੀ ਤਬਾਹ ਹੋ ਸਕਦੀ ਸੀ ਅਤੇ ਇਸ ਵਿੱਚ ਰਹਿੰਦੇ ਵਿਦਿਆਰਥੀਆਂ ਦੀ ਜਾਨ ਵੀ ਜਾ ਸਕਦੀ ਸੀ।
ਵੀਡੀਓ ਲਈ ਕਲਿੱਕ ਕਰੋ -: