ਤਰਨਤਾਰਨ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਥੇ 50 ਲੱਖ ਰੁਪਏ ਦੀ ਫਿਰੌਤੀ ਨਾ ਦੇਣ ਦੇ ਚਲਦਿਆਂ ਇਮੀਗ੍ਰੇਸ਼ਨ ਸੈਂਟਰ ‘ਤੇ ਫਾਇਰਿੰਗ ਕੀਤੀ ਗਈ। ਇਹ ਫਾਇਰਿੰਗ 2 ਅਣਪਛਾਤੇ ਨੌਜਵਾਨਾਂ ਵੱਲੋਂ ਕੀਤੀ ਗਈ ਤੇ ਫਾਇਰਿੰਗ ਤੋਂ ਬਾਅਦ ਦੋਵੇਂ ਮੌਕੇ ਤੋਂ ਫਰਾਰ ਹੋ ਗਏ।
ਮਿਲੀ ਜਾਣਕਾਰੀ ਮੁਤਾਬਕ ਤਰਨਤਾਰਨ ਵਿਖੇ ਮੌਜੂਦ ਫਾਈਵ ਸਟਾਰ ਇਮੀਗ੍ਰੇਸ਼ਨ ਸੈਂਟਰ ਦੇ ਮਾਲਕ ਪਰਮਿੰਦਰ ਸਿੰਘ ਨੇ ਕੁਝ ਮਹੀਨੇ ਪਹਿਲਾਂ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਨੂੰ ਵਿਦੇਸ਼ੀ ਨੰਬਰ ਤੋਂ ਕਾਲ ਆ ਰਹੀ ਹੈ ਤੇ ਉਸ ਵੱਲੋਂ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਪਰਮਿੰਦਰ ਸਿੰਘ ਨੇ ਐੱਸਐੱਸਪੀ ਤਰਨਤਾਰਨ ਨੂੰ ਸ਼ਿਕਾਇਤ ਵੀ ਦਰਜ ਕਰਵਾਈ ਤੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਨਾਭਾ-ਪਟਿਆਲਾ ਰੋਡ ‘ਤੇ 2 ਗੱਡੀਆਂ ਦੀ ਹੋਈ ਜ਼ਬਰਦਸਤ ਟੱ.ਕ/ਰ, ਪਤੀ-ਪਤਨੀ ਸਣੇ 3 ਲੋਕਾਂ ਦੀ ਮੌ/ਤ
ਪਰ ਬੀਤੀ ਸ਼ਾਮ 2 ਬਾਈਕ ਸਵਾਰ ਨੌਜਵਾਨਾਂ ਵੱਲੋਂ ਇਮੀਗ੍ਰੇਸ਼ਨ ਸੈਂਟਰ ਉਤੇ ਫਾਇਰਿੰਗ ਕਰ ਦਿੱਤੀ ਗਈ। ਉਨ੍ਹਾਂ ਵੱਲੋਂ 2 ਰਾਊਂਡ ਫਾਇਰ ਕੀਤੇ ਗਏ ਤੇ ਫਾਇਰਿੰਗ ਤੋਂ ਬਾਅਦ ਦੋਵੇਂ ਹਮਲਵਾਰ ਮੌਕੇ ਤੋਂ ਫਰਾਰ ਹੋ ਗਏ। ਗਨੀਮਤ ਰਹੀ ਕਿ ਫਾਇਰਿੰਗ ਵਿਚ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ। ਸਾਰੀ ਘਟਨਾ CCTV ਵਿਚ ਕੈਦ ਹੋ ਗਈ ਤੇ ਇਸੇ ਦੇ ਆਧਾਰ ‘ਤੇ ਪੁਲਿਸ ਮੁਲਜ਼ਮਾਂ ਨੂੰ ਫੜਨ ਦੀ ਕੋਸ਼ਿਸ਼ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























