ਪਿੰਡ ਮਜੀਠਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਜੀਠਾ ਦੇ ਪਿੰਡ ਕਲੇਰ ਮਾਂਗਟ ਨੇੜੇ ਪੈਟਰੋਲ ਪੰਪ ‘ਤੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਪੈਟਰੋਲ ਪੰਪ ਦੇ ਕਰਿੰਦੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ।
ਜਾਣਕਾਰੀ ਮੁਤਾਬਕ ਬੀਤੀ ਦੇਰ ਰਾਤ ਪਿੰਡ ਕਲੇਰ ਮਾਂਗਟ ‘ਤੇ ਕੁਝ ਅਣਪਛਾਤਿਆਂ ਵੱਲੋਂ ਫਾਇਰਿੰਗ ਕੀਤੀ ਗਈ ਸੀ। ਉਨ੍ਹਾਂ ਵੱਲੋਂ ਪੈਟਰੋਲ ਪੰਪ ਦੇ 3 ਕਰਿੰਦਿਆਂ ‘ਤੇ ਫਾਇਰਿੰਗ ਕੀਤੀ ਗਈ ਜਿਸ ਵਿਚ 3 ਵਿਅਕਤੀਆਂ ਨੂੰ ਗੋਲੀ ਲੱਗੀ। ਹਸਪਤਾਲ ਲਿਜਾਂਦੇ ਸਮੇਂ ਇਕ ਦੀ ਮੌਤ ਹੋ ਗਈ ਜਦੋਂ ਕਿ 2 ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ।
ਇਹ ਵੀ ਪੜ੍ਹੋ : ਫੋਨ, ਚਿਪ ‘ਤੇ ਟੈਰਿਫ ਛੋਟ ਤੋਂ ਖੁਸ਼ ਨਹੀਂ ਚੀਨ, ਕਿਹਾ-ਰੈਸੀਪ੍ਰੋਕਲ ਟੈਰਿਫ ਨੂੰ ਪੂਰੀ ਤਰ੍ਹਾਂ ਖਤਮ ਕਰੇ ਅਮਰੀਕਾ
ਜਾਣਕਾਰੀ ਮੁਤਾਬਕ ਦੇਰ ਰਾਤ ਹਮਲਾਵਰਾਂ ਵਾਹਨ ਵਿਚ ਤੇਲ ਪੁਆਉਣ ਆਏ ਸਨ ਤੇ ਪੈਟਰੋਲ ਪੰਪ ਬੰਦ ਹੋਣ ਕਰਕੇ ਪੈਟਰੋਲ ਪੰਪ ਦੇ ਕਰਿੰਦਿਆਂ ਨੇ ਤੇਲ ਪਾਉਣ ਤੋਂ ਇਨਕਾਰ ਕਰ ਦਿੱਤਾ। ਤੇ ਗੁੱਸੇ ਵਿਚ ਆਏ ਹਮਲਾਵਰਾਂ ਨੇ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ। ਅਣਪਛਾਤਿਆਂ ਨੇ ਦੇਰ ਰਾਤ ਪੈਟਰੋਲ ਪੰਪ ‘ਤੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਫਾਇਰਿੰਗ ਵਿਚ 3 ਵਿਅਕਤੀਆਂ ਨੂੰ ਗੋਲੀ ਲੱਗ ਗਈ। ਜਿਨ੍ਹਾਂ ਵਿਚੋਂ 1 ਦੀ ਮੌਤ ਹੋ ਗਈ ਜਦੋਂ ਕਿ 2 ਹਸਪਤਾਲ ਵਿਚ ਜੇਰੇ ਇਲਾਜ ਹਨ।
ਵੀਡੀਓ ਲਈ ਕਲਿੱਕ ਕਰੋ -:
