ਹੁਸ਼ਿਆਰਪੁਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਥੇ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਫਾਇਰਿੰਗ ਹੋਈ ਹੈ। ਪੰਜਾਬ ਪੁਲਿਸ ਵੱਲੋਂ ਵੱਡਾ ਐਨਕਾਊਂਟਰ ਕੀਤਾ ਗਿਆ। ਜਾਣਕਾਰੀ ਮੁਤਾਬਕ ਪੁਲਿਸ ਵੱਲੋਂ ਮਾਹਿਲਪੁਰ ਵਿੱਚ ਮਨੀ ਚੇਂਜਰ ਦੀ ਦੁਕਾਨ ‘ਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਲੁਟੇਰਿਆਂ ਦਾ ਐਨਕਾਊਂਟਰ ਕੀਤਾ ਗਿਆ ਤੇ ਜਵਾਬੀ ਕਾਰਵਾਈ ਵਿਚ ਇਕ ਬਦਮਾਸ਼ ਦੇ ਲੱਤ ਵਿਚ ਗੋਲੀ ਲੱਗੀ ਹੈ।
ਮੁਕਾਬਲੇ ਵਿਚ ਇਕ ਮੁਲਜ਼ਮ ਜਖਮੀ ਹੋਇਆ ਹੈ ਤੇ ਪੁਲਿਸ ਵੱਲੋਂ 2 ਹੋਰ ਬਦਮਾਸ਼ਾਂ ਨੂੰ ਵੀ ਕਾਬੂ ਕੀਤਾ ਗਿਆ ਹੈ। ਮੌਕੇ ‘ਤੇ ਪਹੁੰਚ ਕੇ ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ 3 ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ ਉਨ੍ਹਾਂ ਕੋਲੋਂ ਮੌਕੇ ਤੋਂ 2 ਪਿਸਟਲ ਵੀ ਬਰਾਮਦ ਕੀਤੇ ਗਏ ਹਨ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਬਿਲਰੋਨ ਦੇ ਜੰਗਲਾਂ ਵਿਚ ਘੁੰਮ ਰਹੇ ਹਨ। ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਜੰਗਲ ਵਿਚ ਉਨ੍ਹਾਂ ਦਾ ਪਿੱਛਾ ਕੀਤਾ ਤੇ ਰੁਕਣ ਦਾ ਇਸ਼ਾਰਾ ਕੀਤਾ। ਬਦਮਾਸ਼ਾਂ ਨੇ ਰੁਕਣ ਦੀ ਬਜਾਏ ਪੁਲਿਸ ‘ਤੇ ਫਾਇਰਿੰਗ ਕਰ ਦਿੱਤੀ। ਇਸ ਦੌਰਾਨ ਇਕ ਪੁਲਿਸ ਵਾਹਨ ਤੇ ਇਕ ਪੁਲਿਸ ਮੁਲਾਜ਼ਮ ਦੇ ਵੀ ਗੋਲੀ ਲੱਗੀ।
ਇਹ ਵੀ ਪੜ੍ਹੋ : ਪਿਤਾ ਬਣੇ ਬਰਨਾਲਾ ਤੋਂ ਸਾਂਸਦ ਮੀਤ ਹੇਅਰ, ਪਤਨੀ ਡਾ. ਗੁਰਵੀਨ ਕੌਰ ਨੇ ਦਿੱਤਾ ਪੁੱਤਰ ਨੂੰ ਜਨਮ
ਪੁਲਿਸ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ‘ਤੇ ਪਹਿਲਾਂ ਤੋਂ ਹੀ ਲੜਾਈ-ਝਗੜੇ ਤੇ ਨਸ਼ੇ ਨਾਲ ਸਬੰਧਤ ਕਈ ਮਾਮਲੇ ਦਰਜ ਹਨ। ਘਟਨਾ ਵਾਲੀ ਥਾਂ ‘ਤੇ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਤੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























