ਲੁਧਿਆਣਾ ਤੋਂ ਮਾਮਲਾ ਸਾਹਮਣੇ ਆਇਆ ਹੈ ਜਿਥੇ ਨਗਰ ਕੀਰਤਨ ਦੌਰਾਨ ਫਾਇਰਿੰਗ ਹੋਈ ਹੈ ਤੇ ਇਸ ਦੌਰਾਨ 9 ਸਾਲ ਦੇ ਬੱਚੇ ਨੂੰ ਗੋਲੀ ਵੀ ਲੱਗੀ ਹੈ। ਬੱਚਾ ਜ਼ਖਮੀ ਹੈ ਤੇ ਉਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਮੁਤਾਬਕ ਬੱਚੇ ਦੇ ਪੱਟ ਵਿਚ ਗੋਲੀ ਲੱਗੀ ਹੈ। ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ ਵਿਚ ਗੋਬਿੰਦ ਨਗਰ ਵਿਚ ਨਗਰ ਕੀਰਤਨ ਦੌਰਾਨ ਇਕ ਵਿਅਕਤੀ ਵੱਲੋਂ ਖੁਸ਼ੀ ਪ੍ਰਗਟਾਉਣ ਲਈ ਹਵਾਈ ਫਾਇਰ ਕੀਤੇ ਗਏ ਪਰ ਗੋਲੀ ਇਕ 9 ਸਾਲਾ ਮਾਸੂਮ ਦੇ ਪੱਟ ਵਿਚ ਜਾ ਲੱਗੀ। ਬੱਚਾ ਖੂਨ ਨਾਲ ਲੱਥਪੱਥ ਹੋ ਗਿਆ ਤੇ ਪਰਿਵਾਰ ਵੱਲੋਂ ਉਸ ਨੂੰ ਤੁਰੰਤ ਹਸਪਤਾਲ ਭਰਤੀ ਕਰਵਾਇਆ ਗਿਆ ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ : BBMB ‘ਚ ਰਾਜਸਥਾਨ ਤੇ ਹਿਮਾਚਲ ਨੂੰ ਪੱਕੀ ਨੁਮਾਇੰਦਗੀ ਦੇਣ ਦੀ ਤਿਆਰੀ, ਕੇਂਦਰੀ ਤਜਵੀਜ਼ ਖਿਲਾਫ ਅਵਾਜ਼ ਚੁੱਕੇਗਾ ਪੰਜਾਬ
ਪਰਿਵਾਰ ਵੱਲੋਂ ਵਿਅਕਤੀ ਖਿਲਾਫ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਵਿਅਕਤੀ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਦੂਜੇ ਪਾਸੇ ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਦੋਸ਼ੀ ਨੂੰ ਜਲਦ ਹੀ ਫੜਿਆ ਜਾਵੇਗਾ ਤੇ ਇਸ ਲਈ CCTV ਖੰਗਾਲੇ ਜਾ ਰਹੇ ਹਨ ਤਾਂ ਜੋ ਮੁਲਜ਼ਮ ਨੂੰ ਜਲਦ ਗ੍ਰਿਫਤਾਰ ਕੀਤਾ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -:
























