ਅਮਰੀਕਾ ‘ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਹੁਣ ਟੈਨੇਸੀ ਸੂਬੇ ਦੇ ਮਿਸੀਸਿਪੀ ਸ਼ਹਿਰ ‘ਚ ਸ਼ੁੱਕਰਵਾਰ ਦੇਰ ਰਾਤ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ‘ਚ 6 ਲੋਕਾਂ ਦੇ ਮੌਤ ਦੀ ਖਬਰ ਹੈ। ਸੂਚਨਾ ਮੁਤਾਬਕ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੂੰ ਦੋਸ਼ੀ ਕੋਲੋਂ ਕਈ ਹੈਂਡਗਨ ਅਤੇ ਸ਼ਾਰਟਗਨ ਵੀ ਮਿਲੇ ਸਨ, ਜਿਨ੍ਹਾਂ ਨੂੰ ਜਬਤ ਕਰ ਲਿਆ ਗਿਆ ਹੈ।
ਇਸ ਮਾਮਲੇ ਸਬੰਧੀ ਪੁਲਿਸ ਅਧਿਕਾਰੀ ਬ੍ਰੈਡ ਲਾਂਸ ਨੇ ਦੱਸਿਆ ਕਿ ਇਹ ਘਟਨਾ ਮਿਸੀਸਿਪੀ ਸਿਟੀ ਦੇ ਅਰਕਾਬੁਤਲਾ ਇਲਾਕੇ ਦੀ ਹੈ। ਇੱਥੇ ਇੱਕ ਸਟੋਰ ਦੀ ਪਾਰਕਿੰਗ ਵਿੱਚ ਹਮਲਾਵਰ 52 ਸਾਲਾ ਰਿਚਰਡ ਡੇਲ ਕ੍ਰੂਮ ਨੇ ਕਾਰ ਵਿੱਚ ਬੈਠੇ ਵਿਅਕਤੀ ਉੱਤੇ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਦੋਸ਼ੀ ਰਿਚਰਡ ਡੇਲ ਕਰਮ ਆਪਣੀ ਸਾਬਕਾ ਪਤਨੀ ਦੇ ਘਰ ਪਹੁੰਚਿਆ।
ਇੱਥੇ ਉਸ ਨੇ ਆਪਣੀ ਸਾਬਕਾ ਪਤਨੀ ਅਤੇ ਉਸ ਦੇ ਮੰਗੇਤਰ ਨੂੰ ਗੋਲੀ ਮਾਰ ਦਿੱਤੀ। ਮਾਰੇ ਗਏ ਬਾਕੀ ਲੋਕ ਸਾਬਕਾ ਪਤਨੀ ਦੇ ਰਿਸ਼ਤੇਦਾਰ ਦੱਸੇ ਜਾਂਦੇ ਹਨ। ਇਸ ਗੋਲੀਬਾਰੀ ਵਿੱਚ ਇੱਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ ਹੈ। ਉਸ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪੁਲਿਸ ਅਧਿਕਾਰੀ ਲਾਂਸ ਨੇ ਦੱਸਿਆ ਕਿ ਦੋਸ਼ੀ ਦੇ ਘਰ ਨੇੜੇ ਦੋ ਹੋਰ ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਉਨ੍ਹਾਂ ਦੇ ਸਰੀਰ ‘ਤੇ ਗੋਲੀਆਂ ਦੇ ਨਿਸ਼ਾਨ ਸਨ। ਪੁਲਿਸ ਅਨੁਸਾਰ ਮੁਲਜ਼ਮਾਂ ਕੋਲ ਕਈ ਤਰ੍ਹਾਂ ਦੀਆਂ ਬੰਦੂਕਾਂ ਸਨ।
ਇਹ ਵੀ ਪੜ੍ਹੋ : ਆਸਟ੍ਰੇਲੀਆ ਦੇ ਹਿੰਦੂ ਮੰਦਰ ਨੂੰ ਮਿਲੀ ਧਮਕੀ, ਕਿਹਾ- ਸ਼ਿਵਰਾਤਰੀ ਮੌਕੇ ਖਾਲਿਸਤਾਨ ਦੇ ਨਾਅਰੇ ਲਗਾਓ
ਪੁਲਿਸ ਅਧਿਕਾਰੀ ਲਾਂਸ ਨੇ ਦੱਸਿਆ ਕਿ ਦੋਸ਼ੀ ਦੇ ਘਰ ਦੇ ਸਾਹਮਣੇ ਉਸਦੀ ਕਾਰ ਮਿਲੀ ਸੀ। ਇਸ ਵਿੱਚ ਕਈ ਹੈਂਡਗਨ ਅਤੇ ਸ਼ਾਰਟਗਨ ਰੱਖੇ ਹੋਏ ਸਨ। ਇਸ ਮਗਰੋਂ ਪੁਲਿਸ ਨੇ ਤੁਰੰਤ ਉਸ ਨੂੰ ਗ੍ਰਿਫਤਾਰ ਕਰ ਲਿਆ ਅਤੇ ਹਥਿਆਰਾਂ ਨੂੰ ਸੀਲ ਕਰ ਦਿੱਤਾ। ਫਿਲਹਾਲ ਹਮਲੇ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਇਸ ਸਬੰਧੀ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: