ਦਿੱਲੀ ਦੀ ਤੀਸ ਹਜ਼ਾਰੀ ਕੋਰਟ ਕੰਪਲੈਕਸ ‘ਚ ਬੁੱਧਵਾਰ ਨੂੰ ਵਕੀਲਾਂ ਦੇ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਤੋਂ ਬਾਅਦ ਗੋਲੀਬਾਰੀ ਹੋਈ। ਹਾਲਾਂਕਿ ਇਸ ‘ਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖਬਰ ਨਹੀਂ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਵਾਈ ਫਾਇਰਿੰਗ ਇੱਕ ਦੂਜੇ ਨੂੰ ਡਰਾਉਣ ਲਈ ਕੀਤੀ ਗਈ ਸੀ। ਗੋਲੀਬਾਰੀ ਤੋਂ ਬਾਅਦ ਤੀਸ ਹਜ਼ਾਰੀ ਕੋਰਟ ਕੰਪਲੈਕਸ ‘ਚ ਮੌਜੂਦ ਲੋਕ ਦਹਿਸ਼ਤ ਵਿਚ ਸਨ।
ਇਹ ਵੀ ਪੜ੍ਹੋ : ਪੰਜਾਬ ‘ਚ 5 ਘੰਟੇ ਤੋਂ ਪੈ ਰਿਹਾ ਮੀਂਹ: 8 ਜੁਲਾਈ ਤੱਕ ਮੌਸਮ ਰਹੇਗਾ ਖਰਾਬ, ਯੈਲੋ ਅਲਰਟ ਜਾਰੀ
ਇਸ ਮਾਮਲੇ ਸਬੰਧੀ ਸਬਜ਼ੀ ਮੰਡੀ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਵਕੀਲਾਂ ਦੇ ਆਪਸੀ ਝਗੜੇ ਤੋਂ ਬਾਅਦ ਅਜਿਹਾ ਹੋਇਆ। ਪੁਲਿਸ ਨੇ ਕੁਝ ਲੋਕਾਂ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਪੁਲਿਸ ਇਸ ਗੱਲ ਦਾ ਪਤਾ ਲਗਾ ਰਹੀ ਹੈ ਕਿ ਵਕੀਲ ਹਥਿਆਰ ਲੈ ਕੇ ਅੰਦਰ ਕਿਵੇਂ ਪਹੁੰਚੇ।
ਵੀਡੀਓ ਲਈ ਕਲਿੱਕ ਕਰੋ -: