ਪੰਜਾਬ ਦੇ ਹੁਸ਼ਿਆਰਪੁਰ ‘ਚ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਮੁਤਾਬਕ ਇਕ ਵਿਅਕਤੀ ਨੇ ਪ੍ਰਾਪਰਟੀ ਕਾਰੋਬਾਰੀ ‘ਤੇ ਫਾਇਰਿੰਗ ਕੀਤੀ ਹੈ। ਬੰਦੂਕਧਾਰੀ ਨੇ ਵਪਾਰੀ ਨੂੰ ਤਹਿਸੀਲ ਵਿੱਚ ਕਿਸੇ ਕੰਮ ਲਈ ਮਿਲਣ ਲਈ ਬੁਲਾਇਆ। ਜਦੋਂ ਉਹ ਆਪਣੇ ਸਾਥੀ ਨਾਲ ਤਹਿਸੀਲ ਪਹੁੰਚਿਆ ਤਾਂ ਮੁਲਜ਼ਮਾਂ ਨੇ ਤੁਰੰਤ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਕਾਰਨ ਤਹਿਸੀਲ ਵਿੱਚ ਹਫੜਾ-ਦਫੜੀ ਮੱਚ ਗਈ। ਗੋਲੀ ਚਲਾਉਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।
ਦੱਸਿਆ ਜਾ ਰਿਹਾ ਹੈ ਪ੍ਰਾਪਰਟੀ ਕਾਰੋਬਾਰੀ ਨੂੰ ਉਸ ਦੇ ਕਿਸੇ ਜਾਣਕਾਰ ਨੇ ਉਸ ਨੂੰ ਤਹਿਸੀਲ ਵਿਚ ਬੁਲਾਇਆ ਸੀ ਅਤੇ ਜਦੋਂ ਉਹ ਉੱਥੇ ਪੁੱਜਾ ‘ਤਾਂ ਜਾਣਕਾਰ ਨੇ ਉਸ ‘ਤੇ ਫਾਈਰਿੰਗ ਕੀਤੀ। ਇਸ ਦੌਰਾਨ ਇਕ ਗੋਲੀ ਵਪਾਰੀ ਦੀ ਕਮਰ ‘ਤੇ ਲੱਗੀ। ਜਦੋਂਕਿ ਇੱਕ ਗੋਲੀ ਨੇੜੇ ਖੜ੍ਹੀ ਇੱਕ ਕਾਰ ਦੇ ਸ਼ੀਸ਼ੇ ਵਿੱਚ ਜਾ ਵੱਜੀ। ਤਹਿਸੀਲ ‘ਚ ਗੋਲੀ ਚੱਲਣ ਦੇ ਤੁਰੰਤ ਬਾਅਦ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਨਾਲ ਹੀ, ਜ਼ਖਮੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਜ਼ਖਮੀ ਵਪਾਰੀ ਦੀ ਪਛਾਣ ਧੀਰਜ ਕੁਮਾਰ ਵਾਸੀ ਵਿਜੇ ਨਗਰ, ਹੁਸ਼ਿਆਰਪੁਰ ਵਜੋਂ ਹੋਈ ਹੈ।
ਜਾਣਕਾਰੀ ਦਿੰਦੇ ਹੋਏ ਜ਼ਖਮੀ ਨੌਜਵਾਨ ਦੇ ਦੋਸਤ ਰਣਧੀਰ ਸਿੰਘ ਨੇ ਦੱਸਿਆ ਕਿ ਉਹ ਕਿਸੇ ਕੰਮ ਲਈ ਹੁਸ਼ਿਆਰਪੁਰ ਤਹਿਸੀਲ ਦੀ ਹਦੂਦ ‘ਚ ਗਿਆ ਹੋਇਆ ਸੀ, ਇਸ ਦੌਰਾਨ ਉਨ੍ਹਾਂ ਦੇ ਜਾਣ-ਪਛਾਣ ਵਾਲੇ ਨੌਜਵਾਨ ਨੇ ਉਸ ‘ਤੇ ਗੋਲੀ ਚਲਾ ਦਿੱਤੀ, ਜਿਸ ਨਾਲ ਉਹ ਜ਼ਖਮੀ ਹੋ ਗਿਆ। ਡਾਕਟਰਾਂ ਮੁਤਾਬਕ ਕਮਰ ‘ਚ ਲੱਗੀ ਗੋਲੀ ਨੂੰ ਜਲਦੀ ਹੀ ਅਪਰੇਸ਼ਨ ਕਰਕੇ ਹਟਾ ਦਿੱਤਾ ਜਾਵੇਗਾ। ਫਿਲਹਾਲ ਧੀਰਜ ਦੀ ਹਾਲਤ ਸਥਿਰ ਹੈ।
ਇਹ ਵੀ ਪੜ੍ਹੋ : ਨੋਟਬੰਦੀ ਦੇ ਵੱਖਰੇ ਮਾਮਲਿਆਂ ਦੀ ਸੁਣਵਾਈ ਨਹੀਂ ਕਰੇਗੀ SC, ਪਟੀਸ਼ਨਰ ਸਰਕਾਰ ਕੋਲ ਜਾਣ…
ਇਸ ਮਾਮਲੇ ਸਬੰਧੀ ਪੁਲਿਸ ਅਧਿਕਾਰੀ ਸੁਭਾਸ਼ ਭਗਤ ਨੇ ਦੱਸਿਆ ਕਿ ਘਟਨਾ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਇਸ ਦੇ ਨਾਲ ਹੀ ਘਟਨਾ ਵਾਲੀ ਥਾਂ ਦੇ ਆਸ-ਪਾਸ ਦੇ CCTV ਕੈਮਰਿਆਂ ਆਦਿ ਦੀ ਜਾਂਚ ਕੀਤੀ ਜਾ ਰਹੀ ਹੈ। ਮਾਮਲਾ ਦੀ ਜਾਂਚ ਹੋਣ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: