Firing in Temple of Punjab : ਜਲੰਧਰ, ਫਿਲੌਰ ਦੇ ਧਾਰਮਿਕ ਸਥਾਨ ‘ਤੇ ਐਤਵਾਰ ਸਵੇਰੇ ਫਾਇਰਿੰਗ ਹੋਣ ਦੀ ਖ਼ਬਰ ਹੈ। ਡੇਰੇ ਦੇ ਪੁਜਾਰੀ ਸੰਤ ਗਿਆਨ ਮੁਨੀ ਅਤੇ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਲੜਕੀ ਸਿਮਰਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਉਸ ਨੂੰ ਜਲੰਧਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਘਟਨਾ ਤੋਂ ਬਾਅਦ ਮੌਕੇ ‘ਤੇ ਭਾਜੜ ਮਚ ਗਈ। ਹਮਲਾਵਰ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਸਮੇਂ ਸੰਗਤ ਵੀ ਮੌਜੂਦ ਸੀ। ਪੁਲਿਸ ਦੇ ਸੀਨੀਅਰ ਅਧਿਕਾਰੀਆਂ ਸਣੇ ਦਿਹਾਤ ਪੁਲਿਸ ਨੇ ਮੌਕੇ ‘ਤੇ ਪਹੁੰਚ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਫਿਲੌਰ ਦੇ ਭਾਰ ਸਿੰਘ ਪੁਰਾ ਪਿੰਡ ਵਿੱਚ ਅੱਜ ਸਵੇਰੇ ਮੰਦਰ ਵਿੱਚ ਪ੍ਰੋਗਰਾਮ ਚੱਲ ਰਿਹਾ ਸੀ। ਸੰਗਤ ਇਥੇ ਮੌਜੂਦ ਸੀ ਜਦੋਂ ਬਦਮਾਸ਼ ਪਹੁੰਚੇ ਅਤੇ ਪੁਜਾਰੀ ਸੰਤ ਗਿਆਨ ਮੁਨੀ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਨ੍ਹਾਂ ਨੂੰ ਤਿੰਨ ਗੋਲੀਆਂ ਲੱਗੀਆਂ ਹਨ। ਇਸ ਦੌਰਾਨ ਸਿਮਰਨ ਨਾਮ ਦੀ ਇਕ ਮੁਟਿਆਰ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਅਤੇ ਹਮਲਾਵਰਾਂ ਨੇ ਵੀ ਉਸਨੂੰ ਨਿਸ਼ਾਨਾ ਬਣਾ ਲਿਆ। ਸਿਮਰਨ ਨੂੰ ਦੋ ਗੋਲੀਆਂ ਲੱਗੀਆਂ। ਸਵੇਰ ਦੀ ਘਟਨਾ ਤੋਂ ਬਾਅਦ ਇਲਾਕੇ ਵਿਚ ਸਨਸਨੀ ਫੈਲ ਗਈ। ਦੋਵੇਂ ਜ਼ਖਮੀਆਂ ਨੂੰ ਜਲੰਧਰ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਕੁਝ ਸਮਾਂ ਪਹਿਲਾਂ ਇਸ ਮੰਦਰ ਦੀ ਸਥਾਪਨਾ ਨੂੰ ਲੈ ਕੇ ਵਿਵਾਦ ਹੋਇਆ ਸੀ। ਗੋਲੀਬਾਰੀ ਦੀ ਘਟਨਾ ਵੀ ਇਸੇ ਨਾਲ ਜੁੜੀ ਹੋਈ ਨਜ਼ਰ ਆ ਰਹੀ ਹੈ। ਪੁਲਿਸ ਨੇ ਹਰ ਕੋਣ ਤੋਂ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐਸਐਸਪੀ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਕੁਝ ਸਾਲ ਪਹਿਲਾਂ ਹੀ ਪੁਜਾਰੀ ਨੇ ਇਥੇ ਮੰਦਰ ਦੀ ਸਥਾਪਨਾ ਕੀਤੀ ਸੀ। ਅੱਜ ਸਵੇਰੇ ਕੁਝ ਲੋਕ ਮੰਦਰ ਦੇ ਅੰਦਰ ਦਾਖਲ ਹੋਏ ਅਤੇ ਫਾਇਰਿੰਗ ਕਰ ਦਿੱਤੀ। ਅਜੇ ਤੱਕ ਇਹ ਸਾਫ ਨਹੀਂ ਹੋ ਸਕਿਆ ਹੈ ਕਿ ਇਸ ਦੇ ਪਿੱਛੇ ਕੀ ਕਾਰਨ ਹੈ।