ਜੰਮੂ ਅਤੇ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿੱਚ ਇੱਕ ਫੌਜੀ ਕੈਂਪ ਦੇ ਅੰਦਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਗੋਲੀਬਾਰੀ ਵਿੱਚ ਫੌਜ ਦੇ ਇੱਕ ਜੂਨੀਅਰ ਕਮਿਸ਼ਨਡ ਅਫਸਰ (JCO) ਦੀ ਮੌਤ ਹੋ ਗਈ। ਜੂਨੀਅਰ ਕਮਿਸ਼ਨਡ ਅਫਸਰ ਦੀ ਪਛਾਣ ਸੁਰਜੀਤ ਸਿੰਘ ਵਜੋਂ ਹੋਈ ਹੈ। ਇਹ ਘਟਨਾ ਮੰਗਲਵਾਰ ਦੇਰ ਰਾਤ ਵਾਪਰੀ ਹੈ।
ਇਸ ਘਟਨਾ ਸਬੰਧੀ ਇੱਕ ਰੱਖਿਆ ਬੁਲਾਰੇ ਨੇ ਬੁੱਧਵਾਰ ਜਾਣਕਾਰੀ ਸਾਂਝੀ ਕੀਤੀ। ਰੱਖਿਆ ਬੁਲਾਰੇ ਨੇ ਕਿਹਾ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਤੱਥ ਸਾਹਮਣੇ ਆਉਣ ’ਤੇ ਹੋਰ ਵੇਰਵੇ ਸਾਂਝੇ ਕੀਤੇ ਜਾਣਗੇ। ਉਨ੍ਹਾਂ ਨੇ ਗੋਲੀਬਾਰੀ ਪਿੱਛੇ ਕਿਸੇ ਵੀ ਅਤਿਵਾਦੀ ਕੋਣ ਨੂੰ ਰੱਦ ਕਰ ਦਿੱਤਾ।
ਇਹ ਵੀ ਪੜ੍ਹੋ : ਸ੍ਰੀ ਫਤਿਹਗੜ੍ਹ ਸਾਹਿਬ ਜਾ ਰਹੇ ਸ਼ਰਧਾਲੂਆਂ ਨਾਲ ਭਰੀ ਟਰਾਲੀ ਹੋਈ ਹਾਦ/ਸੇ ਦਾ ਸ਼ਿਕਾਰ, 4 ਸ਼ਰਧਾਲੂਆਂ ਨੂੰ ਲੱਗੀਆਂ ਸੱਟਾਂ
ਮਿਲੀ ਜਾਣਕਾਰੀ ਅਨੁਸਾਰ ਫੌਜੀ ਕੈਂਪ ਦੇ ਅੰਦਰ ਡਿਊਟੀ ਚਾਰਟ ਨੂੰ ਲੈ ਕੇ ਵਿਵਾਦ ਹੋਇਆ ਸੀ। ਝਗੜੇ ਦੌਰਾਨ ‘ਚ ਸਿਪਾਹੀ ਪਾਰੁਲ ਸ਼ਰਮਾ ਨੇ ਗੋਲੀਆਂ ਚਲਾ ਦਿੱਤੀਆਂ। ਦੱਸਿਆ ਜਾ ਰਿਹਾ ਹੈ ਸਿਪਾਹੀ ਵੱਲੋਂ ਸਰਵਿਸ ਰਾਈਫਲ ਤੋਂ 5-6 ਫਾਇਰ ਕੀਤੇ ਗਏ। ਇਸ ਦੌਰਾਨ ਗੋਲੀ ਲੱਗਣ ਕਾਰਨ ਜੂਨੀਅਰ ਕਮਿਸ਼ਨਡ ਅਫਸਰ ਸੁਰਜੀਤ ਸਿੰਘ ਦੀ ਮੌਤ ਹੋ ਗਈ। ਮੁਲਜ਼ਮ ਸਿਪਾਹੀ ਪਾਰੁਲ ਸ਼ਰਮਾ ਘਟਨਾ ਤੋਂ ਬਾਅਦ ਤੋਂ ਹੀ ਫਰਾਰ ਚੱਲ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
























