ਅੰਮ੍ਰਿਤਸਰ ਵਿੱਚ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਇੱਥੇ BJP ਐਸ.ਸੀ. ਮੋਰਚਾ ਦੇ ਜਨਰਲ ਸਕੱਤਰ ਬਲਵਿੰਦਰ ਗਿੱਲ ਨੂੰ ਐਤਵਾਰ ਦੇਰ ਰਾਤ ਕੁਝ ਲੋਕਾਂ ਨੇ ਗੋਲੀ ਮਾਰ ਦਿੱਤੀ। ਉਸ ਨੂੰ ਪਹਿਲਾਂ ਨੇੜੇ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਅੰਮ੍ਰਿਤਸਰ ਦੇ ਇਕ ਹੋਰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਐਸਪੀ ਜੁਗਰਾਜ ਸਿੰਘ ਮੌਕੇ ’ਤੇ ਪੁੱਜੇ।
ਪੁਲਿਸ ਮੁਤਾਬਕ ਬਲਵਿੰਦਰ ਗਿੱਲ ਐਤਵਾਰ ਰਾਤ ਨੂੰ ਆਪਣੇ ਘਰ ਆਰਾਮ ਕਰ ਰਹੇ ਸਨ। ਇਸ ਦੌਰਾਨ ਦੋ ਨੌਜਵਾਨ ਬਾਈਕ ‘ਤੇ ਸਵਾਰ ਹੋ ਕੇ ਉਨ੍ਹਾਂ ਦੇ ਘਰ ਦੇ ਬਾਹਰ ਪਹੁੰਚੇ। ਮੁਲਜ਼ਮਾਂ ਨੇ ਉਨ੍ਹਾਂ ਦੇ ਘਰ ਦੇ ਬਾਹਰ ਘੰਟੀ ਵਜਾਈ ਅਤੇ ਜਿਵੇਂ ਹੀ ਭਾਜਪਾ ਆਗੂ ਬਲਵਿੰਦਰ ਗਿੱਲ ਨੇ ਦਰਵਾਜ਼ਾ ਖੋਲ੍ਹਿਆ ਤਾਂ ਇੱਕ ਨੌਜਵਾਨ ਨੇ ਉਨ੍ਹਾਂ ਦੇ ਮੂੰਹ ’ਤੇ ਗੋਲੀ ਮਾਰ ਦਿੱਤੀ। ਪਤਾ ਲੱਗਾ ਹੈ ਕਿ ਗੋਲੀ ਜਬੜੇ ਦੇ ਆਰ-ਪਾਰ ਹੋ ਗਈ।
ਇਹ ਵੀ ਪੜ੍ਹੋ : ਮੈਕਸੀਕੋ : ਘਰੇਲੂ ਹਿੰਸਾ ਦੀ ਸ਼ਿਕਾਇਤ ‘ਤੇ ਗਲਤ ਪਤੇ ‘ਤੇ ਪਹੁੰਚੀ ਪੁਲਿਸ, ਬੇਕਸੂਰ ‘ਤੇ ਚਲਾਈ ਗੋਲੀ
ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੋਟਰਸਾਈਕਲ ‘ਤੇ ਫ਼ਰਾਰ ਹੋ ਗਏ। ਗੋਲੀਬਾਰੀ ਦੀ ਆਵਾਜ਼ ਸੁਣ ਕੇ ਪਰਿਵਾਰਕ ਮੈਂਬਰ ਅਤੇ ਆਸਪਾਸ ਦੇ ਲੋਕ ਮੌਕੇ ‘ਤੇ ਪਹੁੰਚ ਗਏ। ਭਾਜਪਾ ਆਗੂ ਨੂੰ ਪਹਿਲਾਂ ਨੇੜਲੇ ਹਸਪਤਾਲ ਅਤੇ ਉਥੋਂ ਅੰਮ੍ਰਿਤਸਰ ਦੇ ਇੱਕ ਹੋਰ ਨਿੱਜੀ ਹਸਪਤਾਲ ਲਿਜਾਇਆ ਗਿਆ। ਪੁਲੀਸ ਘਟਨਾ ਸਥਾਨ ਦੇ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਸਕੈਨ ਕਰਨ ਵਿੱਚ ਲੱਗੀ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
