ਫਰੀਦਕੋਟ ਦੇ ਪਿੰਡ ਪਹਿਲੂਵਾਲਾ ਤੋਂ ਮੌਜੂਦਾ ਸਰਪੰਚ ‘ਤੇ ਫਾਇਰਿੰਗ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਸਰਪੰਚ ਆਪਣੇ ਘਰ ਵਿਚ ਮੌਜੂਦ ਸੀ ਤਾਂ ਸਕੂਟਰ ‘ਤੇ ਸਵਾਰ ਹੋ ਕੇ 2 ਵਿਅਕਤੀ ਆਏ ਤਾਂ ਸਰਪੰਚ ਨੂੰ ਬਾਹਰ ਬੁਲਾਇਆ ਤਾਂ ਫਿਰ ਅਚਾਨਕ ਫਾਇਰਿੰਗ ਸ਼ੁਰੂ ਕਰ ਦਿੱਤੀ।
ਇਲਜ਼ਾਮ ਪਿੰਡ ਦੇ ਹੀ 2 ਵਿਅਕਤੀਆਂ ਉਤੇ ਲਗਾਏ ਗਏ ਹਨ ਤੇ ਗੰਭੀਰ ਹਾਲਤ ਵਿਚ ਜ਼ਖਮੀ ਹੋਏ ਸਰਪੰਚ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। ਜਾਣਾਕਰੀ ਮੁਤਾਬਕ 4 ਤੋਂ 5 ਰਾਊਂਡ ਫਾਇਰ ਇਨ੍ਹਾਂ ਵਿਅਕਤੀਆਂ ਵੱਲੋਂ ਕੀਤੇ ਗਏ ਹਨ। ਇਸ ਦੌਰਾਨ ਸਰਪੰਚ ਦੇ ਢਿੱਡ ਵਿਚ ਗੋਲੀ ਲੱਗੀ ਹੈ, ਜਿਸ ਤੋਂ ਬਾਅਦ ਸਰਪੰਚ ਗੰਭੀਰ ਜ਼ਖਮੀ ਹੋ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਫਾਇਰਿੰਗ ਕਿਹੜੇ ਵਿਅਕਤੀਆਂ ਵੱਲੋਂ ਕੀਤੀ ਗਈ ਹੈ।
ਇਹ ਵੀ ਪੜ੍ਹੋ : BJP ਆਗੂ ਮਨੋਰੰਜਨ ਕਾਲੀਆ ਦੇ ਘਰ ‘ਤੇ ਹੋਏ ਗ੍ਰਨੇਡ ਹਮਲੇ ਦਾ ਮਾਸਟਰਮਾਈਂਡ ਗ੍ਰਿਫਤਾਰ, ਦਿੱਲੀ ਤੋਂ ਕੀਤਾ ਕਾਬੂ
ਸਰਪੰਚ ਦੀ ਪਛਾਣ ਜਸਵੰਤ ਸਿੰਘ ਵਜੋਂ ਹੋਈ ਹੈ। ਜਸਵੰਤ ਸਿੰਘ ਜਦੋਂ ਆਪਣੇ ਘਰ ਵਿਚ ਮੌਜੂਦ ਸਨ ਤਾਂ ਸਕੂਟਰ ‘ਤੇ ਦੋ ਵਿਅਕਤੀ ਆ ਕੇ ਸਰਪੰਚ ਨੂੰ ਘਰ ਤੋਂ ਬਾਹਰ ਬੁਲਾਇਆ ਜਾਂਦਾ ਹੈ ਤੇ ਉਸ ‘ਤੇ ਫਾਇਰਿੰਗ ਕਰ ਦਿੱਤੀ ਜਾਂਦੀ ਹੈ। ਉਥੇ ਹੀ ਪਿੰਡ ਦੇ ਸਾਬਕਾ ਸਰਪੰਚ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸਾਡੀ ਕਿਸੇ ਨਾਲ ਕੋਈ ਰੰਜਿਸ਼ ਨਹੀਂ ਹੈ ਪਰ ਇਸ ਵਾਰਦਾਤ ਨੂੰ ਕਿਉਂ ਅੰਜਾਮ ਦਿੱਤਾ ਗਿਆ ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ। ਸਰਪੰਚ ਜਸਵੰਤ ਸਿੰਘ ਆਮ ਆਦਮੀ ਪਾਰਟੀ ਦੇ ਦੱਸੇ ਜਾ ਰਹੇ ਹਨ ਜਿਨ੍ਹਾਂ ‘ਤੇ ਫਾਇਰਿੰਗ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
