ਸਿੱਧੂ ਮੂਸੇਵਾਲਾ ਕੇਸ ਵਿਚ ਪਹਿਲੀ ਗ੍ਰਿਫਤਾਰੀ ਹੋਈ ਹੈ। ਪੰਜਾਬ ਪੁਲਿਸ ਨੇ ਇਸ ਮਾਮਲੇ ਵਿਚ ਮਨਪ੍ਰੀਤ ਨਾਂ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਉਸ ਨੂੰ ਕੱਲ੍ਹ ਉਤਰਾਖੰਡ ਤੋਂ ਫੜਿਆ ਗਿਆ ਸੀ। ਮਨਪ੍ਰੀਤ ਨੂੰ ਅੱਜ ਕੋਰਟ ਵਿਚ ਪੇਸ਼ ਕੀਤਾ ਗਿਆ ਜਿਥੋਂ ਉਸ ਨੂੰ 5 ਦਿਨ ਦੀ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ। ਹਾਲਾਂਕਿ ਫਿਲਹਾਲ ਇਹ ਸਾਫ ਨਹੀਂ ਹੈ ਕਿ ਮਨਪ੍ਰੀਤ ਦਾ ਮਾਮਲੇ ਵਿਚ ਕੀ ਰੋਲ ਹੈ।
ਗੌਰਤਲਬ ਹੈ ਕਿ ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਦੀ ਹੱਤਿਆ ਮਾਮਲੇ ਵਿਚ 6 ਲੋਕਾਂ ਨੂੰ ਕੱਲ੍ਹ ਉਤਰਾਖੰਡ ਦੇ ਦੇਹਰਾਦੂਨ ਤੋਂ ਹਿਰਾਸਤ ਵਿਚ ਲਿਆ ਸੀ। ਬਾਅਦ ਵਿਚ ਇਨ੍ਹਾਂ ਨੂੰ ਪੰਜਾਬ ਵਿਚ ਲਿਆਂਦਾ ਗਿਆ ਸੀ। ਉਤਰਾਖੰਡ ਦੀ ਸਪੈਸ਼ਲ ਟਾਸਕ ਫੋਰਸ ਦੀ ਮਦਦ ਨਾਲ ਇਨ੍ਹਾਂ ਨੂੰ ਫੜਿਆ ਗਿਆ ਸੀ। ਫੜੇ ਗਏ ਵਿਅਕਤੀ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਦੱਸੇ ਗਏ ਸਨ।
ਪੁਲਿਸ ਸੂਤਰਾਂ ਨੇ ਦੱਸਿਆ ਕਿ ਇਕ ਵਿਅਕਤੀ ‘ਤੇ ਹੱਤਿਆ ਵਿਚ ਸ਼ਾਮਲ ਹੋਣ ਦਾ ਸ਼ੱਕ ਹੈ। ਉਹ ਉਨ੍ਹਾਂ ਤੀਰਥ ਯਾਤਰੀਆਂ ‘ਚ ਲੁਕਿਆ ਹੋਇਆ ਸੀ ਜੋ ਹੇਮਕੁੰਡ ਸਾਹਿਬ ਦੀ ਯਾਤਰਾ ‘ਤੇ ਸਨ। ਪੰਜਾਬ ਤੇ ਉਤਰਾਖੰਡ ਪੁਲਿਸ ਦੀ ਸੰਯੁਕਤ ਟੀਮ ਨੇ ਉਨ੍ਹਾਂ ਨੂੰ ਹਿਰਾਸਤ ਵਿਚ ਲਿਆ ਸੀ।
ਦੱਸ ਦੇਈਏ ਕਿ ਐਤਵਾਰ ਨੂੰ ਪੰਜਾਬ ਦੇ ਮਾਨਸਾ ਵਿਚ ਗੋਲੀਆਂ ਮਾਰ ਕੇ ਸਿੱਧੂ ਮੂਸੇਵਾਲਾ ਦੀ ਹੱਤਿਆ ਕਰ ਦਿੱਤੀ ਗਈ ਸੀ। ਮੂਸੇਵਾਲਾ ਨੂੰ ਇੱਕ ਸਵੈ-ਚਾਲਿਤ ਅਸਾਲਟ ਰਾਈਫਲ ਨਾਲ 30 ਗੋਲੀਆਂ ਮਾਰੀਆਂ ਗਈਆਂ ਸਨ। ਮੂਸੇਵਾਲਾ ਨੇ ਇਸ ਸਾਲ ਦੀ ਸ਼ੁਰੂਆਤ ਵਿਚ ਕਾਂਗਰਸ ਦੀ ਟਿਕਟ ‘ਤੇ ਪੰਜਾਬ ਦੀ ਵਿਧਾਨ ਸਭਾ ਚੋਣ ਲੜੀ ਸੀ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਮੂਸੇਵਾਲਾ ਦਾ ਅੰਤਿਮ ਸਸਕਾਰ ਅੱਜ ਉਨ੍ਹਾਂ ਦੇ ਪਿੰਡ ਵਿਚ ਭਾਰੀ ਭੀੜ ਜਮ੍ਹਾ ਹੋਈ ਸੀ। ਇਸ ਨੂੰ ਦੇਖਦੇ ਹੋਏ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਸਨ। ਅੰਤਿਮ ਸਸਕਾਰ ਸਮੇਂ ਮੂਸੇਵਾਲਾ ਦੇ ਮਾਤਾ-ਪਿਤਾ ਦਾ ਰੋ-ਰੋ ਕੇ ਬੁਰਾ ਹਾਲ ਹੈ।