ਸਿਆਸਤ ਦੇ ਬਾਬਾ ਬੋਹੜ ਅਖਵਾਏ ਜਾਣ ਵਾਲੇ ਪ੍ਰਕਾਸ਼ ਸਿੰਘ ਬਾਦਲ ਉਨ੍ਹਾਂ ਦੀ ਮੌਤ ਨੂੰ ਅੱਜ ਪੂਰਾ ਇੱਕ ਸਾਲ ਹੋ ਗਿਆ। ਅੱਜ ਉਨ੍ਹਾਂ ਦੀ ਪਹਿਲੀ ਬਰਸੀ ਹੈ। ਇਸ ਮੌਕੇ ਐਤਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿੱਚ ਮਨਾਈ ਜਾ ਰਹੀ ਹੈ। ਸਵੇਰੇ 10 ਵਜੇ ਸ੍ਰੀ ਸੁਖਮਨੀ ਸਾਹਿਬ ਦਾ ਭੋਗ ਪਾਇਆ ਗਿਆ। ਦੁਪਹਿਰ 12 ਵਜੇ ਭੇਟ ਕੀਤੀ ਗਈ।
ਇਸ ਮੌਕੇ ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ, ਸਾਬਕਾ ਮੁੱਖ ਮੰਤਰੀ ਹਰਿਆਣਾ ਓਮ ਪ੍ਰਕਾਸ਼ ਚੌਟਾਲਾ, ਪਰਮਜੀਤ ਸਿੰਘ ਸਰਨਾ ਪ੍ਰਧਾਨ ਅਕਾਲੀ ਦਲ ਬਾਦਲ ਦਿੱਲੀ, ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਤਜਿੰਦਰ ਸਿੰਘ ਮਿੱਡੂ ਖੇੜਾ, ਜਗਜੀਤ ਸਿੰਘ ਹਨੀ ਫੱਤਣਵਾਲਾ, ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ, ਹਰਦੀਪ ਸਿੰਘ ਆਦਿ ਹਾਜ਼ਰ ਸਨ | ਸਮਾਗਮ ਵਿੱਚ ਡਿੰਪੀ ਢਿੱਲੋਂ ਸਮੇਤ ਵੱਖ-ਵੱਖ ਸਿਆਸੀ ਸ਼ਖ਼ਸੀਅਤਾਂ ਨੇ ਪਹੁੰਚ ਕੇ ਸਾਬਕਾ ਮੁੱਖ ਮੰਤਰੀ ਨੂੰ ਸ਼ਰਧਾਂਜਲੀ ਭੇਟ ਕੀਤੀ।
ਸਾਬਕਾ ਮੁੱਖ ਮੰਤਰੀ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੀ ਬਰਸੀ ਮੌਕੇ ਤਿੰਨ ਏਕੜ ਵਿੱਚ ਪੰਡਾਲ ਬਣਾਇਆ ਗਿਆ ਹੈ। ਬਰਸੀ ਸਮਾਗਮਾਂ ਲਈ ਅਕਾਲੀ ਭਾਜਪਾ ਲੀਡਰਸ਼ਿਪ ਸਵੇਰ ਤੋਂ ਹੀ ਪੁੱਜਣ ਲੱਗੀ।
ਇਹ ਵੀ ਪੜ੍ਹੋ : ਗੁਰਦਾਸਪੁਰ ‘ਚ ਚੋਰਾਂ ਨੇ ਮੋਬਾਇਲ ਦੀ ਦੁਕਾਨ ਨੂੰ ਬਣਇਆ ਨਿਸ਼ਾਨਾ, ਫੋਨ ਤੇ 15 ਹਜ਼ਾਰ ਰੁਪਏ ਲੈ ਕੇ ਹੋਏ ਫਰਾਰ
1957 ਤੋਂ 2017 ਤੱਕ ਉਹ ਹਮੇਸ਼ਾ ਕਿਸੇ ਨਾ ਕਿਸੇ ਵਿਧਾਨ ਸਭਾ ਜਾਂ ਲੋਕ ਸਭਾ ਦਾ ਹਿੱਸਾ ਰਹੇ। ਬੇਸ਼ੱਕ ਉਹ 2022 ਵਿੱਚ ਆਪਣੀ ਪਿਛਲੀ ਚੋਣ ਨਹੀਂ ਜਿੱਤ ਸਕੇ ਪਰ ਸਿਆਸੀ ਜੀਵਨ ਵਿੱਚ ਸਭ ਤੋਂ ਲੰਮੇ ਅਰਸੇ ਤੱਕ ਰਹਿਣ ਵਾਲੀਆਂ ਕੁਝ ਸ਼ਖਸੀਅਤਾਂ ਵਿੱਚ ਪ੍ਰਕਾਸ਼ ਸਿੰਘ ਬਾਦਲ ਦਾ ਨਾਂ ਸਭ ਤੋਂ ਉੱਪਰ ਰਹੇਗਾ। ਜਦੋਂ 2024 ਦੀਆਂ ਸੰਸਦੀ ਚੋਣਾਂ ਬਿਲਕੁਲ ਨੇੜੇ ਹਨ। 77 ਸਾਲਾਂ ਬਾਅਦ ਇਹ ਪਹਿਲੀ ਵਾਰ ਹੋਵੇਗਾ ਜਦੋਂ ਪ੍ਰਕਾਸ਼ ਸਿੰਘ ਬਾਦਲ ਤੋਂ ਬਿਨਾਂ ਚੋਣਾਂ ਹੋ ਰਹੀਆਂ ਹਨ। ਪਿਛਲੀ ਅੱਧੀ ਸਦੀ ‘ਚ ਕਈ ਸਾਲਾਂ ਤੋਂ ਉਹ ਮੁੱਖ ਮੰਤਰੀ ਦੀ ਕੁਰਸੀ ‘ਤੇ ਬਿਰਾਜਮਾਨ ਰਹੇ। ਪੰਜਾਬ ਦੀ ਸਿਆਸਤ ਵਿੱਚ ਪ੍ਰਕਾਸ਼ ਸਿੰਘ ਬਾਦਲ ਨਾਂ ਹਮੇਸ਼ਾ ਅਮਰ ਰਹੇਗਾ।
ਵੀਡੀਓ ਲਈ ਕਲਿੱਕ ਕਰੋ -: