ਵਿਸ਼ਵ ਭਰ ਵਿੱਚ ਹੁਣ ਓਮੀਕ੍ਰੋਨ ਦੀ ਚਿੰਤਾ ਹੋਰ ਵੱਧ ਗਈ ਹੈ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਯੂ. ਕੇ. ਵਿੱਚ ਪਹਿਲੀ ਓਮੀਕ੍ਰੋਨ ਕੋਵਿਡ ਮੌਤ ਦੀ ਪੁਸ਼ਟੀ ਕੀਤੀ ਹੈ।
ਇੱਕ ਨਵੇਂ ਮਾਡਲਿੰਗ ਅਧਿਐਨ ਅਨੁਸਾਰ, ਕੋਰੋਨਾ ਵਾਇਰਸ ਦੇ ਓਮੀਕ੍ਰੋਨ ਰੂਪ ਨਾਲ ਯੂ. ਕੇ. ਵਿੱਚ ਅਪ੍ਰੈਲ 2022 ਦੇ ਅੰਤ ਤੱਕ 24,700 ਤੋਂ 74,800 ਮੌਤਾਂ ਦਾ ਕਾਰਨ ਬਣ ਸਕਦਾ ਹੈ। ਲੰਡਨ ਸਕੂਲ ਆਫ ਹਾਈਜੀਨ ਐਂਡ ਟ੍ਰੋਪਿਕਲ ਮੈਡੀਸਨ ਦੇ ਖੋਜਕਰਤਾਵਾਂ ਨੇ ਇਸ ਵੈਰੀਐਂਟ ਨੂੰ ਚਿੰਤਾ ਕਰਾਰ ਦਿੱਤਾ ਹੈ, ਜਿਸ ਦੀ ਪਹਿਲੀ ਵਾਰ ਦੱਖਣੀ ਅਫਰੀਕਾ ਵਿੱਚ ਪਛਾਣ ਕੀਤੀ ਗਈ ਸੀ। ਬ੍ਰਿਟੇਨ ਦੇ ਪੀ. ਐੱਮ. ਨੇ ਕਿਹਾ ਕਿ ਸਾਨੂੰ ਸਭ ਨੂੰ ਇਹ ਭੁਲੇਖਾ ਕੱਢ ਦੇਣਾ ਚਾਹੀਦਾ ਹੈ ਕਿ ਓਮੀਕ੍ਰੋਨ ਬਹੁਤ ਹਲਕਾ ਸੰਕਰਮਣ ਹੈ।
ਵੀਡੀਓ ਲਈ ਕਲਿੱਕ ਕਰੋ -:
Stuffed Mini Paratha | ਫਟਾਫਟ ਬਣਨ ਵਾਲਾ ਮਿੰਨੀ ਪਰਾਠਾਂ | Veg Paratha | Stuffed Bun Paratha”
ਯੂਕੇ ਵਿਚ ਓਮੀਕ੍ਰੋਨ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। 1,239 ਹੋਰ ਨਵੇਂ ਕੇਸ ਦਰਜ ਕੀਤੇ ਗਏ ਤੇ ਕੁੱਲ ਗਿਣਤੀ 3,137 ਤੱਕ ਜਾ ਪੁੱਜੀ ਹੈ। ਯੂਕੇ ਹੈਲਥ ਸਕਿਓਰਿਟੀ ਏਜੰਸੀ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਯੂਨਾਈਟਿਡ ਕਿੰਗਡਮ ਇੰਗਲੈਂਡ, ਸਕਾਟਲੈਂਡ, ਵੇਲਜ਼ ਅਤੇ ਉੱਤਰੀ ਆਇਰਲੈਂਡ ਦੇ ਸਾਰੇ ਹਿੱਸਿਆਂ ਦੇ ਮੁੱਖ ਮੈਡੀਕਲ ਅਫਸਰਾਂ (ਸੀਐਮਓ) ਵੱਲੋਂ ਸਖਤੀ ਨੂੰ ਹੋਰ ਵਧਾ ਦਿੱਤਾ ਗਿਆ ਹੈ।