ਸੰਗਰੂਰ : ਆਮ ਆਦਮੀ ਪਾਰਟੀ ਵੱਲੋਂ ਪੰਜਾਬ ਤੋਂ ਬਾਹਰਲੇ ਲੋਕਾਂ ਨੂੰ ਰਾਜ ਸਭਾ ਲਈ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਸੰਗਰੂਰ ਵਿੱਚ ਘਰ ਦੇ ਬਾਹਰ ਧਰਨਾ ਦਿੱਤਾ ਗਿਆ। ਦੱਸ ਦੇਈਏ ਮੁੱਖ ਮੰਤਰੀ ਬਣਨ ਤੋਂ ਬਾਅਦ ਸੀ.ਐੱਮ. ਮਾਨ ਦੇ ਘਰ ਦੇ ਘਰ ਇਹ ਪਹਿਲਾ ਧਰਨਾ ਹੈ।
ਪੰਥਕ ਚੇਤਨਾ ਲਹਿਰ ਦੇ ਪ੍ਰਧਾਨ ਪੁਰਸ਼ੋਤਮ ਸਿੰਘ ਫੱਗੂਵਾਲਾ ਨੇ ਇਹ ਧਰਨਾ ਲਾਇਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਸਰਕਾਰ ਵੱਲੋਂ ਰਾਜ ਸਭਾ ਲਈ ਨਾਮਜ਼ਦ ਕੀਤੇ ਗਏ ਪੰਜ ਚਿਹਰਿਆਂ ਦਾ ਪੰਜਾਬ ਲਈ ਕੋਈ ਯੋਗਦਾਨ ਨਹੀਂ ਹੈ।
ਉਨ੍ਹਾਂ ਕਿਹਾ ਕਿ ਉਹ ਭਾਜਪਾ ਅਤੇ ਆਰ.ਐਸ.ਐਸ. ਨਾਲ ਜੁੜੇ ਹੋਏ ਵਰਕਰ ਹਨ ਅਤੇ ਰਾਜ ਸਭਾ ਵਿੱਚ ਪੰਜਾਬ ਸਰਕਾਰ, ਆਮ ਆਦਮੀ ਪਾਰਟੀ ਉਨ੍ਹਾਂ ਨੂੰ ਭੇਜ ਕੇ ਭਾਜਪਾ ਦਾ ਸਮਰਥਨ ਕਰ ਰਹੀ ਹੈ। ਪੁਰਸ਼ੋਤਮ ਸਿੰਘ ਨੇ ਕਿਹਾ ਕਿ ਮੈਂ ਭਗਵੰਤ ਮਾਨ ਦੇ ਘਰ ਅੱਗੇ ਧਰਨਾ ਦੇ ਕੇ ਲੋਕਾਂ ਸਾਹਮਣੇ ਆਪਣੀ ਆਵਾਜ਼ ਬੁਲੰਦ ਕਰਨਾ ਚਾਹੁੰਦਾ ਹਾਂ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਦੱਸ ਦੇਈਏ ਕਿ ‘ਆਪ’ ਨੇ ਰਾਜ ਸਭਾ ਲਈ ਹਰਭਜਨ ਸਿੰਘ, ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਤੇ ਤੀਸਰਾ ਨਾਂ IIT ਦਿੱਲੀ ਦੇ ਪ੍ਰੋਫੈਸਰ ਡਾ. ਸੰਦੀਪ ਪਾਠਕ ਦਾ ਨਾਂ ਭੇਜਣਦਾ ਐਲਾਨ ਕੀਤਾ ਹੈ। ਉਥੇ ਹੀ ਚੌਥਾ ਨਾਂ ਅਸ਼ੋਕ ਮਿੱਤਲ ਦਾ ਹੈ, ਜੋ ਲਵਲੀ ਪ੍ਰੋਫੈਸ਼ਲ ਯੂਨੀਵਰਸਿਟੀ ਦੇ ਫਾਊਂਡਰ ਹਨ, ਜਦਕਿ ਪੰਜਵੇ ਰਾਜ ਸਭਾ ਉਮੀਦਵਾਰ ਸੰਜੀਵ ਅਰੋੜਾ, ਜੋਕਿ ਇੱਕ ਵੱਡੇ ਬਿਜ਼ਨੈੱਸਮੈਨ ਹਨ।