20 ਫ਼ਰਵਰੀ ਨੂੰ ਪੰਜਾਬ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਪੰਜਾਬ ਲੋਕ ਕਾਂਗਰਸ ਵੱਲੋਂ ਅੱਜ ਪੰਜ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ। ਇਨ੍ਹਾਂ ਵਿੱਚ ਜੰਡਿਆਲਾ ਤੋਂ ਗਗਨਦੀਪ ਸਿੰਘ, ਬੱਸੀ ਪਠਾਣਾਂ ਤੋਂ ਡਾ. ਦੀਪਕ ਜੋਤੀ, ਗਿੱਦੜਬਾਹਾ ਤੋਂ ਓਮ ਪ੍ਰਕਾਸ਼ ਬੱਬਰ, ਅਮਰਗੜ੍ਹ ਤੋਂ ਸਰਦਾਰ ਅਲੀ ਤੇ ਸ਼ੁਤਰਣਾ ਤੋਂ ਨਾਰਾਇਣ ਸਿੰਘ ਨਰਸੌਤ ਨੂੰ ਟਿਕਟ ਦਿੱਤੀ ਗਈ ਹੈ। ਉਥੇ ਹੀ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਸ਼ਹਿਰੀ ਤੋਂ ਚੋਣ ਮੈਦਾਨ ਦੇ ਵਿੱਚ ਉੱਤਰਣ ਜਾ ਰਹੇ ਹਨ। ਹੁਣ ਤੱਕ ਕੈਪਟਨ ਅਮਰਿੰਦਰ ਸਿੰਘ 27 ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰ ਚੁੱਕੇ ਹਨ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਗਠਜੋੜ ਕਰਕੇ ਚੋਣ ਲੜ ਰਹੀ ਹੈ। ਗਠਜੋੜ ਵਿਚਾਲੇ ਹੋਏ ਸਮਝੌਤੇ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ 37 ਸੀਟਾਂ ‘ਤੇ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 15 ਸੀਟਾਂ ‘ਤੇ ਚੋਣ ਲੜੇਗੀ। ਭਾਜਪਾ 65 ਸੀਟਾਂ ‘ਤੇ ਚੋਣ ਲੜੇਗੀ।