ਪੰਜਾਬ ਵਿੱਚ ਇੱਕ ਵਾਰ ਫਿਰ ਹੜ੍ਹਾਂ ਦੀ ਸਥਿਤੀ ਬਣ ਗਈ ਹੈ। ਸਤਲੁਜ ਦਰਿਆ ਦੇ ਪਾਣੀ ਦੀ ਮਾਰ ਝੱਲ ਰਹੇ ਹਨ, ਜਿਸ ਕਰਕੇ ਹੁਣ ਪ੍ਰਸ਼ਾਸਨ ਵੱਲੋਂ ਸਰਕਾਰੀ ਸਕੂਲ ਤੇ ਆਂਗਣਵਾੜੀ ਸੈਂਟਰ ਬੰਦ ਕਰ ਦਿੱਤੇ ਗਏ ਹਨ। ਰੋਪੜ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਪੱਤਰ ਜਾਰੀ ਕਰਕੇ ਜ਼ਿਲ੍ਹੇ ਦੇ 37 ਸਕੂਲਾਂ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ 8 ਜ਼ਿਲ੍ਹਿਆਂ ‘ਚ ਹੜ੍ਹ ਦੀ ਸਥਿਤੀ, ਡੁੱਬੇ ਪਿੰਡਾਂ ‘ਚ NDRF ਨੇ ਆਰਮੀ ਨਾਲ ਸਾਂਭਿਆ ਮੋਰਚਾ
ਜਾਣਕਾਰੀ ਅਨੁਸਾਰ 17 ਅਤੇ 18 ਅਗਸਤ ਨੂੰ ਸਕੂਲ ਤੇ ਆਂਗਣਵਾੜੀ ਸੈਂਟਰ ਬੰਦ ਰਹਿਣਗੇ। ਦੱਸਿਆ ਜਾ ਰਿਹਾ ਹੈ ਜੇਕਰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਅਗਲੇ ਦੋ ਦਿਨਾਂ ਤੱਕ ਵੀ ਪਾਣੀ ਦਾ ਪੱਧਰ ਨਹੀਂ ਘਟਦਾ ਤਾਂ ਇਸ ਪੱਤਰ ਦੀ ਮਿਆਦ ਵੀ ਵਧਾਈ ਜਾ ਸਕਦੀ ਹੈ। ਜਿਸ ਵਿਚ ਇਨ੍ਹਾਂ ਵਿੱਦਿਅਕ ਸੰਸਥਾਵਾਂ ਤੋਂ ਇਲਾਵਾ ਹੋਰ ਸੰਸਥਾਵਾਂ ਨੂੰ ਅਗਲੇ ਹੋਰ ਦਿਨਾਂ ਲਈ ਬੰਦ ਰਹਿਣ ਲਈ ਪੱਤਰ ਜਾਰੀ ਹੋ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -: