ਫਾਜ਼ਿਲਕਾ ਜ਼ਿਲ੍ਹੇ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਗੁੰਡਾਗਰਦੀ ਦਾ ਵੀਡੀਓ ਸਾਹਮਣੇ ਆਇਆ ਹੈ। ਪਿੰਡ ਕੋਇਲਖੇੜਾ ਦੇ ਰਹਿਣ ਵਾਲੇ ਇੱਕ ਬੰਦੇ ਨੂੰ ਪੁਲਿਸ ਮੁਲਾਜ਼ਮ ਨੇ ਡੰਡੇ ਨਾਲ ਕੁੱਟਿਆ, ਥੱਪੜ ਮਾਰਿਆ, ਗਾਲ੍ਹਾਂ ਕੱਢੀਆਂ। ਉਹ ਪੂਰੀ ਤਰ੍ਹਾਂ ਨਸ਼ੇ ਵਿਚ ਸੀ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਮੁਲਾਜ਼ਮ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। SP ਫਾਜ਼ਿਲਕਾ ਮਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਅਧਿਕਾਰੀ ਪ੍ਰਿਤਪਾਲ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਜਾਂਚ ਜਾਰੀ ਹੈ।
ਪੀੜਤ ਸੁਰਿੰਦਰ ਪਾਲ ਸਿੰਘ ਵਾਸੀ ਪਿੰਡ ਕੋਇਲਖੇੜਾ ਨੇ ਦੱਸਿਆ ਕਿ ਉਹ ਆਪਣੇ ਕੰਮ ਤੋਂ ਘਰ ਜਾ ਰਿਹਾ ਸੀ। ਰਸਤੇ ਵਿਚ ਜਦੋਂ ਉਹ ਤੇਲ ਭਰਨ ਲਈ ਇਕ ਪੈਟਰੋਲ ਪੰਪ ‘ਤੇ ਰੁਕਿਆ ਤਾਂ ਉਸ ਦੇ ਦੋਸਤਾਂ ਨੇ ਉਸ ਨੂੰ ਉਥੇ ਲੱਭ ਲਿਆ। ਦੋਸਤ ਮਿਲ ਕੇ ਇੱਕ ਦੋਸਤ ਦਾ ਜਨਮ ਦਿਨ ਮਨਾ ਰਹੇ ਸਨ। ਉਨ੍ਹਾਂ ਨੇ ਉਸ ਨੂੰ ਉੱਥੇ ਜਨਮ ਦਿਨ ਦਾ ਕੇਕ ਕੱਟਣ ਲਈ ਵੀ ਰੋਕ ਲਿਆ। ਇਸੇ ਦੌਰਾਨ ਏਐਸਆਈ ਪ੍ਰਿਤਪਾਲ ਸਿੰਘ ਉਥੇ ਆ ਗਿਆ। ਉਸ ਸਮੇਂ ਉਹ ਨਸ਼ੇ ‘ਚ ਸੀ। ਉਸ ਨੇ ਆਉਂਦਿਆਂ ਹੀ ਪਹਿਲਾਂ ਕਾਰ ਨੂੰ ਟੱਕਰ ਮਾਰਨ ਦੀ ਕੋਸ਼ਿਸ਼ ਕੀਤੀ ਅਤੇ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ।
ਸੁਰਿੰਦਰ ਮੁਤਾਬਕ ਜਦੋਂ ਉਹ ਉਸ ਦੀ ਵੀਡੀਓ ਰਿਕਾਰਡ ਕਰਨ ਲੱਗਾ ਤਾਂ ਏਐਸਆਈ ਨੇ ਉਸ ਨੂੰ ਵੀਡੀਓ ਰਿਕਾਰਡ ਕਰਨ ਤੋਂ ਰੋਕ ਦਿੱਤਾ ਅਤੇ ਉਸ ਦੇ ਮੋਟਰਸਾਈਕਲ ਦੀਆਂ ਚਾਬੀਆਂ ਖੋਹ ਲਈਆਂ। ਫਿਰ ਉਸ ਨੂੰ ਥੱਪੜ ਮਾਰੇ। ਉਸ ਨੂੰ ਡੰਡੇ ਨਾਲ ਬਹੁਤ ਕੁੱਟਿਆ ਗਿਆ।
ਉਹ ਉਸ ਨੂੰ ਆਪਣੀ ਕਾਰ ਵਿੱਚ ਬਿਠਾ ਕੇ ਬਕਣਵਾਲਾ ਦੇ ਚੌਕ ਵਿੱਚ ਲੈ ਗਿਆ। ਉਸ ਨੇ ਕੁਝ ਹੋਰ ਪੁਲਿਸ ਮੁਲਾਜ਼ਮਾਂ ਨੂੰ ਵੀ ਬੁਲਾ ਕੇ ਉਸ ਨੂੰ ਬੁਰੀ ਤਰ੍ਹਾਂ ਕੁੱਟਿਆ। ਇਸ ਤੋਂ ਇਲਾਵਾ ਉਸ ਨੂੰ ਥਾਣੇ ਲਿਜਾ ਕੇ ਕਾਫੀ ਟਾਰਚਰ ਕੀਤਾ ਗਿਆ।
ਇਹ ਵੀ ਪੜ੍ਹੋ : ਬਾਬਾ ਦਿਆਲਦਾਸ ਕਤਲ ਕੇਸ, ਰਿਸ਼ਵਤ ਮਾਮਲੇ ‘ਚ ਬਾਬਾ ਗਗਨਦਾਸ ਤਲਬ, ਦੋਸ਼ੀ SI ਪਰਾਸ਼ਰ ‘ਤੇ ਸਸਪੈਂਸ
ਸੁਰਿੰਦਰ ਦਾ ਕਹਿਣਾ ਹੈ ਕਿ ਉਸ ਦਾ ਕਸੂਰ ਸਿਰਫ ਇਹ ਸੀ ਕਿ ਉਸ ਨੇ ਉਸ ਮੁਲਾਜ਼ਮ ਦੀ ਵੀਡੀਓ ਬਣਾਉਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਉਸ ਨੂੰ ਇੰਨੀ ਸਜ਼ਾ ਦਿੱਤੀ ਗਈ। ਉਨ੍ਹਾਂ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਸਬੰਧਤ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਕੇ ਇਨਸਾਫ਼ ਦਿਵਾਇਆ ਜਾਵੇ, ਜਿਸ ਨੂੰ ਰਿਸ਼ਤੇਦਾਰਾਂ ਨੇ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਦਾਖਲ ਕਰਵਾਇਆ ਹੈ। ਕੁਝ ਸੱਟਾਂ ਲੱਗੀਆਂ ਪਰ ਖਤਰੇ ਤੋਂ ਬਾਹਰ ਹਾਂ। ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: