ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਦਲਦੇ ਸਮੇਂ ਨਾਲ ਚੱਲਣ ਲਈ ਵੀਰਵਾਰ ਨੂੰ ਸਰਕਾਰੀ ਸਕੂਲਾਂ ਵਿੱਚ ਵਿਦੇਸ਼ੀ ਭਾਸ਼ਾਵਾਂ ਸਿੱਖਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਇੱਕ ਮੌਕਾ ਦੇਣ ਦੀ ਲੋੜ ‘ਤੇ ਜ਼ੋਰ ਦਿੱਤਾ।
ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਸਕੂਲ ਸਿੱਖਿਆ ਵਿਭਾਗ ਨੂੰ ਕਿਹਾ ਕਿ ਯੋਗ ਵਿਦਿਆਰਥੀਆਂ ਨੂੰ ਵਿਦੇਸ਼ੀ ਭਾਸ਼ਾਵਾਂ ਜਿਵੇਂ ਚੀਨੀ, ਅਰਬੀ ਅਤੇ ਫ੍ਰੈਂਚ ਆਦਿ ਸਿਖਾ ਸਕਣ ਦੇ ਯੋਗ ਢੰਗਾਂ ‘ਤੇ ਕੰਮ ਕਰਨ, ਇਹ ਭਾਸ਼ਾਵਾਂ ਵਿਸ਼ਵ ਭਰ ਵਿਚ ਉਨ੍ਹਾਂ ਦੇ ਰੁਜ਼ਗਾਰ ਦੀ ਸੰਭਾਵਨਾ ਨੂੰ ਬਿਹਤਰ ਬਣਾਉਣ ਵਿਚ ਸਹਾਇਕ ਬਣ ਸਕਦੀਆਂ ਹਨ। ਉਨ੍ਹਾਂ ਹਾਲਾਂਕਿ ਕਿਹਾ ਕਿ ਹਾਲਾਂਕਿ ਪੰਜਾਬੀ ਸਾਡੀ ਮਾਤ ਭਾਸ਼ਾ ਹੈ ਅਤੇ ਸਕੂਲਾਂ ਵਿਚ ਪਹਿਲਾਂ ਹੀ ਅੰਗਰੇਜ਼ੀ ਸਿਖਾਈ ਜਾ ਰਹੀ ਹੈ ਅਤੇ ਹੁਣ ਵਿਦੇਸ਼ੀ ਭਾਸ਼ਾਵਾਂ ਦਾ ਵਾਧੂ ਗਿਆਨ ਸਾਡੇ ਵਿਦਿਆਰਥੀਆਂ ਨੂੰ ਆਪਣੇ ਕੈਰੀਅਰ ਨੂੰ ਬਿਹਤਰ ਬਣਾਉਣ ਵਿਚ ਸਹਾਇਤਾ ਕਰੇਗਾ।
ਸਾਡੇ ਲੋਕਾਂ ਦੀ ਲਚਕੀਲੇਪਨ ਅਤੇ ਕੁਝ ਨਵਾਂ ਕਰਨ ਦੀ ਭਾਵਨਾ ਬਾਰੇ ਆਪਣੇ ਤਜ਼ਰਬੇ ਸਾਂਝੇ ਕਰਦਿਆਂ, ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਪੂਰਥਲਾ ਜ਼ਿਲ੍ਹੇ ਦੀ ਯਾਤਰਾ ਦੌਰਾਨ ਉਨ੍ਹਾਂ ਨੇ ਇੱਕ ਪੇਂਡੂ ਖੇਤਰ ਵਿੱਚ ਇੱਕ ਤਖ਼ਤੀ ਵੇਖੀ ਜਿਸ ਵਿੱਚ ਲਿਖਿਆ ਸੀ ਕਿ ਇਥੇ ਇਟਾਲੀਅਨ ਭਾਸ਼ਾ ਸਿਖਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਦਰਸਾਉਂਦੀ ਹੈ ਕਿ ਸਾਡੇ ਲੋਕ ਖ਼ਾਸਕਰ ਨੌਜਵਾਨ ਵਿਦੇਸ਼ਾਂ ਵਿੱਚ ਵੱਸਣ ਲਈ ਵਿਦੇਸ਼ੀ ਭਾਸ਼ਾਵਾਂ ਸਿੱਖਣ ਦੇ ਚਾਹਵਾਨ ਹਨ ਅਤੇ ਸਕੂਲ ਸਿੱਖਿਆ ਵਿਭਾਗ ਦੀ ਅਜਿਹੀ ਪਹਿਲਕਦਮੀ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਇੱਛਾਵਾਂ ਦੀ ਪਾਲਣਾ ਕਰਨ ਵਿੱਚ ਸਹਾਇਤਾ ਕਰੇਗੀ।
ਵਿਦਿਆਰਥੀਆਂ ਨੂੰ ਖੇਡਾਂ ਨੂੰ ਚਰਿੱਤਰ ਨਿਰਮਾਣ ਅਭਿਆਸ ਵਜੋਂ ਪ੍ਰੇਰਿਤ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਸਕੂਲ ਸਿੱਖਿਆ ਮੰਤਰੀ ਨੂੰ ਹਦਾਇਤ ਕੀਤੀ ਕਿ ਉਹ ਸਕੂਲਾਂ ਵਿਚ ਖੇਡ ਮੈਦਾਨਾਂ ਦੇ ਵਿਕਾਸ ਦੀਆਂ ਸੰਭਾਵਨਾਵਾਂ ਦੀ ਪੜਚੋਲ ਕਰਨ ਕਿਉਂਕਿ ਖੇਡਾਂ ਨਾਲ ਨਾ ਸਿਰਫ ਇਕ ਸਮੁੱਚੀ ਸ਼ਖਸੀਅਤ ਵਿਕਸਿਤ ਹੁੰਦੀ ਹੈ ਬਲਕਿ ਸਮਾਜ ਦੇ ਆਦਰਸ਼ ਨਾਗਰਿਕ ਬਣਨ ਲਈ ਉਨ੍ਹਾਂ ਵਿਚ ਸਵੈ-ਅਨੁਸ਼ਾਸਨ ਅਤੇ ਖਿਡਾਰੀ ਦੀ ਭਾਵਨਾ, ਲੀਡਰਸ਼ਿਪ ਦੇ ਗੁਣ ਵੀ ਪੈਦਾ ਹੁੰਦੇ ਹਨ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ‘ਚ ਰੇੜਕਾ ਜਾਰੀ- ਵਿਧਾਇਕ ਪਰਗਟ ਸਿੰਘ ਨੇ CM ‘ਤੇ ਵਿੰਨ੍ਹੇ ਤਿੱਖੇ ਨਿਸ਼ਾਨੇ, ਸਿੱਧੂ ਨੇ ਪੋਸਟਰ ਵਾਰ ‘ਤੇ ਦਿੱਤਾ ਵੱਡਾ ਬਿਆਨ
ਭਾਰਤ ਸਰਕਾਰ ਵੱਲੋਂ ਜਾਰੀ ਕੀਤੇ ਗਏ ਪਰਫਾਰਮੈਂਸ ਗਰੇਡਿੰਗ ਇੰਡੈਕਸ (ਪੀਜੀਆਈ) 2019-20 ਵਿਚ ਦੇਸ਼ ਭਰ ਵਿਚ ਪੰਜਾਬ ਨੰਬਰ 1 ਸੂਬਾ ਬਣਾਉਣ ਲਈ ਅਧਿਆਪਕਾਂ ਅਤੇ ਸਕੂਲ ਸਿੱਖਿਆ ਵਿਭਾਗ ਦੇ ਸਮੁੱਚੇ ਸਟਾਫ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੱਚਮੁਚ ਹੀ ਮਾਣ ਵਾਲੀ ਗੱਲ ਹੈ ਕਿ ਪੰਜਾਬ ਨੇ ਇਹ ਬੇਮਿਸਾਲ ਪ੍ਰਾਪਤੀ ਹਾਸਲ ਕੀਤੀ ਹੈ, ਜੋ ਕਿ ਉਨ੍ਹਾਂ ਦੀਆਂ ਸਾਮੂਹਿਕ ਕੋਸ਼ਿਸ਼ਾਂ ਅਤੇ ਮਿਹਨਤ, ਲਗਨ ਅਤੇ ਇਮਾਨਦਾਰੀ ਦੇ ਨਤੀਜੇ ਵਜੋਂ ਆਇਆ ਹੈ। ਉਨ੍ਹਾਂ ਸਕੂਲ ਸਿੱਖਿਆ ਵਿਭਾਗ ਖ਼ਾਸਕਰ ਇਸ ਦੇ ਸਕੱਤਰ ਨੂੰ ਵੀ ਅਪੀਲ ਕੀਤੀ ਕਿ ਆਉਣ ਵਾਲੇ ਸਮੇਂ ਲਈ ਇਸ ਪੁਜ਼ੀਸ਼ਨ ਨੂੰ ਬਣਾਈ ਰੱਖਿਆ ਜਾਵੇ।
ਇਹ ਵੀ ਪੜ੍ਹੋ : ਸੁਖਬੀਰ ਸਿੰਘ ਬਾਦਲ ਵੱਲੋਂ ਸਾਬਕਾ ਸੈਨਿਕ ਵਿੰਗ ਦੇ ਜਥੇਬੰਦਕ ਢਾਂਚੇ ਦਾ ਐਲਾਨ
ਉਨ੍ਹਾਂ ਨੇ ਆਨਲਾਈਨ ਅਧਿਆਪਕ ਤਬਦੀਲ ਕਰਨ ਦੀ ਨੀਤੀ, ਸਮਾਰਟ ਸਕੂਲ ਨੀਤੀ, ਪ੍ਰੀ-ਪ੍ਰਾਇਮਰੀ ਸਿੱਖਿਆ, ਡਿਜੀਟਲ ਸਿੱਖਿਆ ਅਤੇ ਸਰਹੱਦੀ ਖੇਤਰਾਂ ਵਿੱਚ ਕੰਮ ਕਰ ਰਹੇ ਅਧਿਆਪਕਾਂ ਦੇ ਵਿਸ਼ੇਸ਼ ਕੇਡਰ ਵਰਗੀਆਂ ਕੁਝ ਪਹਿਲਕਦਮੀਆਂ ਦੀ ਪ੍ਰਸ਼ੰਸਾ ਕੀਤੀ, ਜਿਸ ਨਾਲ ਰਾਜ ਭਰ ਵਿੱਚ ਸਿੱਖਿਆ ਦੇ ਮਿਆਰ ਵਿੱਚ ਬੇਮਿਸਾਲ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਇਸ ਗੱਲ ਤੋਂ ਸਪੱਸ਼ਟ ਹੈ ਕਿ ਪਿਛਲੇ ਚਾਰ ਸਾਲਾਂ ਤੋਂ ਲਗਭਗ 5.6 ਲੱਖ ਵਿਦਿਆਰਥੀ ਪ੍ਰਾਈਵੇਟ ਤੋਂ ਸਰਕਾਰੀ ਸਕੂਲਾਂ ਵਿੱਚ ਦਾਖਲ ਹੋਏ ਹਨ, ਜਿਸ ਨਾਲ ਉਨ੍ਹਾਂ ਦੇ ਦਾਖਲੇ ਵਿੱਚ 29 ਫੀਸਦੀ ਵਾਧਾ ਹੋਇਆ ਹੈ।