ਵਿਦੇਸ਼ ਮੰਤਰਾਲੇ ਵਿੱਚ ਕੰਮ ਕਰ ਰਹੇ ਇੱਕ ਡਰਾਈਵਰ ਨੂੰ ਅੱਜ ਨਵੀਂ ਦਿੱਲੀ ਵਿੱਚ ਜਵਾਹਰ ਲਾਲ ਨਹਿਰੂ ਭਵਨ ਤੋਂ ਜਾਸੂਸੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ। ਉਹ ਕਥਿਤ ਤੌਰ ‘ਤੇ ਪੈਸਿਆਂ ਦੇ ਬਦਲੇ ਇਕ ਪਾਕਿਸਤਾਨੀ ਵਿਅਕਤੀ ਨੂੰ ਜਾਣਕਾਰੀ ਅਤੇ ਦਸਤਾਵੇਜ਼ ਭੇਜ ਰਿਹਾ ਸੀ।
ਖਬਰਾਂ ਮੁਤਾਬਕ ਪਾਕਿਸਤਾਨੀ ਖੁਫੀਆ ਏਜੰਟ ਪੂਨਮ ਸ਼ਰਮਾ ਜਾਂ ਪੂਜਾ ਨਾਂ ਦੀ ਔਰਤ ਹੋਣ ਦਾ ਢੌਂਗ ਕਰ ਰਿਹਾ ਸੀ। ਡਰਾਈਵਰ ਨੂੰ ਗ੍ਰਿਫਤਾਰ ਕਰਨ ਵਾਲੀ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਦੇ ਸੂਤਰਾਂ ਨੇ ਦੱਸਿਆ ਕਿ ਡਰਾਈਵਰ ਹਨੀ ਟ੍ਰੈਪ ਵਿਚ ਫਸਿਆ ਹੋਇਆ ਸੀ। ਡਰਾਈਵਰ ਪੈਸੇ ਦੇ ਬਦਲੇ ਪਾਕਿਸਤਾਨ ਦੇ ਆਈਐਸਆਈ ਏਜੰਟ ਨੂੰ ਜਾਣਕਾਰੀ/ਦਸਤਾਵੇਜ਼ ਭੇਜ ਰਿਹਾ ਸੀ।
ਸੂਤਰਾਂ ਮੁਤਾਬਕ ਵਿਦੇਸ਼ ਮੰਤਰਾਲੇ ‘ਚ ਤਾਇਨਾਤ ਦੋਸ਼ੀ ਡਰਾਈਵਰ ਦਾ ਨਾਂ ਸ਼੍ਰੀ ਕ੍ਰਿਸ਼ਨ ਦੱਸਿਆ ਜਾ ਰਿਹਾ ਹੈ। ਦਿੱਲੀ ਪੁਲਿਸ ਨੇ ਉਸ ਨੂੰ ਸੁਰੱਖਿਆ ਏਜੰਸੀ ਦੀ ਮਦਦ ਨਾਲ ਪਾਕਿਸਤਾਨ ਦੀ ਆਈਐਸਆਈ ਨੂੰ ਸੰਵੇਦਨਸ਼ੀਲ ਜਾਣਕਾਰੀ ਲੀਕ ਕਰਨ ਦੇ ਦੋਸ਼ ਵਿੱਚ ਫੜਿਆ ਹੈ। ਪਾਕਿਸਤਾਨੀ ਜਾਸੂਸ ਨੇ ਵਿਦੇਸ਼ ਮੰਤਰਾਲੇ ਦੇ ਡਰਾਈਵਰ ਨੂੰ ਫਸਾਉਣ ਲਈ ਫਰਜ਼ੀ ਆਈਡੀ ਦਿਖਾਈ ਸੀ।
ਇਹ ਵੀ ਪੜ੍ਹੋ : ਬਠਿੰਡਾ ‘ਚ ਵੱਡੀ ਵਾਰਦਾਤ, ਕੋਰਟ ਕੰਪਲੈਕਸ ਦੇ ਬਾਹਰ ਦਿਨ-ਦਿਹਾੜੇ ਗੋਲੀਆਂ ਮਾਰ ਕੇ ਔਰਤ ਦਾ ਕਤਲ
ਪਾਕਿਸਤਾਨ ਦੀ ਖੁਫੀਆ ਏਜੰਸੀ ਨੇ ਸ਼੍ਰੀ ਕ੍ਰਿਸ਼ਨ ਨੂੰ ਹਨੀਟ੍ਰੈਪ ‘ਚ ਫਸਾਇਆ ਸੀ। ਉਸ ਕੋਲੋਂ ਕੁੜੀਆਂ ਦੀ ਫੋਟੋ ਅਤੇ ਵੀਡੀਓ ਬਰਾਮਦ ਹੋਈ ਹੈ। ਪੁਲਿਸ ਅਤੇ ਖੁਫੀਆ ਏਜੰਸੀਆਂ ਨੇ ਇਹ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਕੀ ਵਿਦੇਸ਼ ਮੰਤਰਾਲੇ ਵਿਚ ਕੰਮ ਕਰਦੇ ਹੋਰ ਕਰਮਚਾਰੀ ਵੀ ਇਸ ਮਾਮਲੇ ਵਿਚ ਸ਼ਾਮਲ ਹਨ।
ਵੀਡੀਓ ਲਈ ਕਲਿੱਕ ਕਰੋ -: