ਸੱਤਾਧਾਰੀ ਭਾਜਪਾ ਦੇ ਇੱਕ ਵਰਕਰ ਦੀ ਸ਼ਿਕਾਇਤ ਤੋਂ ਬਾਅਦ ਤ੍ਰਿਪੁਰਾ ਪੁਲਿਸ ਨੇ ਐਤਵਾਰ ਨੂੰ ਪੱਛਮੀ ਬੰਗਾਲ ਦੀ ਤ੍ਰਿਣਮੂਲ ਕਾਂਗਰਸੀ ਆਗੂ ਸਾਯੋਨੀ ਘੋਸ਼ ਨੂੰ ਪੁੱਛਗਿੱਛ ਲਈ ਹਿਰਾਸਤ ‘ਚ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਭਾਜਪਾ ਦੇ ਇਕ ਵਰਕਰ ਨੇ ਘੋਸ਼ ‘ਤੇ ਸੂਬੇ ਦੇ ਮੁੱਖ ਮੰਤਰੀ ਬਿਪਲਵ ਦੇਬ ਦੀ ਮੀਟਿੰਗ ਵਿਚ ਰੁਕਾਵਟ ਪਾਉਣ ਦਾ ਦੋਸ਼ ਲਗਾਇਆ ਹੈ। ਇਹ ਬੈਠਕ ਸ਼ਨੀਵਾਰ ਰਾਤ ਨੂੰ ਹੋਈ ਸੀ।
ਵੱਡੀ ਗੱਲ ਇਹ ਹੈ ਕਿ ਤ੍ਰਿਣਮੂਲ ਕਾਂਗਰਸ ਦੇ ਜਨਰਲ ਸਕੱਤਰ ਅਭਿਸ਼ੇਕ ਬੈਨਰਜੀ ਦੇ ਦੌਰੇ ਤੋਂ 24 ਘੰਟੇ ਪਹਿਲਾਂ ਸਾਯੋਨੀ ਘੋਸ਼ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਇਸ ਦੌਰਾਨ ਤ੍ਰਿਣਮੂਲ ਕਾਂਗਰਸ ਦੇ ਆਗੂਆਂ ਨੇ ਦੋਸ਼ ਲਾਇਆ ਕਿ ਪੂਰਬੀ ਅਗਰਤਲਾ ਮਹਿਲਾ ਥਾਣੇ ਦੇ ਬਾਹਰ ਭਾਜਪਾ ਸਮਰਥਕਾਂ ਨੇ ਉਨ੍ਹਾਂ ਦੇ ਵਰਕਰਾਂ ਨਾਲ ਧੱਕਾ-ਮੁੱਕੀ ਕੀਤੀ। ਇਸ ਦੇ ਨਾਲ ਹੀ ਟੀਐਮਸੀ ਦੇ ਜਨਰਲ ਸਕੱਤਰ ਅਭਿਸ਼ੇਕ ਬੈਨਰਜੀ ਨੇ ਟਵੀਟ ਕਰਕੇ ਤ੍ਰਿਪੁਰਾ ਦੀ ਭਾਜਪਾ ਸਰਕਾਰ ‘ਤੇ ਸਿਆਸੀ ਪਾਰਟੀਆਂ ਦੇ ਸ਼ਾਂਤੀਪੂਰਨ ਪ੍ਰਦਰਸ਼ਨ ਦੇ ਅਧਿਕਾਰਾਂ ‘ਤੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਦਾ ਦੋਸ਼ ਲਾਇਆ।
ਵੀਡੀਓ ਲਈ ਕਲਿੱਕ ਕਰੋ -:
“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “
ਪੱਛਮੀ ਤ੍ਰਿਪੁਰਾ ਦੇ ਵਧੀਕ ਐਸਪੀ (ਸ਼ਹਿਰੀ) ਬੀਜੇ ਰੈੱਡੀ ਨੇ ਕਿਹਾ ਕਿ ਟੀਐਮਸੀ ਯੂਥ ਕਾਂਗਰਸ ਦੀ ਮੁਖੀ ਸਾਯੋਨੀ ਘੋਸ਼ ਨੂੰ ਅਗਰਤਲਾ ਪੁਲਿਸ ਨੇ ਇੱਕ ਜਨਤਕ ਮੀਟਿੰਗ ਵਿੱਚ ਭਾਜਪਾ ਵਰਕਰਾਂ ਨਾਲ ਕਥਿਤ ਤੌਰ ‘ਤੇ ਭਿੜਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਉਸ ਨੂੰ ਮੁੱਢਲੇ ਸਬੂਤਾਂ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਅਸੀਂ ਆਈਪੀਸੀ ਦੀ ਧਾਰਾ 307, 153 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ : ਡਾਂਸਰ ਸਪਨਾ ਚੌਧਰੀ ਦੀ ਗ੍ਰਿਫਤਾਰੀ ਨੂੰ ਲੈ ਕੇ ਆਈ ਵੱਡੀ ਖਬਰ, ਅਦਾਲਤ ਨੇ ਦਿੱਤੇ ਇਹ ਹੁਕਮ