‘ਵਾਰਿਸ ਪੰਜਾਬ ਦੇ’ ਦੇ ਜਥੇਦਾਰ ਅੰਮ੍ਰਿਤਪਾਲ ਸਿੰਘ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਅੰਮ੍ਰਿਤਸਰ ਦੇ ਥਾਣੇ ਲਿਜਾਣ ਦੇ ਮਾਮਲੇ ‘ਤੇ ਹਰ ਸਿਆਸੀ ਪਾਰਟੀ ਨੇ ਸਵਾਲ ਉਠਾਏ ਹਨ, ਜਿਸ ਤੋਂ ਬਾਅਦ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਵੀ ਇਸ ਮੁੱਦੇ ‘ਤੇ ਵਿਚਾਰ ਕਰਨ ਲਈ ਸਬ-ਕਮੇਟੀ ਦਾ ਗਠਨ ਕੀਤਾ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਰੋਸ ਪ੍ਰਦਰਸ਼ਨ, ਧਰਨਿਆਂ ਤੇ ਕਬਜ਼ੇ ਵਾਲੀਆਂ ਥਾਵਾਂ, ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦੇ ਸਤਿਕਾਰ ਨੂੰ ਠੇਸ ਪੁੱਜਣ ਦਾ ਡਰ ਬਣਿਆ ਰਹਿੰਦਾ ਹੈ, ‘ਤੇ ਵਿਚਾਰ ਕਰਨ ਲਈ ਸਬ-ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਸਬ-ਕਮੇਟੀ ਸਿੱਖ ਭਾਈਚਾਰੇ, ਸਿੱਖ ਜਥੇਬੰਦੀਆਂ ਤੇ ਸਿੱਖ ਵਿਦਵਾਨਾਂ ਦੇ ਆਧਾਰ ‘ਤੇ ਗਠਿਤ ਕੀਤੀ ਗਈ ਹੈ। ਇਹ ਕਮੇਟੀ 15 ਦਿਨਾਂ ਵਿੱਚ ਆਪਣੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜੇਗੀ। ਜਿਸ ਨੂੰ ਵਿਚਾਰ ਕੇ ਪੰਚ ਸਾਹਿਬ ਆਪਣਾ ਅੰਤਿਮ ਫੈਸਲਾ ਲੈਣਗੇ।
ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਦੇ ਅਜਨਾਲਾ ਥਾਣੇ ‘ਚ 23 ਫਰਵਰੀ ਨੂੰ ਪਿੰਡ ਜੱਲੂਪੁਰ ਖੇੜਾ ਤੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਸੁਸ਼ੋਭਿਤ ਪਾਲਕੀ ਸਾਹਿਬ ਲੈ ਕੇ ਆਏ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਮਰਥਕਾਂ ਵੱਲੋਂ ਹਮਲਾ ਕੀਤਾ ਗਿਆ ਸੀ। ਪੁਲਿਸ ਨੇ ਦੋਸ਼ ਲਾਇਆ ਕਿ ਉਹ ਪਾਲਕੀ ਸਾਹਿਬ ਨੂੰ ਦੇਖ ਕੇ ਪਿੱਛੇ ਹਟ ਗਏ ਸਨ। ਇਸ ਦੀ ਆੜ ਵਿੱਚ ਅੰਮ੍ਰਿਤਪਾਲ ਨੇ ਹਮਲਾ ਕਰ ਦਿੱਤਾ।
ਇਹ ਵੀ ਪੜ੍ਹੋ : ਭਵਾਨੀਗੜ੍ਹ ‘ਚ ਦਿਨ-ਦਿਹਾੜੇ ਵੱਡੀ ਵਾਰਦਾਤ, ਲੁਟੇਰਿਆਂ ਨੇ ਘਰ ‘ਚ ਵੜ ਬੇਰਹਿਮੀ ਨਾਲ ਮਾਰ ਸੁੱਟੀ ਔਰਤ
ਪੰਜਾਬ ਕਾਂਗਰਸ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੀਆਂ ਸਾਰੀਆਂ ਪ੍ਰਮੁੱਖ ਪਾਰਟੀਆਂ ਨੇ ਅੰਮ੍ਰਿਤਪਾਲ ਦੀ ਇਸ ਹਰਕਤ ਦੀ ਨਿਖੇਧੀ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਇਸ ‘ਤੇ ਵਿਚਾਰ ਕਰਨ ਲਈ ਕਿਹਾ ਹੈ। ਇੰਨਾ ਹੀ ਨਹੀਂ ਕਾਂਗਰਸੀ ਆਗੂਆਂ ਨੇ ਛੱਤੀਸਗੜ੍ਹ ਵਿੱਚ ਕਾਂਗਰਸ ਦੇ ਚੱਲ ਰਹੇ ਇਜਲਾਸ ਵਿੱਚ ਇਹ ਮੁੱਦਾ ਉਠਾਇਆ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇਸ ਬਾਰੇ ਵਿਚਾਰ ਕਰਨ ਲਈ ਕਿਹਾ।
ਵੀਡੀਓ ਲਈ ਕਲਿੱਕ ਕਰੋ -: