ਕਾਂਗਰਸ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ (PAC) ਦਾ ਗਠਨ ਕਰ ਲਿਆ ਹੈ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਵਿੱਚ 31 ਮੈਂਬਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਵਿੱਚ ਪੰਜਾਬ ਦੇ 9 ਕਾਂਗਰਸੀ ਵਿਧਾਇਕ ਅਤੇ 5 ਸੰਸਦ ਮੈਂਬਰ ਸ਼ਾਮਲ ਕੀਤੇ ਗਏ ਹਨ। ਇਸ ਲਿਸਟ ਵਿੱਚ ਹਰੀਸ਼ ਚੌਧਰੀ, ਅਮਰਿੰਦਰ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਅੰਬਿਕਾ ਸੋਨੀ, ਸੁਖਜਿੰਦਰ ਸਿੰਘ ਰੰਧਾਵਾ, ਵਿਜੇ ਇੰਦਰ ਸਿੰਗਲਾ, ਗਰਕੀਰਤ ਸਿੰਘ, ਤੇਜਿੰਦਰ ਸਿੰਘ ਬਿੱਟੂ, ਸੁਖਪਾਲ ਸਿੰਘ ਖਹਿਰਾ, ਰਾਜਿੰਦਰ ਕੌਰ ਭੱਠਲ, ਚਰਨਜੀਤ ਸਿੰਘ ਚੰਨੀ ਤੇ ਨਵਜੋਤ ਸਿੰਘ ਸਿੱਧੂ ਦਾ ਨਾਂ ਸ਼ਾਮਲ ਹੈ।
ਇਸ ਤੋਂ ਇਲਾਵਾ ਮਨੀਸ਼ ਤਿਵਾੜੀ, ਰਾਣਾ ਕੰਵਰਪਾਲ ਸਿੰਘ, ਪਰਗਟ ਸਿੰਘ, ਕੁਲਜੀਤ ਸਿੰਘ ਨਾਗਰਾ, ਰਾਣਾ ਗੁਰਜੀਤ ਸਿੰਘ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਰਾਜ ਕੁਮਾਰ ਚੱਬੇਵਾਲ, ਸੁਖਵਿੰਦਰ ਸਿੰਘ ਡੈਨੀ, ਰਵਨੀਤ ਸਿੰਘ ਬਿੱਟੂ, ਗੁਰਜੀਤ ਸਿੰਘ ਔਜਲਾ, ਡਾ. ਅਮਰ ਸਿੰਘ, ਮੁਹੰਮਦ ਸਾਦਿਕ, ਪਵਨ ਆਦੀਆ, ਓਪੀ ਸੋਨੀ, ਸੁਖਬਿੰਦਰ ਸਿੰਘ ਸਰਕਾਰੀਆ, ਰਾਕੇਸ਼ ਪਾਂਡੇਯ, ਰਜ਼ੀਆ ਸੁਲਤਾਨਾ, ਸੰਗਤ ਸਿੰਘ ਗਿਲਜੀਆਂ ਅਤੇ ਸੰਦੀਪ ਸਿੰਧੂ ਦਾ ਨਾਂ ਵੀ ਸ਼ਾਮਲ ਹੈ।
ਇਹ ਵੀ ਪੜ੍ਹੋ : ‘ਮੁਫ਼ਤ ਮਿਲੇਗੀ UPSC ਦੀ ਕੋਚਿੰਗ, ਰਹਿਣ-ਖਾਣ ਦਾ ਵੀ ਇੰਤਜ਼ਾਮ’- ਨੌਜਵਾਨਾਂ ਲਈ CM ਮਾਨ ਦਾ ਵੱਡਾ ਐਲਾਨ
ਵੀਡੀਓ ਲਈ ਕਲਿੱਕ ਕਰੋ -: