ਮਹਿਲਾ ਕਮਿਸ਼ਨ ਨੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਪ੍ਰਚਾਰ ਦੌਰਾਨ ਮਹਿਲਾਵਾਂ ਬਾਰੇ ਟਿੱਪਣੀ ਕਰਨ ਲਈ ਨੋਟਿਸ ਜਾਰੀ ਕੀਤਾ ਸੀ। ਜਿਸ ਵਿੱਚ ਮਹਿਲਾ ਕਮਿਸ਼ਨ ਨੇ ਸੰਸਦ ਮੈਂਬਰ ਚਰਨਜੀਤ ਚੰਨੀ ਨੂੰ ਅੱਜ ਸਵੇਰੇ 11 ਵਜੇ ਤੱਕ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਸਨ। ਚੰਨੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਇਸ ਲਈ ਮੁਆਫੀ ਮੰਗੀ ਹੈ।
ਇਸ ਬਿਆਨ ‘ਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕਿਹਾ- ਮੈਂ ਸਿਰਫ ਸੁਣਿਆ ਸੁਣਾਇਆ ਚੁਟਕਲਾ ਬੋਲਿਆ ਸੀ, ਮੇਰਾ ਮਕਸਦ ਕਿਸੇ ਨੂੰ ਠੇਸ ਪਹੁੰਚਾਉਣਾ ਨਹੀਂ ਸੀ ਮੇਰੀਆਂ ਕਦਰਾਂ-ਕੀਮਤਾਂ ਇਸ ਤਰ੍ਹਾਂ ਦੀਆਂ ਨਹੀਂ ਹਨ, ਫਿਰ ਵੀ ਜੇਕਰ ਮੇਰੇ ਕਾਰਨ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਮੁਆਫੀ ਮੰਗਦਾ ਹਾਂ।
ਇਹ ਵੀ ਪੜ੍ਹੋ : ਪੰਜਾਬ ‘ਚ PM ਆਵਾਸ ਯੋਜਨਾ ਦੀ ਰਾਸ਼ੀ ਵਧੀ, ਕੇਂਦਰ ਤੇ ਸੂਬਾ ਸਰਕਾਰ ਵੱਲੋਂ ਮਿਲ ਕੇ ਦਿੱਤੇ ਜਾਣਗੇ 2.5 ਲੱਖ ਰੁਪਏ
ਬੀਤੇ ਦਿਨੀਂ ਸਾਬਕਾ CM ਚਰਨਜੀਤ ਸਿੰਘ ਚੰਨੀ ਨੇ ਚੋਣ ਪ੍ਰਚਾਰ ਕਰਦੇ ਹੋਏ ਇਕ ਵਿਵਾਦਿਤ ਬਿਆਨ ਦਿੱਤਾ ਸੀ। ਇਸ ਦੌਰਾਨ ਰੈਲੀ ‘ਚ ਮਹਿਲਾਵਾਂ ਵੀ ਮੌਜੂਦ ਸਨ। ਉਨ੍ਹਾਂ ਮਹਿਲਾਵਾਂ ਖਿਲਾਫ ਇੱਕ ਵਿਵਾਦਿਤ ਟਿੱਪਣੀ ਕੀਤੀ ਸੀ , ਜਿਸ ਤੋਂ ਬਾਅਦ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਸੀ। ਰਾਜ ਮਹਿਲਾ ਕਮਿਸ਼ਨ ਨੇ ਚੰਨੀ ਨੂੰ ਨੋਟਿਸ ਜਾਰੀ ਕਰਕੇ ਮੰਗਲਵਾਰ ਨੂੰ ਮੁਹਾਲੀ ਦਫ਼ਤਰ ਵਿੱਚ ਹਾਜ਼ਰ ਹੋ ਕੇ ਸਪੱਸ਼ਟੀਕਰਨ ਦਾਇਰ ਕਰਨ ਲਈ ਕਿਹਾ ਸੀ।
ਵੀਡੀਓ ਲਈ ਕਲਿੱਕ ਕਰੋ -: