ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਚਰਨਜੀਤ ਚੰਨੀ ‘ਤੇ ਨਜਾਇਜ਼ ਰੇਤ ਮਾਈਨਿੰਗ ਤੇ ਅਧਿਕਾਰੀਆਂ ਦੀ ਟ੍ਰਾਂਸਫਰ ਤੇ ਪੋਸਟਿੰਗ ਨਾਲ ਕਰੋੜਾਂ ਰੁਪਏ ਦੀ ਕਮਾਈ ਦੇ ਮਾਮਲੇ ਵਿੱਚ ਸ਼ਿਕੰਜਾ ਕਸਿਆ ਗਿਆ ਹੈ। ਇਸ ਸਬੰਧੀ ED ਵੱਲੋਂ ਚੰਨੀ ਨੂੰ ਪੁੱਛਗਿੱਛ ਲਈ ਸਮਨ ਜਾਰੀ ਕੀਤੇ ਗਏ ਹਨ।
ਇਸ ਤੋਂ ਪਹਿਲਾਂ ਪੰਜਾਬ ਚੋਣਾਂ ਤੋਂ ਪਹਿਲਾਂ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੇ ਟਿਕਾਣਿਆਂ ਤੋਂ ਈਡੀ ਦੀ ਟੀਮ ਨੇ 10 ਕਰੋੜ ਰੁਪਏ ਅਤੇ ਕੁਝ ਹੋਰ ਸਾਮਾਨ ਬਰਾਮਦ ਕੀਤਾ ਸੀ ਤੇ ਪੁੱਛਗਿੱਛ ਤੋਂ ਬਾਅਦ ਉਸ ਨੂੰਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਸ ਤੋਂ ਬਾਅਦ ਜੇਲ੍ਹ ਭੇਜੇ ਗਏ ਹਨੀ ਨੇ ਅਦਾਲਤ ਵਿੱਚ ਜ਼ਮਾਨਤ ਦੀ ਪਟੀਸ਼ਨ ਲਾ ਦਿੱਤੀ ਹੈ। ਹਨੀ ’ਤੇ ਦੋਸ਼ ਹੈ ਕਿ ਉਸ ਨੇ ਚਰਨਜੀਤ ਚੰਨੀ ਦੇ ਇਸ਼ਾਰੇ ’ਤੇ ਨਾਜਾਇਜ਼ ਮਾਈਨਿੰਗ ਕਰਵਾ ਕੇ ਵਾਤਾਵਰਨ ਨੂੰ ਨੁਕਸਾਨ ਪਹੁੰਚਾਇਆ ਹੈ ਅਤੇ ਬਦਲੇ ਵਿੱਚ ਕਰੋੜਾਂ ਰੁਪਏ ਦੀ ਕਮਾਈ ਕੀਤੀ ਹੈ। ਈਡੀ ਦੀ ਟੀਮ ਨੇ ਹਨੀ ਦੇ ਲੁਧਿਆਣਾ ਸਮੇਤ ਹੋਰ ਟਿਕਾਣਿਆਂ ’ਤੇ ਛਾਪੇਮਾਰੀ ਕਰਕੇ 10 ਕਰੋੜ ਬਰਾਮਦ ਕੀਤੇ ਸਨ।
ਇਸ ਤੋਂ ਇਲਾਵਾ ਹਨੀ ਦੇ ਕੋਲੋਂ ਲੱਖਾਂ ਰੁਪਏ ਦੀਆਂ ਕੀਮਤੀ ਘੜੀਆਂ ਤੇ ਹੋਰ ਸਮੱਗਰੀ ਵੀ ਬਰਾਮਦ ਕੀਤੀ ਗਈ ਸੀ। ਇਸ ਦੀ ਪੜਤਾਲ ਲਈ ਈਡੀ ਨੇ ਹਨੀ ਨੂੰ ਗਿ੍ਰਫ਼ਤਾਰ ਕੀਤਾ ਸੀ। ਹਨੀ ਦੇ ਟਿਕਾਣੇ ਤੋਂ ਮਿਲੇ ਦਸਤਾਵੇਜਾਂ ਦੀ ਪੜਤਾਲ ਵੀ ਕੀਤੀ ਤੇ ਇਸ ਗੱਲ ਦੀ ਜਾਣਕਾਰੀ ਇਕੱਠੀ ਕੀਤੀ ਕਿ ਹਨੀ ਕੋਲ ਆਖ਼ਿਰ 10 ਕਰੋੜ ਰੁਪਏ ਕਿੱਥੋਂ ਆਏ। ਚੰਨੀ ਨੇ ਇਸ ਮਾਮਲੇ ਵਿੱਚ ਖ਼ੁਦ ਨੂੰ ਪਾਕਿ-ਸਾਫ਼ ਦੱਸਦੇ ਹੋਏ ਕਿਹਾ ਸੀ ਕਿ ਜੇਕਰ ਉਨ੍ਹਾਂ ਦੇ ਕਿਸੇ ਰਿਸ਼ਤੇਦਾਰ ਨੇ ਗ਼ਲਤ ਕੰਮ ਕੀਤਾ ਹੈ ਤਾਂ ਉਸ ਦੀ ਸਜ਼ਾ ਵੀ ਉਹ ਭੁਗਤੇ। ਚੰਨੀ ਨੇ ਪੂਰੇ ਮਾਮਲੇ ਤੋਂ ਖ਼ੁਦ ਨੂੰ ਵੱਖ ਕਰ ਲਿਆ ਸੀ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”