ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ‘ਤੇ ਬੁੱਧਵਾਰ ਰਾਤ ਨੂੰ ਇੱਕ ਵਿਆਹ ਸਮਾਰੋਹ ਦੌਰਾਨ ਹਮਲਾ ਕੀਤਾ ਗਿਆ। ਹਮਲਾਵਰ ਨੇ ਉਨ੍ਹਾਂ ਨੂੰ ਪਿੱਛੇ ਤੋਂ ਗੋਲੀ ਮਾਰਨ ਦੀ ਕੋਸ਼ਿਸ਼ ਕੀਤੀ, ਪਰ ਉਹ ਵਾਲ-ਵਾਲ ਬਚ ਗਏ। ਘਟਨਾ ਤੋਂ ਬਾਅਦ ਪਹਿਲੀ ਵਾਰ ਪ੍ਰਤੀਕਿਰਿਆ ਦਿੰਦੇ ਹੋਏ ਅਬਦੁੱਲਾ ਨੇ ਕਿਹਾ, “ਅੱਲ੍ਹਾ ਨੇ ਮੈਨੂੰ ਬਚਾ ਲਿਆ।”
ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਆਪਣੇ ਪਿਤਾ ਅਤੇ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ‘ਤੇ ਹੋਏ ਜਾਨਲੇਵਾ ਹਮਲੇ ਤੋਂ ਬਾਅਦ ਉਨ੍ਹਾਂ ਨੂੰ ਮਿਲਣ ਗਏ ਹਨ। ਘਟਨਾ ਤੋਂ ਬਾਅਦ, ਫਾਰੂਕ ਅਬਦੁੱਲਾ ਨੇ ਸ਼ਾਂਤਮਈ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਮੈਂ ਕਦੇ ਵੀ ਕਿਸੇ ਦੇ ਦਿਲ ‘ਚ ਨਫਰਤ ਪੈਦਾ ਨਹੀਂ ਕੀਤੀ। ਵਿਆਹ ਵਿੱਚ ਵੱਡੇ-ਵੱਡੇ ਲੋਕ ਸ਼ਾਮਲ ਸ਼ਨ ਪਰ ਪੁਲਿਸ ਦਾ ਕੋਈ ਇੰਤਜ਼ਾਮ ਨਹੀਂ ਸੀ। ਅੱਲ੍ਹਾ ਦਾ ਸ਼ੁਕਰ ਹੈ ਕਿ ਮੇਰੀ ਸਿਕਓਰਿਟੀ ਨਾਲ ਸੀ। ਅੱਲ੍ਹਾ ਅਤੇ ਮੇਰੇ ਸਾਥੀਆਂ ਦੀ ਹਿੰਮਤ ਕਾਰਨ ਮੈਂ ਬਚ ਗਿਆ।
ਇਹ ਘਟਨਾ ਬੁੱਧਵਾਰ ਦੇਰ ਰਾਤ ਸ਼ਹਿਰ ਦੇ ਬਾਹਰਵਾਰ ਗ੍ਰੇਟਰ ਕੈਲਾਸ਼ ਵਿੱਚ ਇੱਕ ਵਿਆਹ ਸਮਾਰੋਹ ਦੌਰਾਨ ਵਾਪਰੀ। ਜਿਵੇਂ ਹੀ ਫਾਰੂਕ ਅਬਦੁੱਲਾ ਸਮਾਗਮ ਤੋਂ ਬਾਹਰ ਜਾ ਰਹੇ ਸਨ, ਇੱਕ ਵਿਅਕਤੀ ਨੇ ਕਥਿਤ ਤੌਰ ‘ਤੇ ਉਨ੍ਹਾਂ ਨੂੰ ਗੋਲੀ ਮਾਰਨ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਅਬਦੁੱਲਾ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਅਤੇ ਹਮਲਾਵਰ ਨੂੰ ਤੁਰੰਤ ਫੜ ਲਿਆ ਗਿਆ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲਾ, ਸੁਪਰੀਮ ਕੋਰਟ ਨੇ 2 ਮੁਲਜ਼ਮਾਂ ਨੂੰ ਦਿੱਤੀ ਜ਼ਮਾਨਤ
ਗੋਲੀਬਾਰੀ ਦੀ ਘਟਨਾ ਤੋਂ ਬਾਅਦ ਨੈਸ਼ਨਲ ਕਾਨਫਰੰਸ ਦੇ ਮੁਖੀ ਫਾਰੂਕ ਅਬਦੁੱਲਾ ਦੇ ਘਰ ‘ਤੇ ਸੁਰੱਖਿਆ ਪਹਿਲਾਂ ਹੀ ਸਖ਼ਤ ਕਰ ਦਿੱਤੀ ਗਈ। ਇਸ ਘਟਨਾ ਨੇ ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਸਥਿਤੀ ‘ਤੇ ਫਿਰ ਸਵਾਲ ਖੜ੍ਹੇ ਕੀਤੇ ਹਨ। ਨੈਸ਼ਨਲ ਕਾਨਫਰੰਸ ਦੇ ਆਗੂਆਂ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਹਮਲਾਵਰ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -:
























