ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਕੋਟਕਪੂਰਾ ਪੁਲਿਸ ਫਾਇਰਿੰਗ ਮਾਮਲੇ ਵਿਚ ਐਸ.ਆਈ.ਟੀ. ਨੇ 16 ਜੂਨ ਨੂੰ ਪੁੱਛਗਿਛ ਲਈ ਤਲਬ ਕੀਤਾ ਹੋਇਆ ਹੈ। ਇਸ ‘ਤੇ ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਸਿਹਤ ਕਾਰਨਾਂ ਕਰਕੇ 16 ਜੂਨ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੇਸ਼ ਨਹੀਂ ਹੋ ਸਕਣਗੇ। ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ |
ਦੱਸ ਦੇਈਏ ਕਿ ਇਸ ਸਾਲ ਅਪ੍ਰੈਲ ਵਿੱਚ ਪੰਜਾਬ-ਹਰਿਆਣਾ ਹਾਈ ਕੋਰਟ ਨੇ ਕੋਟਕਪੂਰਾ ਗੋਲੀਕਾਂਡ ਬਾਰੇ ਪੇਸ਼ ਕੀਤੀ ਗਈ ਐਸਆਈਟੀ ਦੀ ਜਾਂਚ ਰਿਪੋਰਟ ਨੂੰ ਰੱਦ ਕਰਦਿਆਂ ਨਵੀਂ ਐਸਆਈਟੀ ਗਠਿਤ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਸ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਲਈ ਏਡੀਜੀਪੀ ਐਲ ਕੇ ਯਾਦਵ ਦੀ ਅਗਵਾਈ ਹੇਠ ਨਵੀਂ ਐਸਆਈਟੀ ਬਣਾਈ ਗਈ। ਇਸ ਟੀਮ ਨੂੰ ਛੇ ਮਹੀਨਿਆਂ ਵਿੱਚ ਆਪਣੀ ਜਾਂਚ ਰਿਪੋਰਟ ਸੌਂਪਣੀ ਹੈ। ਪੁੱਛਗਿੱਛ ਦੇ ਪਿੱਛੇ ਦਾ ਕਾਰਨ ਇਹ ਹੈ ਕਿ ਅਕਤੂਬਰ 2015 ਵਿਚ ਕੋਟਕਪੂਰਾ ਗੋਲੀਬਾਰੀ ਦੀ ਘਟਨਾ ਉਸ ਸਮੇਂ ਵਾਪਰੀ ਜਦੋਂ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਸਨ।
ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਅਰਜੁਨ ਦੇਵ ਜੀ ਦਾ ਮਨਾਇਆ ਗਿਆ ਸ਼ਹੀਦੀ ਪੁਰਬ, ਸੰਗਤਾਂ ਨੇ ਲਗਾਈਆਂ ਠੰਡੇ-ਮਿੱਠੇ ਜਲ ਦੀਆਂ ਛਬੀਲਾਂ…
ਕੋਟਕਪੂਰਾ ਫਾਇਰਿੰਗ ਕੇਸ ਦੀ ਐਸਆਈਟੀ ਹੁਣ ਸਾਬਕਾ ਡੀਜੀਪੀ ਸੁਮੇਧ ਸੈਣੀ ਸਣੇ ਤਿੰਨ ਪੁਲਿਸ ਅਧਿਕਾਰੀਆਂ ਦਾ ਨਾਰਕੋ ਟੈਸਟ ਕਰਵਾਉਣ ਦੀ ਤਿਆਰੀ ਕਰ ਰਹੀ ਹੈ। ਐਸਆਈਟੀ ਨੇ ਸ਼ੁੱਕਰਵਾਰ ਨੂੰ ਫਰੀਦਕੋਟ ਦੀ ਅਦਾਲਤ ਵਿੱਚ ਇੱਕ ਅਰਜ਼ੀ ਦਾਇਰ ਕਰਕੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਮੁਅੱਤਲ ਕੀਤੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਸਾਬਕਾ ਐਸਐਸਪੀ ਚਰਨਜੀਤ ਸਿੰਘ ਸ਼ਰਮਾ ਦੇ ਨਾਰਕੋ, ਲਾਈਟ ਡਿਟੈਕਟਰ ਅਤੇ ਬ੍ਰੇਨ ਮੈਪਿੰਗ ਟੈਸਟ ਕਰਵਾਉਣ ਦੀ ਆਗਿਆ ਮੰਗੀ ਹੈ। ਇਸ ਅਰਜ਼ੀ ‘ਤੇ ਅਦਾਲਤ ਨੇ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਕੇ ਤਲਬ ਕੀਤਾ ਹੈ।
ਅਕਤੂਬਰ 2015 ਵਿਚ, ਫਰੀਦਕੋਟ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗਾਂ ਨੂੰ ਖਿੰਡੇ ਪਾਏ ਜਾਣ ਤੋਂ ਬਾਅਦ ਸਿੱਖਾਂ ਨੇ ਕੋਟਕਪੂਰਾ ਵਿਚ ਵਿਰੋਧ ਪ੍ਰਦਰਸ਼ਨ ਕੀਤਾ। 14 ਅਕਤੂਬਰ, 2015 ਨੂੰ ਪੁਲਿਸ ਨੇ ਕੋਟਕਪੂਰਾ ਵਿੱਚ ਇੱਕ ਪ੍ਰਦਰਸ਼ਨਕਾਰੀ ਭੀੜ ਉੱਤੇ ਗੋਲੀਆਂ ਚਲਾ ਦਿੱਤੀਆਂ। ਇਸ ਵਿਚ ਦੋ ਲੋਕ ਮਾਰੇ ਗਏ ਅਤੇ ਬਹੁਤ ਸਾਰੇ ਲੋਕ ਜ਼ਖਮੀ ਹੋਏ।
ਇਹ ਵੀ ਪੜ੍ਹੋ : ਤੈਅ ਸਮੇਂ ਤੋਂ ਪਹਿਲਾਂ ਪਹੁੰਚਿਆ ਮਾਨਸੂਨ, ਪੰਜਾਬ ‘ਚ ਅਗਲੇ 48 ਘੰਟਿਆਂ ਦੌਰਾਨ ਭਾਰੀ ਮੀਂਹ ਦਾ ਅਲਰਟ ਜਾਰੀ